ਗੁ: ਸਤਲਾਣੀ ਸਾਹਿਬ ਵਿਖੇ ਸਾਲਾਨਾ ਮੇਲੇ ਸੰਬੰਧੀ ਦੂਸਰੇ ਦਿਨ ਰਾਤ ਦੇ ਦੀਵਾਨ ਸਜਾਏ
ਅਟਾਰੀ ਸਰਹੱਦ, ਅੰਮ੍ਰਿਤਸਰ, 25 ਨਵੰਬਰ (ਰਾਜਿੰਦਰ ਸਿੰਘ ਰੂਬੀ/ ਗੁਰਦੀਪ ਸਿੰਘ)-ਮੀਰੀ ਪੀਰੀ ਦੇ ਮਾਲਕ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨ ਸ਼ੋ ਪ੍ਰਾਪਤ ਧਰਤੀ ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ਹੁਸ਼ਿਆਰ ਨਗਰ ਵਿਖੇ ਅੱਜ ਸਾਲਾਨਾ ਮੇਲੇ ਦੇ ਦੂਸਰੇ ਦਿਨ ਰਾਤ ਦੇ ਭਾਰੀ ਦੀਵਾਨ ਸਜਾਏ ਗਏ ਜਿਸ ਵਿਚ ਇਲਾਕੇ ਭਰ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਪਰਿਵਾਰਾਂ ਸਮੇਤ ਹਾਜਰੀ ਭਰ ਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆ । ਜਾਣਕਾਰੀ ਦਿੰਦਿਆਂ ਮੈਨੇਜਰ ਹਰਵਿੰਦਰ ਸਿੰਘ ਵੇਰਕਾ ਨੇ ਦੱਸਿਆ ਕਿ ਗੁਰੂ ਸਾਹਿਬ ਜੀ ਦੀ ਆਮਦ ਸਬੰਧੀ ਪਿਛਲੇ ਕਈ ਦਹਾਕਿਆਂ ਤੋਂ ਮਨਾਏ ਜਾਂਦੇ ਸਲਾਨਾ ਭਾਰੀ ਜੋੜ ਮੇਲੇ ਦੇ ਅੱਜ ਦੂਸਰੇ ਦਿਨ ਸ਼ਾਮ ਨੂੰ ਗੁਰਦੁਆਰਾ ਸਾਹਿਬ ਜੀ ਦੇ ਸੁੰਦਰ ਕੰਪਲੈਕਸ ਵਿਖੇ ਦੀਵਾਨ ਸਜਾਏ ਗਏ ਜਿਸ ਵਿੱਚ ਪੰਥ ਪ੍ਰਸਿੱਧ ਰਾਗੀ ਢਾਡੀ ਪ੍ਰਚਾਰਕ ਤੇ ਕਵੀਸ਼ਰ ਜਥਿਆਂ ਵਿੱਚ ਹਜੂਰੀ ਰਾਗੀ ਭਾਈ ਤਾਰਬਲਬੀਰ ਸਿੰਘ ਸ੍ਰੀ ਦਰਬਾਰ ਸਾਹਿਬ, ਭਾਈ ਬਲਦੇਵ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਮੱਸਾ ਸਿੰਘ ਸਭਰਾ ਕਵੀਸ਼ਰੀ ਜਥਾ ਤੇ ਸਾਥੀ, ਭਾਈ ਸਤਨਾਮ ਸਿੰਘ ਬੱਲੋਵਾਲੀ ਕਵੀਸ਼ਰੀ ਜਥਾ ਤੇ ਸਾਥੀ, ਭਾਈ ਗੁਰਪ੍ਰੀਤ ਸਿੰਘ ਭੰਗੂ ਢਾਡੀ ਜਥਾ ਤੇ ਭਾਈ ਰਾਜਵੀਰ ਸਿੰਘ ਪ੍ਰਚਾਰਕ ਧਰਮ ਪ੍ਰਚਾਰ ਸ਼੍ਰੋਮਣੀ ਕਮੇਟੀ ਤੇ ਹੋਰ ਜਥਿਆਂ ਨੇ ਹਾਜ਼ਰੀ ਭਰ ਕੇ ਸੰਗਤਾਂ ਨੂੰ ਗੁਰੂ ਜਸ ਰਾਹੀਂ ਨਿਹਾਲ ਕੀਤਾ ਗਿਆ।
