24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਜਥੇ: ਰਣੀਕੇ ਦਾ ਅਕਾਲੀ-ਭਾਜਪਾ ਗੱਠਜੋੜ ’ਤੇ ਵਰਕਰਾਂ ਵਲੋਂ ਕਰਵਾਏ ਮੂੰਹ ਮਿੱਠੇ

ਅਟਾਰੀ ਸਰਹੱਦ, 24 ਨਵੰਬਰ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਪੰਜਾਬ ਅੰਦਰ 2027 ਵਿਚ ਹੋਣ ਜਾ ਰਹੀਆ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਰਮਿਆਨ ਹੋਏ ਸਮਝੌਤੇ ’ਤੇ ਅਕਾਲੀ ਵਰਕਰ ਖੁਸ਼ੀ ਵਿਚ ਫੁੱਲੇ ਨਹੀਂ ਸਮਾ ਰਹੇ। ਵਿਧਾਨ ਸਭਾ ਹਲਕਾ ਅਟਾਰੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਾਬਕਾ ਮੰਤਰੀ ਅਤੇ ਅਨੁਸੂਚਿਤ ਜਾਤੀ ਵਿੰਗ ਦੇ ਕੌਮੀ ਪ੍ਰਧਾਨ ਜਥੇਦਾਰ ਗੁਲਜਾਰ ਸਿੰਘ ਰਣੀਕੇ ਦਾ ਅਕਾਲੀ ਵਰਕਰਾਂ ਵਲੋਂ ਦੋਵੇਂ ਪਾਰਟੀਆਂ ਦਰਮਿਆਨ ਹੋਏ ਗੱਠਜੋੜ ਦੇ ਐਲਾਨ ਹੋਣ ਉਪਰੰਤ ਅਕਾਲੀ ਵਰਕਰਾਂ ਵਿਚ ਜਿੱਥੇ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਉਥੇ ਉਨ੍ਹਾਂ ਵਲੋਂ ਜਥੇਦਾਰ ਗੁਲਜਾਰ ਸਿੰਘ ਰਣੀਕੇ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 25-11-2026
ਅਟਾਰੀ ਸਰਹੱਦ, 24 ਨਵੰਬਰ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਪੰਜਾਬ ਅੰਦਰ 2027 ਵਿਚ ਹੋਣ ਜਾ ਰਹੀਆ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਰਮਿਆਨ ਹੋਏ ਸਮਝੌਤੇ ’ਤੇ ਅਕਾਲੀ ਵਰਕਰ ਖੁਸ਼ੀ ਵਿਚ ਫੁੱਲੇ ਨਹੀਂ ਸਮਾ ਰਹੇ। ਵਿਧਾਨ ਸਭਾ ਹਲਕਾ ਅਟਾਰੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਾਬਕਾ ਮੰਤਰੀ ਅਤੇ ਅਨੁਸੂਚਿਤ ਜਾਤੀ ਵਿੰਗ ਦੇ ਕੌਮੀ ਪ੍ਰਧਾਨ ਜਥੇਦਾਰ ਗੁਲਜਾਰ ਸਿੰਘ ਰਣੀਕੇ ਦਾ ਅਕਾਲੀ ਵਰਕਰਾਂ ਵਲੋਂ ਦੋਵੇਂ ਪਾਰਟੀਆਂ ਦਰਮਿਆਨ ਹੋਏ ਗੱਠਜੋੜ ਦੇ ਐਲਾਨ ਹੋਣ ਉਪਰੰਤ ਅਕਾਲੀ ਵਰਕਰਾਂ ਵਿਚ ਜਿੱਥੇ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਉਥੇ ਉਨ੍ਹਾਂ ਵਲੋਂ ਜਥੇਦਾਰ ਗੁਲਜਾਰ ਸਿੰਘ ਰਣੀਕੇ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਗਿਆ। ਇਸ ਮੌਕੇ ਜਥੇਦਾਰ ਰਣੀਕੇ ਨੇ ਕਿਹਾ ਕਿ ਪੰਜਾਬ ਦੇ ਭਲੇ ਲਈ ਦੋਵੇਂ ਪਾਰਟੀਆਂ ਦਰਮਿਆਨ ਆਪਸੀ ਏਕਤਾ ਹੋਣੀ ਬਹੁਤ ਜਰੂਰੀ ਸੀ ਤੇ 2027 ਦੀਆਂ ਵਿਧਾਨ ਸਭਾ ਚੋਣਾਂ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਸਾਂਝੇ ਤੌਰ ’ਤੇ ਲੜਦਿਆਂ ਪੰਜਾਬ ਅੰਦਰ ਆਪਣੀ ਸਰਕਾਰ ਬਣਾ ਕੇ ਆਮ ਆਦਮੀ ਪਾਰਟੀ ਦੀ ਭਿ੍ਸ਼ਟ ਸਰਕਾਰ ਨੂੰ ਚਲਦਾ ਕਰੇਗੀ। ਇਸ ਮੌਕੇ ਜਥੇਦਾਰ ਗੁਲਜਾਰ ਸਿੰਘ ਰਣੀਕੇ ਦਾ ਮੂੰਹ ਮਿੱਠਾ ਕਰਾਉਣ ਸਮੇਂ ਸੀਨੀਅਰ ਵਕੀਲ ਅਮਨ ਬੀਰ ਸਿੰਘ ਸਿਆਲੀ ਕਾਨੂੰਨੀ ਸਲਾਹਕਾਰ ਸ਼੍ਰੋਮਣੀ ਕਮੇਟੀ, ਐਕਸੀਅਨ ਜਸਬੀਰ ਸਿੰਘ ਸੰਧੂ, ਐਕਸੀਨ ਪਰਦੁਮਨ ਸਿੰਘ, ਰਣਜੀਤ ਸਿੰਘ ਲੁਹਾਰਕਾ, ਬਿੱਟੂ ਸਰਪੰਚ ਮੁਰਾਦਪੁਰਾ, ਪੀਏ ਵਿਜੇ ਸਿੰਘ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ ਭਾਜਪਾ ਆਗੂਆਂ ਨੇ ਲੱਡੂ ਵੰਡ ਕੇ ਸੰਗਤਾਂ ਨੂੰ ਦਿੱਤੀ ਵਧਾਈ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਹੋਣ ਨਾਲ 2027 ’ਚ ਸਰਕਾਰ ਬਣਨੀ ਯਕੀਨੀ- ਸੋਨਾ ਭੋਆ * ਅਕਾਲੀ ਵਰਕਰਾਂ ਦੇ ਹੌਸਲੇ ਹੋਏ ਬੁਲੰਦ
Ad Position 24