25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਵਿਧਾਇਕ ਧਾਲੀਵਾਲ ਵਲੋਂ ਸਿਵਲ ਹਸਪਤਾਲ ਅਜਨਾਲਾ ਦੀ ਅਚਾਨਕ ਚੈਕਿੰਗ, ਸਿਹਤ ਸਹੂਲਤਾਂ ਦਾ ਲਿਆ ਜਾਇਜ਼ਾ

ਅਜਨਾਲਾ, 25 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਅਜਨਾਲਾ ਤੋਂ ਵਿਧਾਇਕ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਸਿਵਲ ਹਸਪਤਾਲ ਅਜਨਾਲਾ ਦੀ ਅਚਾਨਕ ਚੈਕਿੰਗ ਕਰਦਿਆਂ ਸਰਕਾਰ ਵਲੋਂ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਹਸਪਤਾਲ ਦੇ ਵੱਖ-ਵੱਖ ਵਾਰਡਾਂ, ਬਾਥਰੂਮਾਂ, ਦਵਾਈਆਂ ਦੇ ਸਟੋਰ, ਬਲੱਡ ਬੈਂਕ ਅਤੇ ਹੋਰ ਸਿਹਤ ਸਹੂਲਤਾਂ ਦਾ ਨਿਰੀਖਣ ਕੀਤਾ ਅਤੇ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਮਿਲ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਹਾਸਿਲ ਕੀਤੀ।

Ad Position 21
No active advertisement
ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਸਿਵਲ ਹਸਪਤਾਲ ਅਜਨਾਲਾ ਦੀ ਚੈਕਿੰਗ ਦੌਰਾਨ ਡਾਕਟਰਾਂ ਨਾਲ ਗੱਲਬਾਤ ਕਰਕੇ ਸਿਹਤ ਸਹੂਲਤਾਂ ਦਾ ਜਾਇਜ਼ਾ ਲੈਂਦੇ ਹੋਏ। ਤਸਵੀਰ : ਗੁਰਪ੍ਰੀਤ ਸਿੰਘ ਢਿੱਲੋਂ 26-11-2026
ਅਜਨਾਲਾ, 25 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਅਜਨਾਲਾ ਤੋਂ ਵਿਧਾਇਕ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਸਿਵਲ ਹਸਪਤਾਲ ਅਜਨਾਲਾ ਦੀ ਅਚਾਨਕ ਚੈਕਿੰਗ ਕਰਦਿਆਂ ਸਰਕਾਰ ਵਲੋਂ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਹਸਪਤਾਲ ਦੇ ਵੱਖ-ਵੱਖ ਵਾਰਡਾਂ, ਬਾਥਰੂਮਾਂ, ਦਵਾਈਆਂ ਦੇ ਸਟੋਰ, ਬਲੱਡ ਬੈਂਕ ਅਤੇ ਹੋਰ ਸਿਹਤ ਸਹੂਲਤਾਂ ਦਾ ਨਿਰੀਖਣ ਕੀਤਾ ਅਤੇ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਮਿਲ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਹਾਸਿਲ ਕੀਤੀ। ਇਸ ਮੌਕੇ ਐੱਸ.ਐੱਮ.