ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੇ ਚੰਗੇ ਭਵਿੱਖ ਲਈ ਸ਼ੁੱਭ ਸ਼ਗਨ : ਠੇਕੇਦਾਰ ਕਾਲੀ ਦੌਲੋ ਨੰਗਲ
ਬਾਬਾ ਬਕਾਲਾ ਸਾਹਿਬ, 25 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਦੇਰ ਨਾਲ ਹੀ ਸਹੀ, ਪਰ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਾ ਗੱਠਜੋੜ, ਪੰਜਾਬ ਦੇ ਚੰਗੇ ਭਵਿੱਖ ਲਈ ਇਕ ਸ਼ੁੱਭ ਸ਼ਗਨ ਹੈ ਅਤੇ ਪੰਜਾਬ ਵਿਚ ਹੁਣ ਚੰਗੇ ਦਿਨਾਂ ਦੀ ਆਸ ਬੱਝ ਗਈ ਹੈ।’ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਥੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਆਗੂ ਅਤੇ ਉੱਘੇ ਸਮਾਜ ਸੇਵੀ ਠੇਕੇਦਾਰ ਕੁਲਵਿੰਦਰ ਸਿੰਘ ਕਾਲੀ ਦੌਲੋ ਨੰਗਲ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕੀਤਾ।
ਠੇਕੇਦਾਰ ਕੁਲਵਿੰਦਰ ਸਿੰਘ ਕਾਲੀ ਦੌਲੋ ਨੰਗਲ ‘ਅਜੀਤ” ਨਾਲ ਗੱਲਬਾਤ ਕਰਦਿਆਂ। ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ
26-11-2026