ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ ਭਾਜਪਾ ਆਗੂਆਂ ਨੇ ਲੱਡੂ ਵੰਡ ਕੇ ਸੰਗਤਾਂ ਨੂੰ ਦਿੱਤੀ ਵਧਾਈ
ਜੰਡਿਆਲਾ ਗੁਰੂ, 24 ਨਵੰਬਰ (ਪ੍ਰਮਿੰਦਰ ਸਿੰਘ ਜੋਸਨ, ਅੰਮ੍ਰਿਤ ਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ ਜੰਡਿਆਲਾ ਗੁਰੂ ਦੇ ਵਾਲਮੀਕਿ ਚੌਂਕ ਵਿਖੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਵਲੋਂ ਲੱਡੂ ਵੰਡ ਕੇ ਪੁਰਬ ਦੀਆਂ ਖੁਸ਼ੀਆਂ ਸੰਗਤਾਂ ਨਾਲ ਸਾਂਝੀਆਂ ਕੀਤੀਆਂ। ਇਸ ਮੌਕੇ ਭਾਰਤ ਸਰਕਾਰ ਦੇ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਉਪ ਚੇਅਰਮੈਨ ਹਰਦੀਪ ਸਿੰਘ ਗਿੱਲ, ਭਾਜਪਾ ਦੀ ਕਾਰਜਕਾਰਨੀ ਕਮੇਟੀ ਦੇ ਮੈਂਬਰ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਾਜੀਵ ਕੁਮਾਰ ਮਾਣਾ, ਜ਼ਿਲ੍ਹਾ ਪ੍ਰਧਾਨ ਕੰਵਰਬੀਰ ਸਿੰਘ ਮੰਜਿਲ ਸਮੇਤ ਹੋਰਨਾਂ ਆਗੂਆਂ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ।
ਜੰਡਿਆਲਾ ਗੁਰੂ, 24 ਨਵੰਬਰ (ਪ੍ਰਮਿੰਦਰ ਸਿੰਘ ਜੋਸਨ, ਅੰਮ੍ਰਿਤ ਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ ਜੰਡਿਆਲਾ ਗੁਰੂ ਦੇ ਵਾਲਮੀਕਿ ਚੌਂਕ ਵਿਖੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਵਲੋਂ ਲੱਡੂ ਵੰਡ ਕੇ ਪੁਰਬ ਦੀਆਂ ਖੁਸ਼ੀਆਂ ਸੰਗਤਾਂ ਨਾਲ ਸਾਂਝੀਆਂ ਕੀਤੀਆਂ। ਇਸ ਮੌਕੇ ਭਾਰਤ ਸਰਕਾਰ ਦੇ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਉਪ ਚੇਅਰਮੈਨ ਹਰਦੀਪ ਸਿੰਘ ਗਿੱਲ, ਭਾਜਪਾ ਦੀ ਕਾਰਜਕਾਰਨੀ ਕਮੇਟੀ ਦੇ ਮੈਂਬਰ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਾਜੀਵ ਕੁਮਾਰ ਮਾਣਾ, ਜ਼ਿਲ੍ਹਾ ਪ੍ਰਧਾਨ ਕੰਵਰਬੀਰ ਸਿੰਘ ਮੰਜਿਲ ਸਮੇਤ ਹੋਰਨਾਂ ਆਗੂਆਂ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਇਸ ਮੌਕੇ ਭਾਰਤ ਸਰਕਾਰ ਦੇ ਉਪ ਚੇਅਰਮੈਨ ਹਰਦੀਪ ਸਿੰਘ ਗਿੱਲ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹਨ ਅਤੇ ਗੁਰੂ ਸਾਹਿਬ ਨੇ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਸੰਦੇਸ਼ ਦੇ ਕੇ ਸਮਾਜ ਨੂੰ ਸੱਚਾਈ, ਇਮਾਨਦਾਰੀ, ਬਰਾਬਰਤਾ ਅਤੇ ਆਪਸੀ ਭਾਈਚਾਰੇ ਦੇ ਰਾਹ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਇਸੇ ਦੌਰਾਨ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਾਜੀਵ ਕੁਮਾਰ ਮਾਣਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਅਤੇ ਉਨ੍ਹਾਂ ਵੱਲੋਂ ਦਰਸਾਇਆ ਗਿਆ ਮਾਰਗ ਅੱਜ ਵੀ ਪੂਰੀ ਦੁਨੀਆ ਨੂੰ ਸਹੀ ਦਿਸ਼ਾ ਦਿਖਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਸਰਬੱਤ ਦੇ ਭਲੇ ਦਾ ਸੰਦੇਸ਼ ਸਮੁੱਚੀ ਮਾਨਵਤਾ ਲਈ ਪ੍ਰੇਰਨਾ ਸਰੋਤ ਹੈ। ਇਸ ਮੌਕੇ ਵੀਰ ਸਿੰਘ ਲੱਕੀ, ਚਰਨਜੀਤ ਸਿੰਘ, ਅਵਤਾਰ ਸਿੰਘ, ਸੁਖਰਾਜ ਸਿੰਘ ਕੰਗ, ਸੁਖਵਿੰਦਰ ਸਿੰਘ ਸਾਜਨ, ਹਰੀਸ਼ ਕੁਮਾਰ ਲਾਡੀ, ਰੇਖਾ ਜੀ, ਵਿਜੇ ਕੁਮਾਰ ਖੋਖਰ, ਸੁਰਿੰਦਰਪਾਲ ਸਿੰਘ, ਭੁਪਿੰਦਰ ਸਿੰਘ ਭਿੰਦਾ, ਗੁਰਪ੍ਰੀਤ ਸਿੰਘ ਮੰਨੂ ਖਹਿਰਾ, ਬਲਜਿੰਦਰ ਸਿੰਘ ਭੰਗਵਾਂ, ਜੱਗਾ ਗਹਿਰ, ਸਵਰਜੀਤ ਕੌਰ, ਰਾਜਨ ਸ਼ਰਮਾ, ਸਰਬਜੀਤ ਸੰਧੂ, ਬਲਜਿੰਦਰ ਸਿੰਘ, ਸਾਬਕਾ ਸਰਪੰਚ ਬਲਜਿੰਦਰ ਸਿੰਘ ਤੋਂ ਇਲਾਵਾ ਹੋਰ ਵੀ ਇਲਾਕਾ ਨਿਵਾਸੀ ਹਾਜ਼ਰ ਸਨ।