ਮੋਗਾ ਦੀ ‘ਖੁਸ਼ਹਾਲ ਪੰਜਾਬ ਮਹਾਂ ਰੈਲੀ’ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ ਅਹੁਦੇਦਾਰ ਤੇ ਵਰਕਰ : ਚੇਅਰਮੈਨ ਮੋਹਨ ਸਿੰਘ ਸਰਾਫ
ਅਜਨਾਲਾ, 25 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਵਲੋਂ ਮੋਗਾ ਵਿਖੇ ਕਰਵਾਈ ਜਾ ਰਹੀ ‘ਖੁਸ਼ਹਾਲ ਪੰਜਾਬ ਮਹਾਂ ਰੈਲੀ’ ਸੰਬੰਧੀ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਸਵਰਨਕਾਰ ਬੋਰਡ ਹਲਕਾ ਅਜਨਾਲਾ ਦੇ ਚੇਅਰਮੈਨ ਮੋਹਨ ਸਿੰਘ ਸਰਾਫ ਨੇ ਕਿਹਾ ਕਿ ਇਸ ਮਹਾਂਰੈਲੀ ਵਿਚ ਹਲਕਾ ਅਜਨਾਲਾ ਤੋਂ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਵਲੋਂ ਵੱਡੀ ਗਿਣਤੀ ਵਚ ਸ਼ਮੂਲੀਅਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਪਾਰਟੀ ਦੇ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਦਾ ਵੱਡਾ ਜਥਾ ਮੋਗਾ ਵਿਖੇ ਹੋਣ ਵਾਲੀ ਇਸ ਮਹਾਰੈਲੀ ਵਿਚ ਸ਼ਾਮਿਲ ਹੋਵੇਗਾ।
ਚੇਅਰਮੈਨ ਮੋਹਣ ਸਿੰਘ ਸਰਾਫ
26-11-2026