23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਰਾਜਸਥਾਨ ਵਿਚ ਕਾਂਗਰਸ ਦਾ ਬੇੜਾ ਡੋਬਣ ਵਾਲੇ ਸਚਿਨ ਪਾਇਲਟ ਪੰਜਾਬ ਕਾਂਗਰਸ ਦੀ ਬੇੜੀ ਪਾਰ ਨਹੀਂ ਲਾ ਪਾਉਣਗੇ-ਕੁਲਦੀਪ ਸਿੰਘ ਧਾਲੀਵਾਲ

ਅਜਨਾਲਾ, 23 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਅਜਨਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਜੋ ਕਿ 2027 ਦੇ ਉਮੀਦਾਂ ਵੀ ਹਨ, ਵਲੋਂ ਅਜਨਾਲਾ ਸ਼ਹਿਰ ਵਿਚ ਪਾਰਟੀ ਦੀ ਨਵੀਂ ਮੁਹਿੰਮ ‘ਤੁਹਾਡਾ ਭਰਾ ਤੁਹਾਡਾ ਬੇਟਾ’ ਵਿਕਾਸ ਦਾ ਮੁਦਈ ਕੁਲਦੀਪ ਸਿੰਘ ਧਾਲੀਵਾਲ ਦੀ ਸ਼ੁਰੂਆਤ ਕਰਦਿਆਂ ਦੁਕਾਨਦਾਰਾਂ ਨਾਲ ਸਿੱਧਾ ਸੰਪਰਕ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਦੁਕਾਨਦਾਰਾਂ ਨੂੰ ਜਿੱਥੇ ਸਰਕਾਰ ਦੀਆਂ ਸਕੀਮਾਂ ਤੋਂ ਜਾਣੂੰ ਕਰਵਾਇਆ ਉੱਥੇ ਹੀ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ‘ਆਪ’ ਦੇ ਹੱਕ ਵਿਚ ਵੋਟਾਂ ਪਾਉਣ ਦੀ ਅਪੀਲ ਕੀਤੀ।

Ad Position 21
No active advertisement
ਅਜੀਤ ਡੈਸਕ 24-11-2026
ਅਜਨਾਲਾ, 23 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਅਜਨਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਜੋ ਕਿ 2027 ਦੇ ਉਮੀਦਾਂ ਵੀ ਹਨ, ਵਲੋਂ ਅਜਨਾਲਾ ਸ਼ਹਿਰ ਵਿਚ ਪਾਰਟੀ ਦੀ ਨਵੀਂ ਮੁਹਿੰਮ ‘ਤੁਹਾਡਾ ਭਰਾ ਤੁਹਾਡਾ ਬੇਟਾ’ ਵਿਕਾਸ ਦਾ ਮੁਦਈ ਕੁਲਦੀਪ ਸਿੰਘ ਧਾਲੀਵਾਲ ਦੀ ਸ਼ੁਰੂਆਤ ਕਰਦਿਆਂ ਦੁਕਾਨਦਾਰਾਂ ਨਾਲ ਸਿੱਧਾ ਸੰਪਰਕ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਦੁਕਾਨਦਾਰਾਂ ਨੂੰ ਜਿੱਥੇ ਸਰਕਾਰ ਦੀਆਂ ਸਕੀਮਾਂ ਤੋਂ ਜਾਣੂੰ ਕਰਵਾਇਆ ਉੱਥੇ ਹੀ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ‘ਆਪ’ ਦੇ ਹੱਕ ਵਿਚ ਵੋਟਾਂ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਧਾਲੀਵਾਲ ਨੇ ਕਾਂਗਰਸ ਪਾਰਟੀ ’ਤੇ ਤਿੱਖੇ ਸਿਆਸੀ ਨਿਸ਼ਾਨੇ ਸਾਧਦਿਆਂ ਕਿਹਾ ਕਿ ਰਾਜਸਥਾਨ ਦੇ ਸਿਆਸੀ ਤਜਰਬਿਆਂ ਤੋਂ ਕਾਂਗਰਸ ਨੂੰ ਸਬਕ ਸਿੱਖਣਾ ਚਾਹੀਦਾ ਹੈ, ਪਰ ਪੰਜਾਬ ਵਿਚ ਕਾਂਗਰਸੀ ਆਗੂ ਇੱਕਜੁੱਟ ਹੋਣ ਦੀ ਬਜਾਏ ਆਪੋ-ਆਪਣੇ ਰਾਹ ਤੁਰੇ ਫਿਰ ਰਹੇ ਹਨ। ਉਨ੍ਹਾਂ ਤਨਜ਼ ਕੱਸਦਿਆਂ ਕਿਹਾ ਕਿ ਰਾਜਸਥਾਨ ਵਿਚ ਕਾਂਗਰਸ ਦਾ ਬੇੜਾ ਡੋਬਣ ਵਾਲੇ ਸਚਿਨ ਪਾਇਲਟ ਪੰਜਾਬ ਕਾਂਗਰਸ ਦੀ ਬੇੜੀ ਵੀ ਪਾਰ ਨਹੀਂ ਲਾ ਪਾਉਣਗੇ। ਈ.