22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਕਮੀਰਪੁਰਾ ਵਿਖੇ ਸੱਕੀ ਨਾਲੇ ਦੇ ਪੁਲ ਕੋਲ ਸੜਕ ਵਿਚਕਾਰ ਸੁੱਟੇ ਪੱਥਰ ਬਣੇ ਹਾਦਸੇ ਦਾ ਕਾਰਨ, ਤੜਕਸਾਰ ਮੋਟਰਸਾਈਕਲ ਸਵਾਰ ਨੌਜਵਾਨ ਗੰਭੀਰ ਜ਼ਖ਼ਮੀ

ਅਜਨਾਲਾ, 22 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਤੋਂ ਥੋੜ੍ਹੀ ਦੂਰ ਪਿੰਡ ਕਮੀਰਪੁਰਾ ਵਿਖੇ ਸੱਕੀ ਨਾਲੇ ’ਤੇ ਨਵੇਂ ਬਣੇ ਪੁਲ ਨੇੜੇ ਅੱਜ ਸਵੇਰੇ ਤੜਕਸਾਰ ਇਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਕਥਿਤ ਤੌਰ ’ਤੇ ਠੇਕੇਦਾਰ ਵਲੋਂ ਸੜਕ ਦੇ ਵਿਚਕਾਰ ਸੁੱਟੇ ਗਏ ਵੱਡੇ ਪੱਥਰਾਂ ਨਾਲ ਮੋਟਰਸਾਈਕਲ ਟਕਰਾਉਣ ਕਾਰਨ ਇਕ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜੋ ਗੁਰਦੁਆਰਾ ਸ਼ਹੀਦਗੰਜ ਸਾਹਿਬ ਅੰਮ੍ਰਿਤਸਰ ਤੋਂ ਨਤਮਸਤਕ ਹੋ ਕੇ ਵਾਪਸ ਆਪਣੇ ਘਰ ਆ ਰਿਹਾ ਸੀ।

Ad Position 21
No active advertisement
ਅਜੀਤ ਡੈਸਕ 23-11-2026
ਅਜਨਾਲਾ, 22 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਤੋਂ ਥੋੜ੍ਹੀ ਦੂਰ ਪਿੰਡ ਕਮੀਰਪੁਰਾ ਵਿਖੇ ਸੱਕੀ ਨਾਲੇ ’ਤੇ ਨਵੇਂ ਬਣੇ ਪੁਲ ਨੇੜੇ ਅੱਜ ਸਵੇਰੇ ਤੜਕਸਾਰ ਇਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਕਥਿਤ ਤੌਰ ’ਤੇ ਠੇਕੇਦਾਰ ਵਲੋਂ ਸੜਕ ਦੇ ਵਿਚਕਾਰ ਸੁੱਟੇ ਗਏ ਵੱਡੇ ਪੱਥਰਾਂ ਨਾਲ ਮੋਟਰਸਾਈਕਲ ਟਕਰਾਉਣ ਕਾਰਨ ਇਕ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜੋ ਗੁਰਦੁਆਰਾ ਸ਼ਹੀਦਗੰਜ ਸਾਹਿਬ ਅੰਮ੍ਰਿਤਸਰ ਤੋਂ ਨਤਮਸਤਕ ਹੋ ਕੇ ਵਾਪਸ ਆਪਣੇ ਘਰ ਆ ਰਿਹਾ ਸੀ। ਜ਼ਖ਼ਮੀ ਨੌਜਵਾਨ ਦੀ ਪਹਿਚਾਣ ਅਰਸ਼ਦੀਪ ਸਿੰਘ ਵਜੋਂ ਹੋਈ ਹੈ, ਜੋ ਪਿੰਡ ਪੂੰਗਾ ਦਾ ਰਹਿਣ ਵਾਲਾ ਹੈ। ਅਰਸ਼ਦੀਪ ਸਿੰਘ ਦੇ ਜ਼ਖ਼ਮੀ ਹੋਣ ਦਾ ਪਤਾ ਚੱਲਦਿਆਂ ਹੀ ਪਿੰਡ ਕਮੀਰਪੁਰਾ ਦੇ ਸਰਪੰਚ ਗੁਰਨਾਮ ਸਿੰਘ ਦੇ ਭਰਾ ਰਣਜੀਤ ਸਿੰਘ ਰਾਣਾ ਵਲੋਂ ਉਸ ਦੇ ਪਰਿਵਾਰ ਨੂੰ ਸੂਚਿਤ ਕੀਤਾ ਅਤੇ ਤੁਰੰਤ ਇਲਾਜ ਲਈ ਨਿੱਜੀ ਹਸਪਤਾਲ ਵੀ ਲਿਜਾਇਆ ਗਿਆ। ਇਸ ਸਮੇਂ ਉਹ ਇਕ ਨਿੱਜੀ ਹਸਪਤਾਲ ਵਿਚ ਜ਼ੇਰੇ ਇਲਾਜ ਹੈ ਅਤੇ ਉਸ ਦੀ ਹਾਲਤ ਚਿੰਤਾਜਨਕ ਦੱਸੀ ਜਾ ਰਹੀ ਹੈ ਤੇ ਉਹ ਵੈਂਟੀਲੇਟਰ ’ਤੇ ਜ਼ਿੰਦਗੀ ਮੌਤ ਦੀ ਲੜਾਈ ਲੜ ਰਿਹਾ ਹੈ। ਇਸ ਹਾਦਸੇ ਸੰਬੰਧੀ ‘ਅਜੀਤ’ ਨਾਲ ਜਾਣਕਾਰੀ ਸਾਂਝੀ ਕਰਦਿਆਂ ਜੁਗਰਾਜ ਸਿੰਘ ਭਗਤ ਵਾਸੀ ਪਿੰਡ ਪੂੰਗਾ ਨੇ ਦੱਸਿਆ ਕਿ ਉਨ੍ਹਾਂ ਦੇ ਪਰਿਵਾਰ ਦਾ ਹੋਣਹਾਰ ਨੌਜਵਾਨ ਅਰਸ਼ਦੀਪ ਸਿੰਘ ਅੱਜ ਸਵੇਰੇ ਕਰੀਬ 4 ਵਜੇ ਸ੍ਰੀ ਗੁਰਦੁਆਰਾ ਸ਼ਹੀਦਗੰਜ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਣ ਉਪਰੰਤ ਆਪਣੇ ਪਿੰਡ ਪੂੰਗਾ ਵਾਪਸ ਆ ਰਿਹਾ ਸੀ।ਜਦੋਂ ਉਹ ਪਿੰਡ ਕਮੀਰਪੁਰਾ ਨੇੜੇ ਨਵੇਂ ਬਣੇ ਸੱਕੀ ਨਾਲੇ ਦੇ ਪੁਲ ਕੋਲ ਪਹੁੰਚਿਆ ਤਾਂ ਸੜਕ ਦੇ ਵਿਚਕਾਰ ਪਏ ਵੱਡੇ ਪੱਥਰਾਂ ਨਾਲ ਉਸ ਦਾ ਮੋਟਰਸਾਈਕਲ ਟਕਰਾ ਗਿਆ, ਜਿਸ ਕਾਰਨ ਉਹ ਸੜਕ ’ਤੇ ਡਿੱਗ ਪਿਆ ਅਤੇ ਉਸ ਦੇ ਸਿਰ ਵਿਚ ਗੰਭੀਰ ਸੱਟਾਂ ਲੱਗੀਆਂ। ਜੁਗਰਾਜ ਸਿੰਘ ਭਗਤ ਨੇ ਸੰਬੰਧਿਤ ਠੇਕੇਦਾਰ ’ਤੇ ਕਥਿਤ ਲਾਪਰਵਾਹੀ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਜੇਕਰ ਸੜਕ ਦੇ ਵਿਚਕਾਰ ਇਸ ਤਰ੍ਹਾਂ ਵੱਡੇ ਪੱਥਰ ਨਾ ਸੁੱਟੇ ਹੁੰਦੇ ਅਤੇ ਆਵਾਜਾਈ ਲਈ ਸੁਰੱਖਿਆ ਦੇ ਢੁਕਵੇਂ ਪ੍ਰਬੰਧ ਕੀਤੇ ਹੁੰਦੇ ਤਾਂ ਸ਼ਾਇਦ ਇਹ ਹਾਦਸਾ ਨਾ ਵਾਪਰਦਾ। ਉਨ੍ਹਾਂ ਪ੍ਰਸ਼ਾਸਨ ਤੋਂ ਮਾਮਲੇ ਦੀ ਜਾਂਚ ਕਰਵਾ ਕੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ। ਉਨ੍ਹਾਂ ਇਹ ਵੀ ਦੱਸਿਆ ਕਿ ਅਰਸ਼ਦੀਪ ਸਿੰਘ ਦਾ ਇੱਕ ਭਰਾ ਪਹਿਲਾਂ ਹੀ ਇੰਗਲੈਂਡ ਵਿਚ ਰਹਿ ਰਿਹਾ ਹੈ ਅਤੇ ਅਰਸ਼ਦੀਪ ਸਿੰਘ ਦਾ ਵੀ ਕੈਨੇਡਾ ਦਾ ਵੀਜ਼ਾ ਆ ਚੁੱਕਾ ਸੀ। ਉਸ ਨੇ ਆਪਣੇ ਪਰਿਵਾਰ ਦੇ ਸੁਨਹਿਰੇ ਭਵਿੱਖ ਲਈ ਕਰੀਬ ਇਕ ਮਹੀਨੇ ਬਾਅਦ ਕੈਨੇਡਾ ਜਾਣਾ ਸੀ, ਪਰ ਇਸ ਅਚਾਨਕ ਵਾਪਰੇ ਹਾਦਸੇ ਨੇ ਪਰਿਵਾਰ ਦੀਆਂ ਖ਼ੁਸ਼ੀਆਂ ਨੂੰ ਚਿੰਤਾ ਵਿਚ ਬਦਲ ਦਿੱਤਾ ਹੈ। ਉਧਰ ਇਲਾਕਾ ਵਾਸੀਆਂ ਵਲੋਂ ਵੀ ਪ੍ਰਸ਼ਾਸਨ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਸੜਕਾਂ ਅਤੇ ਪੁਲਾਂ ਦੇ ਨਿਰਮਾਣ ਕਾਰਜਾਂ ਦੌਰਾਨ ਸੁਰੱਖਿਆ ਪ੍ਰਬੰਧ ਯਕੀਨੀ ਬਣਾਏ ਜਾਣ ਤਾਂ ਜੋ ਅਜਿਹੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ ।
Ad Position 22
No active advertisement
ਪਿਛਲੀ ਖ਼ਬਰ ਅਜਨਾਲਾ ਦੇ ਪਿੰਡ ਧਾਲੀਵਾਲ ਕਲੇਰ ਵਿਖੇ ਅਕਾਲੀ ਦਲ ਨੇ ਮਾਰੀ ਸਿਆਸੀ ਬਾਜ਼ੀ, ਦੋ ਦਰਜਨ ਤੋਂ ਵੱਧ ਪਰਿਵਾਰ ਪਾਰਟੀ ਵਿਚ ਸ਼ਾਮਿਲ ਅਗਲੀ ਖ਼ਬਰ ਰਿਵਾਇਤੀ ਪਾਰਟੀਆਂ ਦੇ ਰਾਜ ਦੌਰਾਨ ਪੰਜਾਬ ਦਾ ਕੋਈ ਵਿਕਾਸ ਨਹੀਂ ਹੋਇਆ- ਵਿਧਾਇਕ ਧਾਲੀਵਾਲ
Ad Position 24