23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਸਿੰਘ ਸਾਹਿਬ ਜਥੇਦਾਰ ਕੁਲਦੀਪ ਸਿੰਘ ਗੜਗੱਜ, ਗਿਆਨੀ ਮਨਜੀਤ ਸਿੰਘ ਕਥਾ ਵਾਚਕ ਦੇ ਗ੍ਰਹਿ ਪੁੱਜੇ

ਬਾਬਾ ਬਕਾਲਾ ਸਾਹਿਬ, 23 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਜੀ ਗੜਗੱਜ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਸ਼ੇਸ ਤੌਰ ’ਤੇ ਗਿਆਨੀ ਮਨਜੀਤ ਸਿੰਘ (ਕਥਾ ਵਾਚਕ ਗੁਰਦੁਆਰਾ ਸ੍ਰੀ ਭੋਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ) ਦੇ ਪ੍ਰੇਮ ਭਰੇ ਸੱਦੇ ’ਤੇ ਉਨ੍ਹਾਂ ਦੇ ਘਰ ਪਹੁੰਚੇ, ਇਸ ਸਮੇਂ ਬਾਬਾ ਅਨੰਦ ਸਿੰਘ ਸਮੇਤ ਸਾਰੇ ਪਰਿਵਾਰ ਨੇ ਸਿੰਘ ਸਾਹਿਬ ਜੀ ਦਾ ਭਰਵਾਂ ਸਵਾਗਤ ਕੀਤਾ । ਇਸ ਸਮੇਂ ਸਿੰਘ ਸਾਹਿਬ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਹਾਜ਼ਰ ਸੰਗਤਾਂ ਨਾਲ ਨੇ ਪੰਥ ਦੀ ਏਕਤਾ ਅਤੇ ਚੜ੍ਹਦੀ ਕਲਾ ਲਈ ਗੁਰਮਤਿ ਵੀਚਾਰਾਂ ਦੀ ਸਾਂਝ ਕੀਤੀ, ਪਰਿਵਾਰ ਵਲੋਂ ਸਿੰਘ ਸਾਹਿਬ ਜੀ ਦਾ ਸਨਮਾਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 24-11-2026
ਬਾਬਾ ਬਕਾਲਾ ਸਾਹਿਬ, 23 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਜੀ ਗੜਗੱਜ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਸ਼ੇਸ ਤੌਰ ’ਤੇ ਗਿਆਨੀ ਮਨਜੀਤ ਸਿੰਘ (ਕਥਾ ਵਾਚਕ ਗੁਰਦੁਆਰਾ ਸ੍ਰੀ ਭੋਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ) ਦੇ ਪ੍ਰੇਮ ਭਰੇ ਸੱਦੇ ’ਤੇ ਉਨ੍ਹਾਂ ਦੇ ਘਰ ਪਹੁੰਚੇ, ਇਸ ਸਮੇਂ ਬਾਬਾ ਅਨੰਦ ਸਿੰਘ ਸਮੇਤ ਸਾਰੇ ਪਰਿਵਾਰ ਨੇ ਸਿੰਘ ਸਾਹਿਬ ਜੀ ਦਾ ਭਰਵਾਂ ਸਵਾਗਤ ਕੀਤਾ । ਇਸ ਸਮੇਂ ਸਿੰਘ ਸਾਹਿਬ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਹਾਜ਼ਰ ਸੰਗਤਾਂ ਨਾਲ ਨੇ ਪੰਥ ਦੀ ਏਕਤਾ ਅਤੇ ਚੜ੍ਹਦੀ ਕਲਾ ਲਈ ਗੁਰਮਤਿ ਵੀਚਾਰਾਂ ਦੀ ਸਾਂਝ ਕੀਤੀ, ਪਰਿਵਾਰ ਵਲੋਂ ਸਿੰਘ ਸਾਹਿਬ ਜੀ ਦਾ ਸਨਮਾਨ ਕੀਤਾ ਗਿਆ। ਇਸ ਸਮੇਂ ਜਥੇਦਾਰ ਬਾਬਾ ਅਨੰਦ ਸਿੰਘ, ਬੀਬੀ ਹਰਜਿੰਦਰ ਕੌਰ ਜੀ, ਬਾਬਾ ਸਤਨਾਮ ਸਿੰਘ, ਗਿਆਨੀ ਮਨਜੀਤ ਸਿੰਘ ਕਥਾ ਵਾਚਕ, ਬੀਬੀ ਹਰਜਿੰਦਰ ਕੌਰ, ਭਾਈ ਰਣਜੀਤ ਸਿੰਘ, ਰਸ਼ਪਾਲ ਸਿੰਘ, ਜਸਵਿੰਦਰ ਸਿੰਘ, ਪਿੰਦਰਪਾਲ ਸਿੰਘ, ਯੁਗਰਾਜ ਸਿੰਘ, ਫੁੰਮਣ ਸਿੰਘ, ਵੀਰਪ੍ਰਤਾਪ ਸਿੰਘ, ਸਹਿਜਪ੍ਰੀਤ ਸਿੰਘ, ਮਲਕੀਤ ਸਿੰਘ ਸਰਪੰਚ ਅਤੇ ਹੋਰ ਸਖਸ਼ੀਅਤਾਂ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਸਰਬੱਤ ਦੇ ਭਲੇ ਲਈ ਜਗਦੇਵ ਕਲਾਂ ਵਿਖੇ ਤਿੰਨ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
Ad Position 24