ਡੀ ਵਲੋਂ ਮੋਗਾ ਤੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਧਰਮਕੋਟ ਤੋਂ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਤੇ ਹੋਰਨਾਂ ਨੂੰ ਸੰਮਨ ਜਾਰੀ ਕਰਨ ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਸ. ਧਾਲੀਵਾਲ ਨੇ ਕਿਹਾ ਕਿ ਚੋਣਾਂ ਨੇੜੇ ਆਉਂਦਿਆਂ ਹੀ ਕੇਂਦਰੀ ਜਾਂਚ ਏਜੰਸੀਆਂ ਦੀਆਂ ਕਾਰਵਾਈਆਂ ਤੇਜ਼ ਹੋ ਜਾਂਦੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵੱਲੋਂ ਜਾਂਚ ਏਜੰਸੀਆਂ ਦੀ ਵਰਤੋਂ ਸਿਆਸੀ ਵਿਰੋਧੀਆਂ ਨੂੰ ਦਬਾਉਣ ਲਈ ਕੀਤੀ ਜਾ ਰਹੀ ਹੈ। ਇਸ ਦੌਰਾਨ ਸ਼ਹਿਰ ਦੇ ਦੁਕਾਨਦਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਧਾਲੀਵਾਲ ਨੇ ਕਿਹਾ ਕਿ ਪਾਰਟੀ ਵਲੋਂ ਪਹਿਲਾਂ ਸ਼ਹਿਰ ਦੇ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਗਿਆ ਸੀ ਅਤੇ ਹੁਣ ਬਾਜ਼ਾਰਾਂ ਵਿਚ ਦੁਕਾਨਦਾਰਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਲਈ ਰੋਜ਼ਾਨਾ ਮੁਹਿੰਮ ਚਲਾਈ ਜਾਵੇਗੀ। ਸ. ਧਾਲੀਵਾਲ ਨੇ ਭਾਵੁਕ ਅੰਦਾਜ਼ ਵਿਚ ਕਿਹਾ ਕਿ ਉਹ ਆਪਣੇ ਆਪ ਨੂੰ ਲੋਕਾਂ ਦਾ ਆਗੂ ਨਹੀਂ, ਸਗੋਂ ਉਨ੍ਹਾਂ ਦਾ ਪੁੱਤਰ ਅਤੇ ਭਰਾ ਸਮਝਦੇ ਹਨ। ਇਸ ਮੌਕੇ ‘ਆਪ’ ਸ਼ਹਿਰੀ ਅਜਨਾਲਾ ਦੇ ਪ੍ਰਧਾਨ ਅਮਿੱਤ ਔਲ਼, ਸਾਬਕਾ ਪ੍ਰਧਾਨ ਜਸਪਾਲ ਸਿੰਘ ਢਿੱਲੋਂ, ਸਾਬਕਾ ਕੌਂਸਲਰ ਸੁਰਿੰਦਰ ਬੱਬੂ ਮਹਾਜਨ ਅਤੇ ਨੰਬਰਦਾਰ ਇੰਦਰਪਾਲ ਸਿੰਘ ਸ਼ਾਹ, ਡਾ: ਬਲਜੀਤ ਸਿੰਘ, ਸਰਪੰਚ ਮਨਜਿੰਦਰ ਸਿੰਘ ਸੈਦੋਗਾਜੀ, ਅਮਰ ਸੰਧੂ ਵਿੱਕੀ ਵੰਝਾਂਵਾਲਾ, ਚੇਅਰਮੈਨ ਮੋਹਣ ਸਿੰਘ ਸਰਾਫ, ਸਾਬਕਾ ਸਰਪੰਚ ਹਰਮੀਤ ਸਿੰਘ ਲਾਡੀ ਸੰਧੂ, ਸ਼ਿਵਦੀਪ ਸਿੰਘ ਚਾਹਲ, ਗੁਰਨਾਮ ਸਿੰਘ ਕਮੀਰਪੁਰਾ, ਅੰਮ੍ਰਿਤਪਾਲ ਸਿੰਘ ਬਾਠ, ਮਨਦੀਪ ਸਿੰਘ ਬਾਠ, ਮਨਿੰਦਰ ਸਿੰਘ ਮਾਹਲ ਅਤੇ ਦਿਲਬਾਗ ਸਿੰਘ ਘੁੱਲੀ ਆਦਿ ਹਾਜ਼ਰ ਸਨ। ਇਸ ਮੌਕੇ ਦੁਕਾਨਦਾਰਾਂ ਵਲੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੂੰ ਸਨਮਾਨਿਤ ਵੀ ਕੀਤਾ।
Ad Position 22
No active advertisement
ਪਿਛਲੀ ਖ਼ਬਰ ਅਨੰਦ ਕਾਲਜ ਜੇਠੂਵਾਲ ਦੀਆਂ ਵਿਦਿਆਰਥਣਾਂ ਨੇ ਬੀ. ਐੱਸ. ਸੀ. ਨਰਸਿੰਗ ਦੇ ਨਤੀਜਿਆਂ ’ਚ ਪੁਜੀਸ਼ਨ ਹਾਸਿਲ ਕਰਕੇ ਕਾਲਜ ਦਾ ਨਾ... ਅਗਲੀ ਖ਼ਬਰ ਰਾਮਦਾਸ ਵਿਖੇ ਸਜਾਇਆ ਨਗਰ ਕੀਰਤਨ
Ad Position 24