23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਅਨੰਦ ਕਾਲਜ ਜੇਠੂਵਾਲ ਦੀਆਂ ਵਿਦਿਆਰਥਣਾਂ ਨੇ ਬੀ. ਐੱਸ. ਸੀ. ਨਰਸਿੰਗ ਦੇ ਨਤੀਜਿਆਂ ’ਚ ਪੁਜੀਸ਼ਨ ਹਾਸਿਲ ਕਰਕੇ ਕਾਲਜ ਦਾ ਨਾਂਅ ਰੌਸ਼ਨਾਇਆ

ਜੇਠੂਵਾਲ, 23 ਨਵੰਬਰ (ਮਿੱਤਰਪਾਲ ਸਿੰਘ ਰੰਧਾਵਾ)-ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਵਲੋਂ ਬੀ. ਐੱਸ.

Ad Position 21
No active advertisement
ਅਜੀਤ ਡੈਸਕ 24-11-2026
ਜੇਠੂਵਾਲ, 23 ਨਵੰਬਰ (ਮਿੱਤਰਪਾਲ ਸਿੰਘ ਰੰਧਾਵਾ)-ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਵਲੋਂ ਬੀ.ਐੱਸ.ਸੀ. ਨਰਸਿੰਗ ਦੇ ਪੰਜਵੇਂ ਸਮੈਸਟਰ ਦੇ ਐਲਾਨੇ ਗਏ ਨਤੀਜਿਆਂ ਵਿਚ ਆਨੰਦ ਕਾਲਜ ਆਫ਼ ਨਰਸਿੰਗ ਫ਼ਾਰ ਵੂਮੈਨ, ਜੇਠੂਵਾਲ ਦੀਆਂ ਵਿਦਿਆਰਥਣਾਂ ਨੇ ਵਧੀਆ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਪੁਜੀਸ਼ਨਾਂ ਹਾਸਿਲ ਕਰਕੇ ਆਪਣੇ ਮਾਤਾ ਪਿਤਾ ਤੇ ਕਾਲਜ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਬੀ. ਐੱਸ. ਸੀ. ਨਰਸਿੰਗ ਦੇ ਪੰਜਵੇਂ ਸਮੈਸਟਰ ਦੇ ਆਏ ਨਤੀਜਿਆਂ ਵਿਚ ਡੌਲੀ ਨੇ 8.82 ਨੇ ਪਹਿਲਾ, ਪੁਨੀਤ ਕੌਰ ਨੇ 8.64 ਨੇ ਦੂਜਾ ਸਥਾਨ ਅਤੇ ਕਾਜਲ ਵਲੋਂ 8.55 ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਹੋਰ ਵੀ ਕਾਲਜ ਦੀਆਂ ਹੋਣਹਾਰ ਵਿਦਿਆਰਥਣਾਂ ਵਲੋਂ ਵੱਖ-ਵੱਖ ਪੁਜੀਸ਼ਨਾਂ ਹਾਸਿਲ ਕੀਤੀਆਂ ਗਈਆਂ। ਕਾਲਜ ਦੇ ਚੇਅਰਮੈਨ ਡਾ. ਐੱਮ. ਐੱਮ. ਆਨੰਦ, ਡਾਇਰੈਕਟਰ ਸ਼ੁਰੀਆ ਪ੍ਰਕਾਸ਼ ਆਨੰਦ ਵਲੋਂ ਇਨ੍ਹਾਂ ਹੋਣਹਾਰ ਵਿਦਿਆਰਥਣਾ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਨਰਸਿੰਗ ਦੀ ਸਿੱਖਿਆ ਸਿਰਫ਼ ਕਿਤਾਬੀ ਗਿਆਨ ਤੱਕ ਹੀ ਸੀਮਤ ਨਹੀਂ ਹੁੰਦੀ, ਸਗੋਂ ਇਸ ਵਿਚ ਵਿਦਿਆਰਥਣਾਂ ਨੂੰ ਮਰੀਜ਼ਾਂ ਦੀ ਸੇਵਾ, ਮਨੁੱਖਤਾ ਪ੍ਰਤੀ ਸਮਰਪਣ, ਜ਼ਿੰਮੇਵਾਰੀ ਅਤੇ ਵਿਹਾਰਕ ਗਿਆਨ ਦੀ ਵੀ ਸਿੱਖਿਆ ਦਿੱਤੀ ਜਾਂਦੀ ਹੈ। ਅਤੇ ਆਨੰਦ ਕਾਲਜ ਆਫ਼ ਨਰਸਿੰਗ ਫ਼ਾਰ ਵੂਮੈਨ ਜੇਠੂਵਾਲ ਵਲੋਂ ਵਿਦਿਆਰਥਣਾਂ ਨੂੰ ਮਿਆਰੀ ਸਿੱਖਿਆ ਦੇਣ ਦੇ ਨਾਲ-ਨਾਲ ਉਨ੍ਹਾਂ ਦੇ ਸਰਵਪੱਖੀ ਵਿਕਾਸ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ। ਇਸ ਮੌਕੇ ਡਾਇਰੈਕਟਰ ਮਿਸ ਰੇਨੂ ਠਾਕੁਰ, ਪ੍ਰਿੰ : ਰਚਨਾ ਕੁਮਾਰੀ ਅਤੇ ਵਾਈਸ ਪ੍ਰਿੰ: ਰਮਨਦੀਪ ਕੌਰ ਸੋਹਲ, ਪ੍ਰੋ. ਮਨਵਿੰਦਰ ਕੌਰ, ਸਾਕਸ਼ੀ ਸ਼ਰਮਾ, ਸ਼ਿਵਾਨੀ, ਗ੍ਰੇਸੀ ਪੂਨਮ, ਸੀਮਾ ਸ਼ਰਮਾ, ਪੁਨਰ, ਪਰਮੀਤ ਕੌਰ, ਸੁਖਸਰਨ ਦੀਪ ਕੌਰ, ਰਿੱਪਨਦੀਪ ਕੌਰ, ਮ ਨਪ੍ਰੀਤ ਕੌਰ, ਜਸਲੀਨ ਕੌਰ, ਭਵਿਆ ਸ਼ਰਮਾ, ਆਇਮਨਬੀਰ ਕੌਰ, ਸਿਮਰਨਜੀਤ ਕੌਰ, ਵੰਸ਼ਿਕਾ, ਬੰਸ਼ੀਕਾ ਸ਼ਰਮਾ, ਕੰਚਨ ਸ਼ਰਮਾ, ਬਲਜਿੰਦਰ ਕੌਰ, ਪ੍ਰਭਨੂਰ ਕੌਰ, ਰਮਨਦੀਪ ਚੌਹਾਨ, ਅਜਮਤ ਅਤੇ ਮੀਨਾਕਸ਼ੀ ਸਮੇਤ ਸਮੂਹ ਸਟਾਫ਼ ਤੇ ਵਿਦਿਆਰਥਣਾਂ ਸ਼ਾਮਿਲ ਸਨ ।
Ad Position 22
No active advertisement
ਪਿਛਲੀ ਖ਼ਬਰ ਪਿੰਡ ਖਾਨਪੁਰ ਤੇ ਸੇਰੋ ਬਾਘਾ ਵਿਖੇ ਜਾਗਰੂਕਤਾ ਸੈਮੀਨਾਰ ਅਗਲੀ ਖ਼ਬਰ ਰਾਜਸਥਾਨ ਵਿਚ ਕਾਂਗਰਸ ਦਾ ਬੇੜਾ ਡੋਬਣ ਵਾਲੇ ਸਚਿਨ ਪਾਇਲਟ ਪੰਜਾਬ ਕਾਂਗਰਸ ਦੀ ਬੇੜੀ ਪਾਰ ਨਹੀਂ ਲਾ ਪਾਉਣਗੇ-ਕੁਲਦੀਪ ਸਿੰਘ...
Ad Position 24