25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅੰਮ੍ਰਿਤਸਰ ਦਾ ਕੌਮਾਂਤਰੀ ਹਵਾਈ ਅੱਡਾ, ਅੰਤਰਰਾਸ਼ਟਰੀ ਦਰਜਾ ਪਰ ਬੁਨਿਆਦੀ ਸਹੂਲਤਾਂ ਤੋਂ ਵਾਂਝਾ

ਰਾਜਾਸਾਂਸੀ, 25 ਨਵੰਬਰ (ਹਰਦੀਪ ਸਿੰਘ ਖੀਵਾ)-ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਰੋਜ਼ਾਨਾਂ ਹਜ਼ਾਰਾਂ ਦੀ ਗਿਣਤੀ ਵਿਚ ਯਾਤਰੀ ਆਪਣੇ ਪਰਿਵਾਰਾਂ ਸਮੇਤ ਆਉਂਦੇ-ਜਾਂਦੇ ਹਨ । ਖ਼ਾਸ ਕਰਕੇ ਵਿਦੇਸ਼ਾਂ ਵਿਚ ਰੁਜ਼ਗਾਰ ਲਈ ਜਾਣ ਵਾਲੇ ਪੰਜਾਬੀਆਂ ਅਤੇ ਉਨ੍ਹਾਂ ਨੂੰ ਛੱਡਣ ਤੇ ਲੈਣ ਆਉਣ ਵਾਲੇ ਪਰਿਵਾਰਕ ਮੈਂਬਰਾਂ ਦੀ ਭਾਰੀ ਆਵਾਜਾਈ ਰਹਿੰਦੀ ਹੈ, ਪਰ ਯਾਤਰੀਆਂ ਦੀ ਇਸ ਵੱਡੀ ਗਿਣਤੀ ਦੇ ਮੁਕਾਬਲੇ ਬੁਨਿਆਦੀ ਸਹੂਲਤਾਂ ਦੇ ਪ੍ਰਬੰਧਾਂ ਨੂੰ ਲੈ ਕੇ ਸਵਾਲ ਉੱਠਣ ਲੱਗੇ ਹਨ।

Ad Position 21
No active advertisement
ਅਜੀਤ ਡੈਸਕ 26-11-2026
ਰਾਜਾਸਾਂਸੀ, 25 ਨਵੰਬਰ (ਹਰਦੀਪ ਸਿੰਘ ਖੀਵਾ)-ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਰੋਜ਼ਾਨਾਂ ਹਜ਼ਾਰਾਂ ਦੀ ਗਿਣਤੀ ਵਿਚ ਯਾਤਰੀ ਆਪਣੇ ਪਰਿਵਾਰਾਂ ਸਮੇਤ ਆਉਂਦੇ-ਜਾਂਦੇ ਹਨ । ਖ਼ਾਸ ਕਰਕੇ ਵਿਦੇਸ਼ਾਂ ਵਿਚ ਰੁਜ਼ਗਾਰ ਲਈ ਜਾਣ ਵਾਲੇ ਪੰਜਾਬੀਆਂ ਅਤੇ ਉਨ੍ਹਾਂ ਨੂੰ ਛੱਡਣ ਤੇ ਲੈਣ ਆਉਣ ਵਾਲੇ ਪਰਿਵਾਰਕ ਮੈਂਬਰਾਂ ਦੀ ਭਾਰੀ ਆਵਾਜਾਈ ਰਹਿੰਦੀ ਹੈ, ਪਰ ਯਾਤਰੀਆਂ ਦੀ ਇਸ ਵੱਡੀ ਗਿਣਤੀ ਦੇ ਮੁਕਾਬਲੇ ਬੁਨਿਆਦੀ ਸਹੂਲਤਾਂ ਦੇ ਪ੍ਰਬੰਧਾਂ ਨੂੰ ਲੈ ਕੇ ਸਵਾਲ ਉੱਠਣ ਲੱਗੇ ਹਨ। ਹਵਾਈ ਅੱਡੇ ਦੇ ਟਰਮੀਨਲ ਹਾਲ ਦੇ ਬਾਹਰ ਯਾਤਰੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਵਰਤੋਂ ਲਈ ਕੇਵਲ ਇੱਕ ਹੀ ਬਾਥਰੂਮ ਹੋਣ ਕਾਰਨ ਸਹੂਲਤਾਂ ਦੀ ਘਾਟ ਮਹਿਸੂਸ ਕੀਤੀ ਜਾ ਰਹੀ ਹੈ। ਹਜ਼ਾਰਾਂ ਦੀ ਗਿਣਤੀ ਵਿਚ ਲੋਕਾਂ ਦੀ ਆਵਾਜਾਈ ਵਾਲੇ ਹਵਾਈ ਅੱਡੇ ’ਤੇ ਇੱਕ ਬਾਥਰੂਮ ਦੀ ਸਹੂਲਤ ਕਿੰਨੀ ਕੁ ਕਾਫ਼ੀ ਹੈ, ਇਹ ਆਪਣੇ ਆਪ ਵਿਚ ਵੱਡਾ ਸਵਾਲ ਹੈ। ਯਾਤਰੀਆਂ ਦੀ ਗਿਣਤੀ ਅਤੇ ਭੀੜ ਨੂੰ ਦੇਖਦਿਆਂ ਇੱਥੇ ਘੱਟੋ-ਘੱਟ ਦੋ ਬਾਥਰੂਮਾਂ ਦੀ ਵਿਵਸਥਾ ਹੋਣੀ ਚਾਹੀਦੀ ਹੈ, ਤਾਂ ਜੋ ਬਜ਼ੁਰਗਾਂ, ਔਰਤਾਂ, ਬੱਚਿਆਂ ਅਤੇ ਯਾਤਰੀਆਂ ਨੂੰ ਬੇਲੋੜੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਪੀਣ ਵਾਲੇ ਪਾਣੀ ਦੇ ਦੋ ਵਾਟਰ ਕੂਲਰ ਡਿਪਾਰਚਰ ਤੇ ਅਰਾਈਵਲ ਦੇ ਸਾਹਮਣੇ ਲਗਾਉਣ ਦੀ ਲੋੜ ਹਵਾਈ ਅੱਡੇ ’ਤੇ ਯਾਤਰੀਆਂ ਲਈ ਸ਼ੁੱਧ ਪੀਣ ਵਾਲੇ ਪਾਣੀ ਦਾ ਵਾਟਰ ਕੂਲਰ ਤਾਂ ਲਗਾਇਆ ਗਿਆ ਹੈ, ਪਰ ਇਸ ਦੀ ਸਥਿਤੀ ਅਜਿਹੀ ਹੈ ਕਿ ਆਮ ਯਾਤਰੀਆਂ ਦੀ ਨਜ਼ਰ ਹੀ ਇਸ ’ਤੇ ਨਹੀਂ ਪੈਂਦੀ। ਯਾਤਰੀਆਂ ਦੀ ਸਹੂਲਤ ਲਈ ਪੀਣ ਵਾਲੇ ਪਾਣੀ ਦੇ ਘੱਟੋ-ਘੱਟ ਦੋ ਵਾਟਰ ਕੂਲਰ ਹੋਣੇ ਚਾਹੀਦੇ ਹਨ, ਜੋ ਡਿਪਾਰਚਰ ਅਤੇ ਅਰਾਈਵਲ ਦੇ ਬਿਲਕੁਲ ਸਾਹਮਣੇ ਲਗਾਏ ਜਾਣ, ਤਾਂ ਜੋ ਆਉਣ ਅਤੇ ਜਾਣ ਵਾਲੇ ਯਾਤਰੀਆਂ ਨੂੰ ਆਸਾਨੀ ਨਾਲ ਸ਼ੁੱਧ ਪਾਣੀ ਮਿਲ ਸਕੇ। ਵਾਟਰ ਕੂਲਰ ਅਜਿਹੀ ਥਾਂ ’ਤੇ ਹੋਣੇ ਚਾਹੀਦੇ ਹਨ ਜਿੱਥੇ ਯਾਤਰੀਆਂ ਦੀ ਆਸਾਨੀ ਨਾਲ ਨਜ਼ਰ ਪਵੇ ਅਤੇ ਉਨ੍ਹਾਂ ਨੂੰ ਪਾਣੀ ਦੀ ਸਹੂਲਤ ਲੱਭਣ ਲਈ ਇੱਧਰ-ਉੱਧਰ ਭਟਕਣਾ ਨਾ ਪਵੇ। ਇਸ ਦੇ ਨਾਲ ਹੀ ਸਪੱਸ਼ਟ ਸੰਕੇਤਕ ਬੋਰਡ ਲਗਾਏ ਜਾਣ, ਤਾਂ ਜੋ ਯਾਤਰੀ ਮੁਫ਼ਤ ਪੀਣ ਵਾਲੇ ਪਾਣੀ ਦੀ ਸਹੂਲਤ ਦਾ ਲਾਭ ਲੈ ਸਕਣ ਅਤੇ ਮਹਿੰਗੇ ਪਾਣੀ ਦੀਆਂ ਬੋਤਲਾਂ ਖਰੀਦਣ ਤੋਂ ਬਚ ਸਕਣ। ਖਾਣ-ਪੀਣ ਦੀਆਂ ਵਸਤਾਂ ਦੇ ਭਾਅ ਵੀ ਯਾਤਰੀਆਂ ਦੀ ਜੇਬ ’ਤੇ ਭਾਰੀ : ਹਵਾਈ ਅੱਡੇ ’ਤੇ ਖਾਣ-ਪੀਣ ਦੀਆਂ ਵਸਤਾਂ ਦੇ ਭਾਅ ਵੀ ਆਮ ਯਾਤਰੀਆਂ ਦੀ ਪਹੁੰਚ ਤੋਂ ਬਾਹਰ ਹੋਣ ਦੀਆਂ ਸ਼ਿਕਾਇਤਾਂ ਹਨ। ਖ਼ਾਸ ਕਰਕੇ ਛੋਟੇ ਦੇਸ਼ਾਂ ਵਿਚ ਰੁਜ਼ਗਾਰ ਲਈ ਜਾਣ ਵਾਲੇ ਮਜ਼ਦੂਰ ਅਤੇ ਮੱਧਵਰਗੀ ਪਰਿਵਾਰਾਂ ਦੇ ਯਾਤਰੀਆਂ ਲਈ ਮਹਿੰਗੀਆਂ ਖਾਣ-ਪੀਣ ਦੀਆਂ ਵਸਤਾਂ ਖਰੀਦਣਾ ਮੁਸ਼ਕਲ ਬਣ ਜਾਂਦਾ ਹੈ। ਯਾਤਰੀਆਂ ਦੀ ਮੰਗ ਹੈ ਕਿ ਹਵਾਈ ਅੱਡਾ ਪ੍ਰਬੰਧਨ ਇਨ੍ਹਾਂ ਸਮੱਸਿਆਵਾਂ ਵੱਲ ਤੁਰੰਤ ਧਿਆਨ ਦੇਵੇ, ਬਾਥਰੂਮਾਂ ਦੀ ਗਿਣਤੀ ਵਧਾਈ ਜਾਵੇ, ਪੀਣ ਵਾਲੇ ਪਾਣੀ ਦੇ ਦੋ ਵਾਟਰ ਕੂਲਰ ਡਿਪਾਰਚਰ ਤੇ ਅਰਾਈਵਲ ਦੇ ਬਿਲਕੁਲ ਸਾਹਮਣੇ ਲਗਾਏ ਜਾਣ ਅਤੇ ਖਾਣ-ਪੀਣ ਦੀਆਂ ਵਸਤਾਂ ਦੇ ਭਾਅ ਦੀ ਸਮੀਖਿਆ ਕਰਕੇ ਯਾਤਰੀਆਂ ਨੂੰ ਰਾਹਤ ਦਿੱਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਗੁ: ਸਤਲਾਣੀ ਸਾਹਿਬ ਵਿਖੇ ਸਾਲਾਨਾ ਮੇਲੇ ਸੰਬੰਧੀ ਦੂਸਰੇ ਦਿਨ ਰਾਤ ਦੇ ਦੀਵਾਨ ਸਜਾਏ ਅਗਲੀ ਖ਼ਬਰ ਹਲਕਾ ਬਾਬਾ ਬਕਾਲਾ ਸਾਹਿਬ ਦੇ ਪਿੰਡਾਂ ਵਿਚ ਚੋਰਾਂ ਦੇ ਹੌਸਲੇ ਬੁਲੰਦ, ਕਈ ਘਰਾਂ ਨੂੰ ਬਣਾਇਆ ਨਿਸ਼ਾਨਾ
Ad Position 24