25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਪਿੰਡ ਖਾਨੋਵਾਲ ਵਿਖੇ ਦੋ ਦਰਜਨ ਪਰਿਵਾਰ ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ

ਅਜਨਾਲਾ, ਚਮਿਆਰੀ, 25 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਜਗਪ੍ਰੀਤ ਸਿੰਘ ਜੌਹਲ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਖਾਨੋਵਾਲ ਵਿਖੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਸਿਆਸੀ ਬਲ ਮਿਲਿਆ ਜਦੋਂ ਹਲਕਾ ਇੰਚਾਰਜ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਜੋਧ ਸਿੰਘ ਸਮਰਾ ਦੀ ਅਗਵਾਈ ਅਤੇ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਕਰੀਬ ਦੋ ਦਰਜਨ ਪਰਿਵਾਰ ਕਾਂਗਰਸ ਪਾਰਟੀ ਨੂੰ ਅਲਵਿਦਾ ਆਖਦਿਆਂ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ। ਇਸ ਸੰਬੰਧੀ ਪਿੰਡ ਖਾਨੋਵਾਲ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਵਿਸ਼ੇਸ਼ ਤੌਰ ’ਤੇ ਪਹੁੰਚੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਨੇ ਕਾਂਗਰਸ ਛੱਡ ਕੇ ਅਕਾਲੀ ਦਲ ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਦੇ ਮੁਖੀਆਂ ਕਰਮ ਸਿੰਘ, ਹਰਜਿੰਦਰ ਸਿੰਘ, ਕੁਲਦੀਪ ਸਿੰਘ, ਅੰਗਰੇਜ਼ ਸਿੰਘ, ਹਰਮਨਦੀਪ ਸਿੰਘ, ਸੰਦੀਪ ਸਿੰਘ, ਮਨਦੀਪ ਸਿੰਘ, ਜਗਜੀਤ ਸਿੰਘ ਅਤੇ ਅਮਰਬੀਰ ਸਿੰਘ ਸਮੇਤ ਹੋਰਨਾਂ ਦਾ ਪਾਰਟੀ ਦੇ ਸਿਰੋਪਾਓ ਭੇਟ ਕਰਕੇ ਸਨਮਾਨ ਕੀਤਾ।

Ad Position 21
No active advertisement
ਅਜੀਤ ਡੈਸਕ 26-11-2026
ਅਜਨਾਲਾ, ਚਮਿਆਰੀ, 25 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਜਗਪ੍ਰੀਤ ਸਿੰਘ ਜੌਹਲ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਖਾਨੋਵਾਲ ਵਿਖੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਸਿਆਸੀ ਬਲ ਮਿਲਿਆ ਜਦੋਂ ਹਲਕਾ ਇੰਚਾਰਜ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਜੋਧ ਸਿੰਘ ਸਮਰਾ ਦੀ ਅਗਵਾਈ ਅਤੇ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਕਰੀਬ ਦੋ ਦਰਜਨ ਪਰਿਵਾਰ ਕਾਂਗਰਸ ਪਾਰਟੀ ਨੂੰ ਅਲਵਿਦਾ ਆਖਦਿਆਂ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ। ਇਸ ਸੰਬੰਧੀ ਪਿੰਡ ਖਾਨੋਵਾਲ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਵਿਸ਼ੇਸ਼ ਤੌਰ ’ਤੇ ਪਹੁੰਚੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਨੇ ਕਾਂਗਰਸ ਛੱਡ ਕੇ ਅਕਾਲੀ ਦਲ ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਦੇ ਮੁਖੀਆਂ ਕਰਮ ਸਿੰਘ, ਹਰਜਿੰਦਰ ਸਿੰਘ, ਕੁਲਦੀਪ ਸਿੰਘ, ਅੰਗਰੇਜ਼ ਸਿੰਘ, ਹਰਮਨਦੀਪ ਸਿੰਘ, ਸੰਦੀਪ ਸਿੰਘ, ਮਨਦੀਪ ਸਿੰਘ, ਜਗਜੀਤ ਸਿੰਘ ਅਤੇ ਅਮਰਬੀਰ ਸਿੰਘ ਸਮੇਤ ਹੋਰਨਾਂ ਦਾ ਪਾਰਟੀ ਦੇ ਸਿਰੋਪਾਓ ਭੇਟ ਕਰਕੇ ਸਨਮਾਨ ਕੀਤਾ। ਉਨ੍ਹਾਂ ਨਵੇਂ ਸ਼ਾਮਿਲ ਹੋਏ ਪਰਿਵਾਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਉਨ੍ਹਾਂ ਦੇ ਦੁੱਖ-ਸੁੱਖ ਵਿਚ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਰਹੇਗਾ। ਉਨ੍ਹਾਂ ਅੱਗੇ ਕਿਹਾ ਕਿ ਅੱਜ ਲੋੜ ਹੈ ਕਿ ਪੰਜਾਬ ਦੇ ਲੋਕ ਇਕਜੁੱਟ ਹੋ ਕੇ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦੀ ਨੂੰ ਮਜ਼ਬੂਤ ਕਰਨ। ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਸੰਬੰਧੀ ਗੱਲ ਕਰਦਿਆਂ ਜੋਧ ਸਿੰਘ ਸਮਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਅਜਨਾਲਾ ਸਮੇਤ ਪੂਰੇ ਪੰਜਾਬ ਵਿਚ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ 2027 ਦੀਆਂ ਚੋਣਾਂ ਵਿਚ ਪਾਰਟੀ ਲੋਕਾਂ ਦੇ ਸਹਿਯੋਗ ਨਾਲ ਮਜ਼ਬੂਤ ਸਿਆਸੀ ਤਾਕਤ ਵਜੋਂ ਉਭਰੇਗੀ ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਅਕਾਲੀ ਭਾਜਪਾ ਗੱਠਜੋੜ ਹੋਣ ’ਤੇ ਜੰਡਿਆਲਾ ਗੁਰੂ ਵਿਚ ਖੁਸ਼ੀ ’ਚ ਲੱਡੂ ਵੰਡੇ
Ad Position 24