25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਮੰਗਾਂ ਮਨਵਾਉਣ ਲਈ ਮੁੜ ਸੜਕਾਂ ’ਤੇ ਉੱਤਰਨਗੇ ਅੰਨਦਾਤਾ

ਚੋਗਾਵਾਂ, 25 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ’ਤੇ ਅੱਜ ਲੋਪੋਕੇ ਸਟੇਡੀਅਮ ਵਿਖੇ 7 ਦਸੰਬਰ 2026 ਨੂੰ ਚੰਡੀਗੜ੍ਹ ਵਿਖੇ ਲੱਗਣ ਵਾਲੇ ਪੱਕੇ ਮੋਰਚੇ ਦੀ ਤਿਆਰੀ ਵਜੋਂ ਸ਼ਹੀਦ ਭਾਈ ਮੇਵਾ ਸਿੰਘ ਲੋਪੋਕੇ ਜੋਨ, ਚੋਗਾਵਾਂ, ਰਾਮ ਤੀਰਥ, ਮੋਰਚਾ ਸਾਹਿਬ,ਬਾਊਲੀ ਸਾਹਿਬ, ਬਾਬਾ ਸੋਹਣ ਸਿੰਘ ਭਕਨਾ ਜ਼ੋਨਾਂ ਦਾ ਵਿਸ਼ਾਲ ਇਕੱਠ ਹੋਇਆ, ਜਿਸ ਵਿਚ ਕਿਸਾਨ-ਮਜ਼ਦੂਰ ਵੱਡੀ ਗਿਣਤੀ ਵਿਚ ਟਰੈਕਟਰ-ਟਰਾਲੀਆਂ ਲੈ ਕੇ ਸ਼ਾਮਿਲ ਹੋਏ। ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਆਗੂ ਸਰਵਣ ਸਿੰਘ ਪੰਧੇਰ ਨੇ ਭਗਵੰਤ ਮਾਨ ਸਰਕਾਰ ਵਿਰੁੱਧ ਸੰਘਰਸ਼ ਤੇਜ਼ ਕਰਨ ਦਾ ਐਲਾਨ ਕਰਦਿਆਂ ਮੰਗ ਕੀਤੀ ਕਿ ਘੱਟ ਪਾਣੀ ਵਾਲੀਆਂ ਪੰਜ ਫ਼ਸਲਾਂ (ਮੂੰਗੀ, ਮੱਕੀ, ਆਲੂ, ਬਾਸਮਤੀ ਅਤੇ ਸਰ੍ਹੋਂ) ਦੀ ਸਰਕਾਰੀ ਖ਼ਰੀਦ ਦੀ ਗਾਰੰਟੀ ਦਿੱਤੀ ਜਾਵੇ ਅਤੇ ਸਰਕਾਰ ਆਪਣੇ ਖ਼ਰਚੇ ’ਤੇ ਫ਼ਸਲੀ ਬੀਮਾ ਯੋਜਨਾ ਲਾਗੂ ਕਰੇ।

Ad Position 21
No active advertisement
ਅਜੀਤ ਡੈਸਕ 26-11-2026
ਚੋਗਾਵਾਂ, 25 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ’ਤੇ ਅੱਜ ਲੋਪੋਕੇ ਸਟੇਡੀਅਮ ਵਿਖੇ 7 ਦਸੰਬਰ 2026 ਨੂੰ ਚੰਡੀਗੜ੍ਹ ਵਿਖੇ ਲੱਗਣ ਵਾਲੇ ਪੱਕੇ ਮੋਰਚੇ ਦੀ ਤਿਆਰੀ ਵਜੋਂ ਸ਼ਹੀਦ ਭਾਈ ਮੇਵਾ ਸਿੰਘ ਲੋਪੋਕੇ ਜੋਨ, ਚੋਗਾਵਾਂ, ਰਾਮ ਤੀਰਥ, ਮੋਰਚਾ ਸਾਹਿਬ,ਬਾਊਲੀ ਸਾਹਿਬ, ਬਾਬਾ ਸੋਹਣ ਸਿੰਘ ਭਕਨਾ ਜ਼ੋਨਾਂ ਦਾ ਵਿਸ਼ਾਲ ਇਕੱਠ ਹੋਇਆ, ਜਿਸ ਵਿਚ ਕਿਸਾਨ-ਮਜ਼ਦੂਰ ਵੱਡੀ ਗਿਣਤੀ ਵਿਚ ਟਰੈਕਟਰ-ਟਰਾਲੀਆਂ ਲੈ ਕੇ ਸ਼ਾਮਿਲ ਹੋਏ। ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਆਗੂ ਸਰਵਣ ਸਿੰਘ ਪੰਧੇਰ ਨੇ ਭਗਵੰਤ ਮਾਨ ਸਰਕਾਰ ਵਿਰੁੱਧ ਸੰਘਰਸ਼ ਤੇਜ਼ ਕਰਨ ਦਾ ਐਲਾਨ ਕਰਦਿਆਂ ਮੰਗ ਕੀਤੀ ਕਿ ਘੱਟ ਪਾਣੀ ਵਾਲੀਆਂ ਪੰਜ ਫ਼ਸਲਾਂ (ਮੂੰਗੀ, ਮੱਕੀ, ਆਲੂ, ਬਾਸਮਤੀ ਅਤੇ ਸਰ੍ਹੋਂ) ਦੀ ਸਰਕਾਰੀ ਖ਼ਰੀਦ ਦੀ ਗਾਰੰਟੀ ਦਿੱਤੀ ਜਾਵੇ ਅਤੇ ਸਰਕਾਰ ਆਪਣੇ ਖ਼ਰਚੇ ’ਤੇ ਫ਼ਸਲੀ ਬੀਮਾ ਯੋਜਨਾ ਲਾਗੂ ਕਰੇ। ਇਸ ਤੋਂ ਇਲਾਵਾ ਕਿਸਾਨਾਂ-ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਖ਼ਤਮ ਕਰਨ, ਖ਼ੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਢੁੱਕਵੀਂ ਰਾਹਤ ਦੇਣ ਅਤੇ ਨਸ਼ਾ ਤਸਕਰਾਂ ਤੇ ਉਨ੍ਹਾਂ ਦੇ ਸਰਪ੍ਰਸਤਾਂ ਦਾ ਗਠਜੋੜ ਤੋੜ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਮੰਗ ਕੀਤੀ ਗਈ। 7 ਦਸੰਬਰ ਨੂੰ ਚੰਡੀਗੜ੍ਹ ਵਿਖੇ ਲੱਗਣ ਵਾਲੇ ਪੱਕੇ ਮੋਰਚੇ ਵਿਚ ਵੱਡੀ ਗਿਣਤੀ ਵਿਚ ਕਿਸਾਨਾਂ ਦੇ ਮਜ਼ਦੂਰਾਂ ਨੂੰ ਪਹੁੰਚਣ ਦਾ ਸੱਦਾ ਦਿੱਤਾ। ਇਸ ਮੌਕੇ ਜ਼ਿਲ੍ਹਾ ਆਗੂ ਲਖਵਿੰਦਰ ਸਿੰਘ ਡਾਲਾ, ਕੁਲਜੀਤ ਸਿੰਘ ਘੱਣੁਪੁਰ ਕਾਲੇ, ਜ਼ਿਲ੍ਹਾ ਆਗੂ ਬਾਜ਼ ਸਿੰਘ ਸਾਰੰਗੜਾ, ਕੁਲਬੀਰ ਸਿੰਘ ਲੋਪੋਕੇ, ਸੁਖਜਿੰਦਰ ਸਿੰਘ ਲੋਪੋਕੇ, ਗੁਰਪ੍ਰਤਾਪ ਸਿੰਘ ਕੱਕੜ, ਸ਼ਰਨਪਾਲ ਸਿੰਘ ਬੱਚੀਵਿੰਡ, ਪ੍ਰਧਾਨ ਗੁਰਲਾਲ ਸਿੰਘ ਕੱਕੜ, ਸਾਹਿਬ ਸਿੰਘ ਕੱਕੜ , ਪ੍ਰਗਟ ਸਿੰਘ ਚੋਗਾਵਾਂ, ਹਰਜੀਤ ਸਿੰਘ ਸ਼ਹੂਰਾ, ਸੁਖਵਿੰਦਰ ਸਿੰਘ ਕੋਲੋਵਾਲ, ਦਿਆਲ ਸਿੰਘ, ਫਤਿਹ ਸਿੰਘ ਲੋਪੋਕੇ, ਸੁਖਦਿਆਲ ਸਿੰਘ ਚੱਕ ਅਤੇ ਭੁਪਿੰਦਰ ਸਿੰਘ ਮਾਲੂਵਾਲ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਤੇ ਬੀਬੀਆਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਈ.ਟੀ.ਓ. ਨੇ ਬਾਬਾ ਜੀਵਨ ਸਿੰਘ ਕਮਿਊਨਿਟੀ ਹਾਲ ਦਾ ਰੱਖਿਆ ਨੀਂਹ ਪੱਥਰ ਅਗਲੀ ਖ਼ਬਰ ਮੋਗਾ ਦੀ ‘ਖੁਸ਼ਹਾਲ ਪੰਜਾਬ ਮਹਾਂ ਰੈਲੀ’ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ ਅਹੁਦੇਦਾਰ ਤੇ ਵਰਕਰ : ਚੇਅਰਮੈਨ ਮੋਹਨ...
Ad Position 24