ਓ. ਡਾ: ਸ਼ਾਲੂ ਅਗਰਵਾਲ ਅਤੇ ਡਾ: ਜਪਜੀਤ ਕੌਰ ਅਤੇ ਹਸਪਤਾਲ ਦਾ ਹੋਰ ਸਟਾਫ ਵੀ ਮੌਜੂਦ ਸੀ। ਇਸ ਦੌਰਾਨ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਦੀਵਾਲੀ ਤੋਂ ਇਕ ਦਿਨ ਪਹਿਲਾਂ ਉਨ੍ਹਾਂ ਹਸਪਤਾਲ ਦਾ ਦੌਰਾ ਕੀਤਾ ਸੀ, ਜਿਸ ਦੌਰਾਨ ਮਰੀਜ਼ਾਂ ਵਲੋਂ ਬਾਥਰੂਮਾਂ ਦੀ ਖਸਤਾ ਹਾਲਤ ਅਤੇ ਸਫ਼ਾਈ ਸਬੰਧੀ ਸ਼ਿਕਾਇਤਾਂ ਕੀਤੀਆਂ ਗਈਆਂ ਸਨ। ਉਸ ਸਮੇਂ ਹਸਪਤਾਲ ਪ੍ਰਬੰਧਕਾਂ ਨੂੰ ਬਾਥਰੂਮਾਂ ਦੀ ਮੁਰੰਮਤ ਕਰਵਾਉਣ ਅਤੇ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦੇਣ ਲਈ ਕਿਹਾ ਗਿਆ ਸੀ। ਅੱਜ ਮੁੜ ਚੈਕਿੰਗ ਦੌਰਾਨ ਉਨ੍ਹਾਂ ਬਾਥਰੂਮਾਂ ਦੀ ਹਾਲਤ ਵਿਚ ਸੁਧਾਰ ਦੇਖ ਕੇ ਤਸੱਲੀ ਪ੍ਰਗਟਾਈ ਅਤੇ ਕਿਹਾ ਕਿ ਪਹਿਲਾਂ ਨਾਲੋਂ ਕਾਫ਼ੀ ਸੁਧਾਰ ਹੋਇਆ ਹੈ। ਹਾਲਾਂਕਿ ਉਨ੍ਹਾਂ ਵਾਰਡਾਂ ਵਿਚ ਸਫ਼ਾਈ ਦੇ ਪ੍ਰਬੰਧ ਹੋਰ ਬਿਹਤਰ ਬਣਾਉਣ ਦੀ ਹਦਾਇਤ ਵੀ ਕੀਤੀ। ਸ. ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਖੁਦ ਦਵਾਈਆਂ ਦੇ ਸਟੋਰ ਦੀ ਜਾਂਚ ਕੀਤੀ ਹੈ। ਉਨ੍ਹਾਂ ਦੱਸਿਆ ਕਿ ਹਸਪਤਾਲ ਵਿਚ ਐਕਸ-ਰੇ ਮਸ਼ੀਨ ਵੀ ਚਾਲੂ ਹੋ ਚੁੱਕੀ ਹੈ, ਜੋ ਆਧੁਨਿਕ ਤਕਨੀਕ ਨਾਲ ਲੈਸ ਹੈ। ਇਸ ਤੋਂ ਇਲਾਵਾ ਸੀ.ਟੀ ਸਕੈਨ ਮਸ਼ੀਨ ਨੂੰ ਵੀ ਚਾਲੂ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ ਅਤੇ ਉਮੀਦ ਹੈ ਕਿ ਅਗਲੇ ਦੋ-ਚਾਰ ਦਿਨਾਂ ਵਿਚ ਇਹ ਸਹੂਲਤ ਵੀ ਮਰੀਜ਼ਾਂ ਲਈ ਸ਼ੁਰੂ ਹੋ ਜਾਵੇਗੀ। ਓਟ ਕੇਂਦਰ ਨੂੰ ਸ਼ਹਿਰ ਤੋਂ ਬਾਹਰ ਤਬਦੀਲ ਕਰਨ ਦੀ ਕੀਤੀ ਜਾਂ ਰਹੀ ਹੈ ਕੋਸ਼ਿਸ਼ : ਧਾਲੀਵਾਲ ਇਸ ਮੌਕੇ ਵਿਧਾਇਕ ਸ. ਧਾਲੀਵਾਲ ਨੇ ਅਜਨਾਲਾ ਸ਼ਹਿਰ ਵਿਚ ਚੱਲ ਰਹੇ ਓਟ ਕੇਂਦਰ ਤੋਂ ਆ ਰਹੀ ਸਮੱਸਿਆ ਬਾਰੇ ਗੱਲਬਾਤ ਕਰਦਿਆਂ ਕਿਹਾ ਸ਼ਹਿਰ ਅੰਦਰ ਓਟ ਕੇਂਦਰ ਹੋਣ ਕਾਰਨ ਆਮ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ । ਇਸ ਲਈ ਇਸ ਓਟ ਕੇਂਦਰ ਨੂੰ ਸ਼ਹਿਰ ਤੋਂ ਬਾਹਰ ਤਬਦੀਲ ਕਰਨ ਦੀ ਲਈ ਬਾਹਰ ਕਿਸੇ ਢੁੱਕਵੀਂ ਇਮਾਰਤ ਦੀ ਭਾਲ ਕੀਤੀ ਜਾ ਰਹੀ ਹੈ, ਜਿੱਥੇ ਦੋ ਕਮਰਿਆਂ ਦੀ ਵਿਵਸਥਾ ਹੋਣ ’ਤੇ ਵੀ ਕੇਂਦਰ ਨੂੰ ਤਬਦੀਲ ਕੀਤਾ ਜਾ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਅਜਨਾਲਾ ਦੀ ਵਾਰਡ ਨੰਬਰ 4 ਦੇ ਵਾਰਡ ਇੰਚਾਰਜ ਸੁੱਖ ਨਿੱਝਰ ਨੇ ਸਮਰਥਕਾਂ ਸਮੇਤ ਕਾਂਗਰਸ ਪਾਰਟੀ ਵਿਚ ਕੀਤੀ ਘਰ ਵਾਪਸੀ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਬਣਨ ਨਾਲ ਪੰਜਾਬ ਦਾ ਸਰਬਪੱਖੀ ਵਿਕਾਸ ਹੋਵੇਗਾ-ਪ੍ਰਿੰ: ਦਿਲਬਾਗ ਸਿੰਘ ਮਾਨ
Ad Position 24