ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਵਿਚ ਵਿਧਾਇਕ ਮਨਦੀਪ ਸਿੰਘ ਧਾਲੀਵਾਲ ਨੂੰ ਪਾਰਲੀਮੈਂਟਰੀ ਸਕੱਤਰ ਨਿਯੁਕਤ ਕੀਤੇ ਜਾਣ ’ਤੇ ਖੁਸ਼ੀ ਦੀ ਲਹਿਰ
ਸਠਿਆਲਾ, 25 ਨਵੰਬਰ (ਜਗੀਰ ਸਿੰਘ ਸਫਰੀ)-ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਵਿਚ ਵਿਧਾਇਕ ਮਨਦੀਪ ਸਿੰਘ ਧਾਲੀਵਾਲ ਨੂੰ ਪਾਰਲੀਮੈਂਟਰੀ ਸਕੱਤਰ (ਖੇਡਾਂ ਅਤੇ ਸੱਭਿਆਚਾਰ) ਨਿਯੁਕਤ ਕੀਤੇ ਜਾਣ ’ਤੇ ਉਨ੍ਹਾਂ ਦੇ ਜੱਦੀ ਪਿੰਡ ਸਠਿਆਲਾ ਸਮੇਤ ਸਮੁੱਚੇ ਇਲਾਕੇ ਵਿਚ ਖੁਸ਼ੀ ਦੀ ਲਹਿਰ ਪਾਈ ਗਈ ਹੈ। ਇਸ ਮੌਕੇ ਮਾ: ਚੰਨਦੀਪ ਸਿਘ ਬੁਤਾਲਾ, ਮਾ: ਅੰਮ੍ਰਿਤਪਾਲ ਸਿੰਘ ਬੱਲ, ਸਾਬਕਾ ਸਰਪੰਚ ਗੁਰਪ੍ਰਤਾਪ ਸਿੰਘ ਭਿੱਲਾ, ਸਾਬਕਾ ਦਲਵਿੰਦਰ ਸਿੰਘ ਸਠਿਆਲਾ ਨੇ ਵਿਧਾਇਕ ਮਨਦੀਪ ਸਿੰਘ ਧਾਲੀਵਾਲ ਪਾਰਲੀਮੈਂਟ ਸਕੱਤਰ ਬਣਨ ’ਤੇ ਵਧਾਈ ਦਿੰਦਿਆਂ ਕਿਹਾ ਕਿ ਉਹ ਕੈਨੇਡਾ ਦੇ ਸਰੀ ਨੌਰਥ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਹਨ ਅਤੇ ਉਨ੍ਹਾਂ ਦਾ ਜੱਦੀ ਪਿੰਡ ਸਠਿਆਲਾ ਹੈ।
ਅਜੀਤ ਡੈਸਕ
26-11-2026