25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

ਅਜਨਾਲਾ, 25 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਅਜਨਾਲਾ ਸ਼ਹਿਰ ’ਚ ਸਥਿਤ ਸੈਂਟਰਲ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸ਼ਰਧਾ ਅਤੇ ਉਤਸ਼ਾਹ ਨਾਲ ਸਜਾਇਆ ਗਿਆ। ਇਸ ਮੌਕੇ ਅਜਨਾਲਾ ਸ਼ਹਿਰ ਦੀਆਂ ਸਮੂਹ ਸੰਗਤਾਂ ਅਤੇ ਦੁਕਾਨਦਾਰਾਂ ਵਲੋਂ ਨਗਰ ਕੀਰਤਨ ਦਾ ਥਾਂ-ਥਾਂ ’ਤੇ ਫੁੱਲਾਂ ਦੀ ਵਰਖਾ ਕਰਕੇ ਅਤੇ ਸਤਿਕਾਰ ਸਹਿਤ ਭਰਵਾਂ ਸਵਾਗਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 26-11-2026
ਅਜਨਾਲਾ, 25 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਅਜਨਾਲਾ ਸ਼ਹਿਰ ’ਚ ਸਥਿਤ ਸੈਂਟਰਲ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸ਼ਰਧਾ ਅਤੇ ਉਤਸ਼ਾਹ ਨਾਲ ਸਜਾਇਆ ਗਿਆ। ਇਸ ਮੌਕੇ ਅਜਨਾਲਾ ਸ਼ਹਿਰ ਦੀਆਂ ਸਮੂਹ ਸੰਗਤਾਂ ਅਤੇ ਦੁਕਾਨਦਾਰਾਂ ਵਲੋਂ ਨਗਰ ਕੀਰਤਨ ਦਾ ਥਾਂ-ਥਾਂ ’ਤੇ ਫੁੱਲਾਂ ਦੀ ਵਰਖਾ ਕਰਕੇ ਅਤੇ ਸਤਿਕਾਰ ਸਹਿਤ ਭਰਵਾਂ ਸਵਾਗਤ ਕੀਤਾ ਗਿਆ। ਪੂਰਾ ਸ਼ਹਿਰ ਗੁਰਬਾਣੀ ਦੇ ਰਸਭਿੰਨੇ ਕੀਰਤਨ ਅਤੇ ਧਾਰਮਿਕ ਰੰਗ ਵਿਚ ਰੰਗਿਆ ਨਜ਼ਰ ਆਇਆ। ਇਸ ਮੌਕੇ ਸੈਂਟਰਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਮਲਕੀਤ ਸਿੰਘ ਅਜਨਾਲਾ ਅਤੇ ਹੋਰਨਾਂ ਅਹੁਦੇਦਾਰਾਂ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਪਿਛਲੇ ਕਈ ਦਿਨਾਂ ਤੋਂ ਸ਼ਹਿਰ ਵਿਚ ਅੰਮ੍ਰਿਤ ਵੇਲੇ ਪ੍ਰਭਾਤ ਫੇਰੀਆਂ ਸਜਾਈਆਂ ਜਾ ਰਹੀਆਂ ਸਨ, ਜਿਨ੍ਹਾਂ ਦੀ ਸਮਾਪਤੀ ਉਪਰੰਤ ਅੱਜ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਭਲਕੇ ਸੈਂਟਰਲ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਸ ਦੌਰਾਨ ਵੱਖ-ਵੱਖ ਰਾਗੀ, ਢਾਡੀ ਅਤੇ ਕੀਰਤਨੀ ਜਥੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ । ਇਸ ਮੌਕੇ ਐਡਵੋਕੇਟ ਮਨਜੀਤ ਸਿੰਘ ਨਿੱਝਰ, ਮੈਨੇਜਰ ਗੁਰਬਚਨ ਸਿੰਘ ਐਫ਼.ਸੀ.ਆਈ ਵਾਲੇ, ਭਾਈ ਕਰਮਬੀਰ ਸਿੰਘ ਕਿਆਮਪੁਰ ਸਾਬਕਾ ਮੀਤ ਸਕੱਤਰ ਸ਼੍ਰੋਮਣੀ ਕਮੇਟੀ, ਸ਼੍ਰੋਮਣੀ ਅਧਿਆਪਕ ਐਵਾਰਡ ਪ੍ਰਾਪਤ ਲੈਕਚਰਾਰ ਗੁਰਪ੍ਰੀਤ ਸਿੰਘ ਅਜਨਾਲਾ, ਠੇਕੇਦਾਰ ਵਰਿਆਮ ਸਿੰਘ ਨੰਗਲ, ਸਾਬਕਾ ਕੌਂਸਲਰ ਬਲਜਿੰਦਰ ਸਿੰਘ ਮਾਹਲ, ਐੱਸ.ਐੱਚ.ਓ ਸਬ-ਇੰਸਪੈਕਟਰ ਨਰਿੰਦਰ ਸਿੰਘ, ਕੇਵਲ ਸਿੰਘ ਬਾਠ, ਰਾਗੀ ਭਾਈ ਲਖਬੀਰ ਸਿੰਘ ਅਜਨਾਲਾ, ਖਾਜਨਚੀ ਅਮਰੀਕ ਸਿੰਘ ਬਿਜਲੀ ਵਾਲੇ, ਕੁਲਦੀਪ ਸਿੰਘ ਨਿੱਝਰ ਸੀਨੀਅਰ ਮੀਤ ਪ੍ਰਧਾਨ, ਹੀਰਾ ਸਿੰਘ ਸੱਫੇਵਾਲੀਆ, ਤਲਵਿੰਦਰ ਸਿੰਘ ਪੁਰਬਾ, ਸਤਿੰਦਰਪਾਲ ਸਿੰਘ ਸਿੰਦਰੀ, ਹਰਪ੍ਰੀਤ ਸਿੰਘ ਪੀਤਾ, ਬਾਬਾ ਗੁਰਜੀਤ ਸਿੰਘ, ਕਸ਼ਮੀਰ ਸਿੰਘ ਲੱਖੂਵਾਲ, ਹਰਭਜਨ ਸਿੰਘ, ਜੋਗਿੰਦਰ ਸਿੰਘ ਬਾਜਵਾ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਸੋਨੀਆ ਮਾਨ ਵਲੋਂ ਲੋਕ ਮਿਲਣੀ ਮੁਹਿੰਮ ਤਹਿਤ ਪਿੰਡ ਮਟੀਆਂ ਦੇ ਲੋਕਾਂ ਨੂੰ ਸਕੀਮਾਂ ਬਾਰੇ ਕਰਵਾਇਆ ਜਾਣੂ ਅਗਲੀ ਖ਼ਬਰ ਪਿੰਡ ਖਾਨੋਵਾਲ ਵਿਖੇ ਦੋ ਦਰਜਨ ਪਰਿਵਾਰ ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ
Ad Position 24