ਪ੍ਰਕਾਸ਼ ਪੁਰਬ ਨੂੰ ਸਮਰਪਿਤ ਐੱਸ.ਕੇ.ਐੱਸ. ਚੈਰੀਟੇਬਲ ਹਸਪਤਾਲ ਮੌੜੇ ਖੁਰਦ ਵਿਖੇ ਧਾਰਮਿਕ ਸਮਾਗਮ ਤੇ ਮੁਫ਼ਤ ਮੈਡੀਕਲ ਕੈਂਪ
ਚੋਗਾਵਾਂ, 22 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਐੱਸ. ਕੇ.
ਚੋਗਾਵਾਂ, 22 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਐੱਸ.ਕੇ.ਐੱਸ. ਚੈਰੀਟੇਬਲ ਹਸਪਤਾਲ (ਏ ਯੂਨਿਟ ਆਫ ਐਵੋਲੂਸ਼ਨ ਹੈਲਥ ਸੈਂਟਰ) ਪਿੰਡ ਮੌੜੇ ਖੁਰਦ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪਾਠ ਦੇ ਭੋਗ ਪਾਏ ਗਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਉਪਰੰਤ ਸਜਾਏ ਦੀਵਾਨ ਵਿਚ ਕੀਰਤਨੀ ਜਥੇ ਵਲੋਂ ਮਨੋਹਰ ਗੁਰਬਾਣੀ ਕੀਰਤਨ ਕਰਕੇ ਹਾਜ਼ਰ ਸੰਗਤ ਨੂੰ ਨਿਹਾਲ ਕੀਤਾ ਗਿਆ। ਗੁਰੂ ਸਾਹਿਬ ਜੀ ਵਲੋਂ ਦਿੱਤੇ ‘ਮਾਨਵਤਾ ਦੀ ਸੇਵਾ’ ਦੇ ਸੰਦੇਸ਼ ’ਤੇ ਚੱਲਦਿਆਂ ਇਸ ਸ਼ੁਭ ਦਿਹਾੜੇ ਮੌਕੇ ਹਸਪਤਾਲ ਪ੍ਰਬੰਧਕਾਂ ਵਲੋਂ ਇਕ ਵਿਸ਼ੇਸ਼ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਵੀ ਲਗਾਇਆ ਗਿਆ। ਕੈਂਪ ਦੌਰਾਨ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਵੱਡੀ ਗਿਣਤੀ ਵਿਚ ਪਹੁੰਚੇ ਮਰੀਜ਼ਾਂ ਦੀ ਜਾਂਚ ਕੀਤੀ ਗਈ। ਮਰੀਜ਼ਾਂ ਨੂੰ ਹਸਪਤਾਲ ਵਲੋਂ ਮੁਫ਼ਤ ਦਵਾਈਆਂ ਦੇਣ ਦੇ ਨਾਲ-ਨਾਲ ਲੋੜੀਂਦੇ ਮੈਡੀਕਲ ਟੈਸਟ ਵੀ ਬਿਲਕੁਲ ਮੁਫ਼ਤ ਕੀਤੇ ਗਏ।