22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਅਜਨਾਲਾ ਦੇ ਪਿੰਡ ਧਾਲੀਵਾਲ ਕਲੇਰ ਵਿਖੇ ਅਕਾਲੀ ਦਲ ਨੇ ਮਾਰੀ ਸਿਆਸੀ ਬਾਜ਼ੀ, ਦੋ ਦਰਜਨ ਤੋਂ ਵੱਧ ਪਰਿਵਾਰ ਪਾਰਟੀ ਵਿਚ ਸ਼ਾਮਿਲ

ਅਜਨਾਲਾ, 22 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਧਾਲੀਵਾਲ ਕਲੇਰ ਵਿਖੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡੀ ਸਿਆਸੀ ਮਜ਼ਬੂਤੀ ਮਿਲੀ, ਜਦੋਂ ਆਮ ਆਦਮੀ ਪਾਰਟੀ ਅਤੇ ਕਾਂਗਰਸ ਨਾਲ ਸੰਬੰਧਿਤ ਦੋ ਦਰਜਨ ਤੋਂ ਵੱਧ ਪਰਿਵਾਰਾਂ ਨੇ ਦੋਵਾਂ ਪਾਰਟੀਆਂ ਨੂੰ ਅਲਵਿਦਾ ਆਖਦਿਆਂ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਹ ਪਰਿਵਾਰ ਹਲਕਾ ਅਜਨਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸ.

Ad Position 21
No active advertisement
ਅਜੀਤ ਡੈਸਕ 23-11-2026
ਅਜਨਾਲਾ, 22 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਧਾਲੀਵਾਲ ਕਲੇਰ ਵਿਖੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡੀ ਸਿਆਸੀ ਮਜ਼ਬੂਤੀ ਮਿਲੀ, ਜਦੋਂ ਆਮ ਆਦਮੀ ਪਾਰਟੀ ਅਤੇ ਕਾਂਗਰਸ ਨਾਲ ਸੰਬੰਧਿਤ ਦੋ ਦਰਜਨ ਤੋਂ ਵੱਧ ਪਰਿਵਾਰਾਂ ਨੇ ਦੋਵਾਂ ਪਾਰਟੀਆਂ ਨੂੰ ਅਲਵਿਦਾ ਆਖਦਿਆਂ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਹ ਪਰਿਵਾਰ ਹਲਕਾ ਅਜਨਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸ. ਜੋਧ ਸਿੰਘ ਸਮਰਾ ਦੀ ਅਗਵਾਈ ਅਤੇ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅਕਾਲੀ ਦਲ ਵਿਚ ਸ਼ਾਮਿਲ ਹੋਏ। ਇਸ ਮੌਕੇ ਕਰਵਾਏ ਗਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਵਿਸ਼ੇਸ਼ ਤੌਰ ’ਤੇ ਪਹੁੰਚੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਨੇ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਜਸਪਾਲ ਸਿੰਘ, ਨਿੰਦਰ ਸਿੰਘ, ਲਖਵਿੰਦਰ ਸਿੰਘ, ਹਰਜਿੰਦਰ ਸਿੰਘ, ਜੋਗਾ ਸਿੰਘ, ਗੁਰਪ੍ਰੀਤ ਸਿੰਘ, ਦਵਿੰਦਰ ਸਿੰਘ, ਤਰਸੇਮ ਸਿੰਘ, ਕੁਲਦੀਪ ਸਿੰਘ, ਸਰੂਪ ਸਿੰਘ, ਜਸਪਾਲ ਸਿੰਘ ਭੱਲਾ, ਬੂਟਾ ਸਿੰਘ, ਸੁਖਦੇਵ ਸਿੰਘ, ਸਾਹਿਬ ਸਿੰਘ, ਬਲਵਿੰਦਰ ਸਿੰਘ, ਸਕੱਤਰ ਸਿੰਘ, ਅੰਗਰੇਜ਼ ਸਿੰਘ, ਗੋਰਾ ਸਿੰਘ, ਗੁਰਜੰਟ ਸਿੰਘ, ਮੰਗਤ ਸਿੰਘ ਅਤੇ ਸੁੱਚਾ ਸਿੰਘ ਸਮੇਤ ਹੋਰ ਪਰਿਵਾਰਾਂ ਦਾ ਪਾਰਟੀ ਚਿੰਨ੍ਹ ਵਾਲੇ ਮਫ਼ਲਰ ਭੇਟ ਕਰਕੇ ਸਵਾਗਤ ਅਤੇ ਸਨਮਾਨ ਕੀਤਾ। ਹਾਜ਼ਰ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਜੋਧ ਸਿੰਘ ਸਮਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ ਪੱਖੀ ਨੀਤੀਆਂ ਅਤੇ ਪਾਰਟੀ ਦੀ ਮਜ਼ਬੂਤ ਜਥੇਬੰਦਕ ਸੋਚ ਤੋਂ ਪ੍ਰਭਾਵਿਤ ਹੋ ਕੇ ਲੋਕ ਆਏ ਦਿਨ ਹੀ ਅਕਾਲੀ ਦਲ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਉਹ ਵਾਅਦੇ ਪੂਰੇ ਨਾ ਹੋਣ ਕਰਕੇ ਅੱਜ ਲੋਕ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਇਸ ਮੌਕੇ ਬਲਾਕ ਸੰਮਤੀ ਮੈਂਬਰ ਮੰਨੂੰ ਕਿਆਮਪੁਰ, ਸਾਬਕਾ ਸਰਪੰਚ ਕੁਲਦੀਪ ਸਿੰਘ, ਪੀ.ਏ ਗੁਰਭੇਜ ਸਿੰਘ ਭੱਟੀ, ਹਰਭਜਨ ਸਿੰਘ, ਗੁਰਮੇਜ ਸਿੰਘ, ਪਵਨਦੀਪ ਸਿੰਘ ਅਤੇ ਜਗਬੀਰ ਸਿੰਘ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਲੋਕ 2027 ਵਿਚ ਵੱਡਾ ਬਦਲਾਅ ਕਰਨਗੇ- ਸੱਚਰ ਅਗਲੀ ਖ਼ਬਰ ਕਮੀਰਪੁਰਾ ਵਿਖੇ ਸੱਕੀ ਨਾਲੇ ਦੇ ਪੁਲ ਕੋਲ ਸੜਕ ਵਿਚਕਾਰ ਸੁੱਟੇ ਪੱਥਰ ਬਣੇ ਹਾਦਸੇ ਦਾ ਕਾਰਨ, ਤੜਕਸਾਰ ਮੋਟਰਸਾਈਕਲ ਸਵਾਰ ਨੌ...
Ad Position 24