25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਪ੍ਰਕਾਸ਼ ਪੁਰਬ ਨੂੰ ਸਮਰਪਿਤ ਟਾਂਗਰਾ ਤੇ ਆਸ-ਪਾਸ ਦੇ ਪਿੰਡਾਂ ’ਚ ਸਜਾਏ ਨਗਰ ਕੀਰਤਨ

ਟਾਂਗਰਾ, 25 ਨਵੰਬਰ (ਹਰਜਿੰਦਰ ਸਿੰਘ ਕਲੇਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਟਾਂਗਰਾ ਅਤੇ ਆਸ-ਪਾਸ ਦੇ ਪਿੰਡਾਂ ਵਿਚ ਸੰਗਤਾਂ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਨਗਰ ਕੀਰਤਨ ਸਜਾਏ ਗਏ ਅਤੇ ਵੱਖ-ਵੱਖ ਥਾਵਾਂ ’ਤੇ ਗੁਰੂ ਕੇ ਲੰਗਰ ਲਗਾ ਕੇ ਸੇਵਾ ਨਿਭਾਈ ਗਈ। ਪਿੰਡ ਮੁਛੱਲ ਦੇ ਗੁਰਦੁਆਰਾ ਪੱਤੀ ਪੀਰੋ ਨੰਗਲ ਤੋਂ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਨਗਰ ਕੀਰਤਨ ਸਜਾਇਆ ਗਿਆ।

Ad Position 21
No active advertisement
ਅਜੀਤ ਡੈਸਕ 26-11-2026
ਟਾਂਗਰਾ, 25 ਨਵੰਬਰ (ਹਰਜਿੰਦਰ ਸਿੰਘ ਕਲੇਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਟਾਂਗਰਾ ਅਤੇ ਆਸ-ਪਾਸ ਦੇ ਪਿੰਡਾਂ ਵਿਚ ਸੰਗਤਾਂ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਨਗਰ ਕੀਰਤਨ ਸਜਾਏ ਗਏ ਅਤੇ ਵੱਖ-ਵੱਖ ਥਾਵਾਂ ’ਤੇ ਗੁਰੂ ਕੇ ਲੰਗਰ ਲਗਾ ਕੇ ਸੇਵਾ ਨਿਭਾਈ ਗਈ। ਪਿੰਡ ਮੁਛੱਲ ਦੇ ਗੁਰਦੁਆਰਾ ਪੱਤੀ ਪੀਰੋ ਨੰਗਲ ਤੋਂ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਪਿੰਡ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਅਤੇ ਧਰਮਸ਼ਾਲਾਵਾਂ ਗੁਰਦੁਆਰਾ ਧਰਮਸ਼ਾਲਾ ਬਾਬਾ ਜੀਵਨ ਸਿੰਘ, ਗੁਰਦੁਆਰਾ ਬਾਬਾ ਜੋਗਾ ਸਿੰਘ, ਗੁਰਦੁਆਰਾ ਰੌਣਕਸਰ, ਗੁਰਦੁਆਰਾ ਧਰਮਸ਼ਾਲਾ ਭਾਈ ਤਹਿਲ ਸਿੰਘ ਅਤੇ ਗੁਰਦੁਆਰਾ ਬਾਬਾ ਸਾਵਣ ਮੱਲ ਤੋਂ ਹੁੰਦਾ ਹੋਇਆ ਸੰਪੰਨ ਹੋਇਆ। ਇਸ ਮੌਕੇ ਕਵੀਸ਼ਰ ਭਾਈ ਰਣਧੀਰ ਸਿੰਘ ਸਰਪੰਚ ਦੇ ਜਥੇ ਅਤੇ ਰਾਗੀ ਭਾਈ ਗੁਰਸਾਹਿਬ ਸਿੰਘ ਦੇ ਜਥੇ ਵਲੋਂ ਗੁਰਬਾਣੀ ਤੇ ਗੁਰੂ ਜਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਮੁੱਖ ਪ੍ਰਬੰਧਕ ਭਾਈ ਸਾਹਿਬ ਸਿੰਘ, ਬਲਕਾਰ ਸਿੰਘ ਚਾਹਲ, ਮਾਸਟਰ ਮੁਖਤਾਰ ਸਿੰਘ, ਮੰਗਲ ਸਿੰਘ ਬਾਰੀਆ, ਸੁਖਵਿੰਦਰ ਸਿੰਘ ਸੁੱਖਾ ਬੱਲ, ਗੁਰਸੇਵਕ ਸਿੰਘ, ਰਣਜੀਤ ਸਿੰਘ ਰਜੀ, ਗੁਰੂ ਗ੍ਰੰਥ ਸਤਿਕਾਰ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਬਲਬੀਰ ਸਿੰਘ ਮੁਛੱਲ, ਗ੍ਰੰਥੀ ਭਾਈ ਗੁਰਨਾਮ ਸਿੰਘ, ਭਾਈ ਪ੍ਰਤਾਪ ਸਿੰਘ, ਜਗੀਰ ਸਿੰਘ, ਬਲਜਿੰਦਰ ਸਿੰਘ, ਬਲਵਿੰਦਰ ਸਿੰਘ ਬਿੰਦੀ ਆਦਿ ਹਾਜ਼ਰ ਸਨ। ਇਸੇ ਤਰ੍ਹਾਂ ਟਾਂਗਰਾ ਦੇ ਚੜ੍ਹਦੀ ਪੱਤੀ ਤੋਂ ਵੀ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੇ ਵੱਖ-ਵੱਖ ਪੜਾਵਾਂ ਦੌਰਾਨ ਗੁਰਦੁਆਰਾ ਸਾਹਿਬਾਨ ਵਿਖੇ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਵਰਤਾਏ ਗਏ। ਇਸ ਤੋਂ ਇਲਾਵਾ ਟਾਂਗਰਾ ਅੱਡੇ ਦੇ ਗੁਰਦੁਆਰਾ ਕਲਗੀਧਰ ਸਿੰਘ ਸਭਾ ਵਿਖੇ ਬੀਬੀਆਂ ਵਲੋਂ ਸ਼ਬਦ ਗੁਰਬਾਣੀ ਦਾ ਕੀਰਤਨ ਕੀਤਾ ਗਿਆ ਅਤੇ ਸੰਗਤਾਂ ਨੇ ਗੁਰੂ ਘਰ ਵਿਚ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਭਾਈ ਧਰਮਵੀਰ ਸਿੰਘ, ਪ੍ਰਧਾਨ ਅਵਤਾਰ ਸਿੰਘ, ਜੱਸਾ ਸਿੰਘ, ਅਜਮੇਰ ਸਿੰਘ ਢਿੱਲੋਂ ਅਤੇ ਮੁੱਖ ਸੇਵਾਦਾਰ ਭਾਈ ਗੁਰਪਾਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਲਕਾ ਬਾਬਾ ਬਕਾਲਾ ਸਾਹਿਬ ’ਚ ਅਕਾਲੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਅਗਲੀ ਖ਼ਬਰ ਸੋਨੀਆ ਮਾਨ ਵਲੋਂ ਲੋਕ ਮਿਲਣੀ ਮੁਹਿੰਮ ਤਹਿਤ ਪਿੰਡ ਮਟੀਆਂ ਦੇ ਲੋਕਾਂ ਨੂੰ ਸਕੀਮਾਂ ਬਾਰੇ ਕਰਵਾਇਆ ਜਾਣੂ
Ad Position 24