ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਬਣਨ ਨਾਲ ਪੰਜਾਬ ਦਾ ਸਰਬਪੱਖੀ ਵਿਕਾਸ ਹੋਵੇਗਾ-ਪ੍ਰਿੰ: ਦਿਲਬਾਗ ਸਿੰਘ ਮਾਨ
ਬਾਬਾ ਬਕਾਲਾ ਸਾਹਿਬ, 25 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-‘ਪੰਜਾਬ ਲਈ ਇਹ ਬੜੀ ਵੱਡੀ ਖੁਸ਼ਖਬਰੀ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦਾ ਗੱਠਜੋੜ ਹੋਇਆ ਹੈ, ਜੋ ਕਿ ਇਕ ਸ਼ੁੱਭ ਸ਼ਗਨ ਹੈ, ਜਿਸ ਨਾਲ ਪੰਜਾਬ ਵਿਚ ਮੁੜ ਤੋਂ ਖੁਸ਼ੀਆਂ, ਖੇੜੇ ਅਤੇ ਖੁਸ਼ਹਾਲੀ ਆਵੇਗੀ ਅਤੇ ਗੱਠਜੋੜ ਦੀ ਸਰਕਾਰ ਬਣਨ ਨਾਲ ਪੰਜਾਬ ਦਾ ਸਰਬਪੱਖੀ ਵਿਕਾਸ ਹੋਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਇੱਥੇ ਸੀਨੀਅਰ ਅਕਾਲੀ ਆਗੂ ਪ੍ਰਿੰਸੀਪਲ ਦਿਲਬਾਗ ਸਿੰਘ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ ।
ਪ
ਪ੍ਰਿੰ: ਦਿਲਬਾਗ ਸਿੰਘ ਮਾਨ ਗੱਲਬਾਤ ਕਰਦਿਆਂ
26-11-2026
ਬਾਬਾ ਬਕਾਲਾ ਸਾਹਿਬ, 25 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-‘ਪੰਜਾਬ ਲਈ ਇਹ ਬੜੀ ਵੱਡੀ ਖੁਸ਼ਖਬਰੀ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦਾ ਗੱਠਜੋੜ ਹੋਇਆ ਹੈ, ਜੋ ਕਿ ਇਕ ਸ਼ੁੱਭ ਸ਼ਗਨ ਹੈ, ਜਿਸ ਨਾਲ ਪੰਜਾਬ ਵਿਚ ਮੁੜ ਤੋਂ ਖੁਸ਼ੀਆਂ, ਖੇੜੇ ਅਤੇ ਖੁਸ਼ਹਾਲੀ ਆਵੇਗੀ ਅਤੇ ਗੱਠਜੋੜ ਦੀ ਸਰਕਾਰ ਬਣਨ ਨਾਲ ਪੰਜਾਬ ਦਾ ਸਰਬਪੱਖੀ ਵਿਕਾਸ ਹੋਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਇੱਥੇ ਸੀਨੀਅਰ ਅਕਾਲੀ ਆਗੂ ਪ੍ਰਿੰਸੀਪਲ ਦਿਲਬਾਗ ਸਿੰਘ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ । ਉਨ੍ਹਾਂ ਕਿਹਾ ਕਿ ਹੁਣ ਪੰਜਾਬ ‘ਚ ਅਕਾਲੀ ਭਾਜਪਾ ਸਰਕਾਰ ਬਣਨ ਨਾਲ ਸ: ਸੁਖਬੀਰ ਸਿੰਘ ਬਾਦਲ ਦਾ ਮੁੱਖ ਮੰਤਰੀ ਬਣਨਾ ਤੈਅ ਹੈ। ਇਸ ਮੌਕੇ ਪ੍ਰਿੰ: ਤਰਨਜੀਤ ਸਿੰਘ, ਜ: ਅਜੀਤ ਸਿੰਘ ਧਿਆਨਪੁਰ, ਰਵਿੰਦਰ ਸਿੰਘ ਬਿੱਲੂ ਫੇਰੂਮਾਨ, ਅਰਮਾਨਜੀਤ ਸਿੰਘ ਮਾਨ, ਜਗਤਾਰ ਸਿੰਘ ਥਾਣੇਵਾਲ, ਰੇਸ਼ਮ ਸਿੰਘ ਭੁੱਲਰ ਜੇ.ਸੀ.ਬੀ. ਅਤੇ ਹੋਰ ਅਕਾਲੀ ਵਰਕਰ ਹਾਜ਼ਰ ਸਨ ।