ਗੁਰਦੁਆਰਾ ਭਾਈ ਹਰਦਾਸ ਜੀ ਲੋਪੋਕੇ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ
ਚੋਗਾਵਾਂ, 25 ਨਵੰਬਰ (ਗੁਰਵਿੰਦਰ ਸਿੰਘ ਕਲਸੀ)–ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਭਾਈ ਹਰਦਾਸ ਜੀ, ਲੋਪੋਕੇ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ ਇਸ ਨਗਰ ਕੀਰਤਨ ਦੀ ਆਰੰਭਤਾ ਅਰਦਾਸ ਕਰਨ ਉਪਰੰਤ ਕੀਤੀ ਗਈ ।
ਚੋਗਾਵਾਂ, 25 ਨਵੰਬਰ (ਗੁਰਵਿੰਦਰ ਸਿੰਘ ਕਲਸੀ)–ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਭਾਈ ਹਰਦਾਸ ਜੀ, ਲੋਪੋਕੇ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ ਇਸ ਨਗਰ ਕੀਰਤਨ ਦੀ ਆਰੰਭਤਾ ਅਰਦਾਸ ਕਰਨ ਉਪਰੰਤ ਕੀਤੀ ਗਈ । ਇਹ ਨਗਰ ਕੀਰਤਨ ਗੁਰਦੁਆਰਾ ਬਾਬਾ ਕਪੂਰ ਸਿੰਘ (ਸੜਕ ਵਾਲਾ), ਗੁਰਦੁਆਰਾ ਭਾਈ ਲਾਲੋ ਜੀ, ਗੁਰਦੁਆਰਾ ਬਾਬਾ ਜੀਵਨ ਸਿੰਘ ਅਤੇ ਗੁਰਦੁਆਰਾ ਬਾਬਾ ਮਾਲਾ ਸਿੰਘ ਜੀ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਸੰਪੂਰਨ ਹੋਇਆ। ਨਗਰ ਕੀਰਤਨ ਦਾ ਸੰਗਤਾਂ ਵਲੋਂ ਥਾਂ-ਥਾਂ ’ਤੇ ਨਿੱਘਾ ਸਵਾਗਤ ਕੀਤਾ ਗਿਆ ।