ਗੁ: ਨਾਨਕਸਰ ਸਠਿਆਲਾ ਤੋਂ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਪੁਰਬ ’ਤੇ ਵਿਸ਼ਾਲ ਨਗਰ ਕੀਰਤਨ ਸਜਾਇਆ
ਸਠਿਆਲਾ, 23 ਨਵੰਬਰ (ਜਗੀਰ ਸਿੰਘ ਸਫਰੀ)-ਗੁ: ਨਾਨਕਸਰ ਸਠਿਆਲਾ ਤੋਂ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਪੁਰਬ ’ਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕੀਤੀ ਗਈ।
ਸਠਿਆਲਾ, 23 ਨਵੰਬਰ (ਜਗੀਰ ਸਿੰਘ ਸਫਰੀ)-ਗੁ: ਨਾਨਕਸਰ ਸਠਿਆਲਾ ਤੋਂ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਪੁਰਬ ’ਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕੀਤੀ ਗਈ। ਕਵੀਸ਼ਰ ਜਥਾ ਭਾਈ ਸੁੱਚਾ ਸਿੰਘ, ਭਾਈ ਅੰਗਰੇਜ ਸਿੰਘ ਬੁੱਟਰ ਵਲੋਂ ਸਿੱਖ ਇਤਿਹਾਸ ਨਾਲ ਸਬੰਧਤ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਤੇ ਸੰਗਤਾਂ ਨੂੰ ਬਾਬਾ ਗੋਬਿੰਦ ਸਕੂਲ ਦੇ ਮੈਦਾਨ ਵਿਚ ਬਾਬਾ ਨਰਿੰਦਰ ਸਿੰਘ, ਸਰਪੰਚ ਦਲਬੀਰ ਸਿੰਘ ਬਾਬਾ ਪਲਵਿੰਦਰ ਸਿੰਘ, ਗਿਆਨੀ ਦਲਜੀਤ ਸਿੰਘ, ਪ੍ਰਭਜੀਤ ਸਿੰਘ ਘੁੱਗਾ, ਜੋਗਾ ਸਿੰਘ, ਗੁਰਮੀਤ ਸਿੰਘ, ਹਰਪਾਲ ਸਿੰਘ ਆਦਿ ਵਲੋਂ ਲੰਗਰ ਤੇ ਚਾਹ ਦਾ ਪ੍ਰਬੰਧ ਕੀਤਾ ਗਿਆ। ਇਸ ਮੌਕੇ ਸੰਗਤਾਂ ਨਾਲ ਗੁ: ਸਾਹਿਬ ਦੇ ਪ੍ਰਧਾਮ ਗੁਰਜੀਤ ਸਿੰਘ ਬਾਰਵਾਲੇ, ਮੁੱਖ ਗਿਆਨੀ ਬੂਟਾ ਸਿਘ, ਕਰਨੈਲ ਸਿੰਘ, ਨਿਰਮਲ ਸਿੰਘ, ਕੇ.ਬੀ ਬੱਲ, ਹਰਜਿੰਦਰ ਸਿੰਘ ਪਿੰਟੂ, ਗੁਲਜ਼ਾਰ ਸਿੰਘ, ਹਰਭਜਨ ਸਿੰਘ, ਸਾ: ਸਰਪੰਚ ਦਲਵਿੰਦਰ ਸਿੰਘ, ਸਰਦੂਲ ਸਿੰਘ ਮੱਲ੍ਹੀ ਰਾਜਪਾਲ ਸਿੰਘ, ਜੋਗਾ ਸਿੰਘ, ਪ੍ਰਭਜੀਤ ਸਿੰਘ, ਗੁਰਮੀਤ ਸਿੰਘ, ਪ੍ਰਧਾਨ ਬਲਕਾਰ ਸਿੰਘ, ਪ੍ਰਧਾਨ ਤਰਲੋਚਨ ਸਿੰਘ, ਬਾਬਾ ਕਰਤਾਰ ਸਿੰਘ, ਸੁਖਜੀਤ ਸਿੰਘ ਸੀਏ, ਪ੍ਰੋ: ਭੁਪਿੰਦਰ ਸਿੰਘ, ਡਾ. ਸੰਤੋਖ ਸਿੰਘ, ਸੁਖਦੇਵ ਸਿੰਘ, ਬਲਜੀਤ ਸਿੰਘ ਫੌਜੀ, ਰਣਜੀਤ ਸਿੰਘ ਰਾਣਾ, ਮਾ. ਪਾਲ ਸਿੰਘ, ਮਾ. ਗੁਰਚਰਨ ਸਿੰਘ ਦਮਨ ਬੱਲ, ਗੁਰਸ਼ਾਨ ਸਿੰਘ ਅੰਮ੍ਰਿਤ ਸਿੰਘ, ਜਰਨੈਲ ਸਿੰਘ, ਮਾ. ਦਲਜੀਤ ਸਿੰਘ, ਪ੍ਰਧਾਨ ਗੁਰਵਿੰਦਰ ਸਿੰਘ ਆਦਿ ਸੰਗਤਾਂ ਨਗਰ ਕੀਰਤਨ ਵਿਚ ਸ਼ਾਮਿਲ ਸਨ ।