25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸੰਤ ਬਾਬਾ ਨੱਥਾ ਸਿੰਘ ਜੀ ਮੈਮੋਰੀਅਲ ਪਬਲਿਕ ਸੀ. ਸੈ. ਸਕੂਲ ਬੁਤਾਲਾ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਬਾਬਾ ਬਕਾਲਾ ਸਾਹਿਬ, 25 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸੰਤ ਬਾਬਾ ਨੱਥਾ ਸਿੰਘ ਜੀ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ ।

Ad Position 21
No active advertisement
ਅਜੀਤ ਡੈਸਕ 26-11-2026
ਬਾਬਾ ਬਕਾਲਾ ਸਾਹਿਬ, 25 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸੰਤ ਬਾਬਾ ਨੱਥਾ ਸਿੰਘ ਜੀ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ । ਸਮਾਗਮ ਦੀ ਸ਼ੁਰੂਆਤ ਮੂਲ ਮੰਤਰ ਦੇ ਪਾਠ ਨਾਲ ਹੋਈ, ਉਪਰੰਤ ਜਪੁਜੀ ਸਾਹਿਬ ਦਾ ਪਾਠ ਕੀਤਾ ਗਿਆ । ਸੰਤ ਬਾਬਾ ਸੁਰਜਨ ਸਿੰਘ ਜੀ ਅਤੇ ਪ੍ਰਿੰ: ਰੁਪਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ’ਤੇ ਚੱਲਣ ਅਤੇ ਨਾਮ ਜਪਣ, ਕਿਰਤ ਕਰਨ ਤੇ ਵੰਡ ਛਕਣ ਦੇ ਸਿਧਾਂਤ ਨੂੰ ਅਪਣਾਉਣ ਦੀ ਪ੍ਰੇਰਨਾ ਦਿੱਤੀ । ਇਸ ਮੌਕੇ ਪ੍ਰਿੰ: ਰੁਪਿੰਦਰ ਕੌਰ, ਕੋਆਰਡੀਨੇਟਰ ਜਸਬੀਰ ਸਿੰਘ ਚਾਹਲ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ।
Ad Position 22
No active advertisement
ਪਿਛਲੀ ਖ਼ਬਰ ਪਿੰਡ ਜਲਾਲ ਉਸਮਾ ਤੋਂ ਵੱਖ-ਵੱਖ ਪਾਰਟੀਆਂ ਦੇ ਆਗੂ ਤੇ ਵਰਕਰ ਭਾਜਪਾ ਵਿਚ ਸ਼ਾਮਿਲ ਅਗਲੀ ਖ਼ਬਰ ਮਿਸਲ ਸ਼ਹੀਦਾਂ ਤਰਨਾ ਦਲ ਦੇ ਹੈੱਡਕੁਆਟਰ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਵਿਖੇ ਨਗਰ ਕੀਰਤਨ ਦਾ ਨਿੱਘਾ ਸਵਾਗਤ
Ad Position 24