ਗ
ਗੁਰਦੁਆਰਾ ਸਤਲਾਣੀ ਸਾਹਿਬ ਵਿਖੇ ਸਜਾਏ ਗਏ ਰਾਤ ਦੇ ਧਾਰਮਿਕ ਦੀਵਾਨ ਮੌਕੇ ਧਾਰਮਿਕ ਸ਼ਖਸੀਅਤਾਂ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਕੇ ਨਿਹਾਲ ਕਰਦੀਆਂ ਹੋਈਆਂ । ਤਸਵੀਰ: ਰਾਜਿੰਦਰ ਸਿੰਘ ਰੂਬੀ
26-11-2026
ਅਟਾਰੀ ਸਰਹੱਦ, ਅੰਮ੍ਰਿਤਸਰ, 25 ਨਵੰਬਰ (ਰਾਜਿੰਦਰ ਸਿੰਘ ਰੂਬੀ/ ਗੁਰਦੀਪ ਸਿੰਘ)-ਮੀਰੀ ਪੀਰੀ ਦੇ ਮਾਲਕ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨ ਸ਼ੋ ਪ੍ਰਾਪਤ ਧਰਤੀ ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ਹੁਸ਼ਿਆਰ ਨਗਰ ਵਿਖੇ ਅੱਜ ਸਾਲਾਨਾ ਮੇਲੇ ਦੇ ਦੂਸਰੇ ਦਿਨ ਰਾਤ ਦੇ ਭਾਰੀ ਦੀਵਾਨ ਸਜਾਏ ਗਏ ਜਿਸ ਵਿਚ ਇਲਾਕੇ ਭਰ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਪਰਿਵਾਰਾਂ ਸਮੇਤ ਹਾਜਰੀ ਭਰ ਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆ । ਜਾਣਕਾਰੀ ਦਿੰਦਿਆਂ ਮੈਨੇਜਰ ਹਰਵਿੰਦਰ ਸਿੰਘ ਵੇਰਕਾ ਨੇ ਦੱਸਿਆ ਕਿ ਗੁਰੂ ਸਾਹਿਬ ਜੀ ਦੀ ਆਮਦ ਸਬੰਧੀ ਪਿਛਲੇ ਕਈ ਦਹਾਕਿਆਂ ਤੋਂ ਮਨਾਏ ਜਾਂਦੇ ਸਲਾਨਾ ਭਾਰੀ ਜੋੜ ਮੇਲੇ ਦੇ ਅੱਜ ਦੂਸਰੇ ਦਿਨ ਸ਼ਾਮ ਨੂੰ ਗੁਰਦੁਆਰਾ ਸਾਹਿਬ ਜੀ ਦੇ ਸੁੰਦਰ ਕੰਪਲੈਕਸ ਵਿਖੇ ਦੀਵਾਨ ਸਜਾਏ ਗਏ ਜਿਸ ਵਿੱਚ ਪੰਥ ਪ੍ਰਸਿੱਧ ਰਾਗੀ ਢਾਡੀ ਪ੍ਰਚਾਰਕ ਤੇ ਕਵੀਸ਼ਰ ਜਥਿਆਂ ਵਿੱਚ ਹਜੂਰੀ ਰਾਗੀ ਭਾਈ ਤਾਰਬਲਬੀਰ ਸਿੰਘ ਸ੍ਰੀ ਦਰਬਾਰ ਸਾਹਿਬ, ਭਾਈ ਬਲਦੇਵ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਮੱਸਾ ਸਿੰਘ ਸਭਰਾ ਕਵੀਸ਼ਰੀ ਜਥਾ ਤੇ ਸਾਥੀ, ਭਾਈ ਸਤਨਾਮ ਸਿੰਘ ਬੱਲੋਵਾਲੀ ਕਵੀਸ਼ਰੀ ਜਥਾ ਤੇ ਸਾਥੀ, ਭਾਈ ਗੁਰਪ੍ਰੀਤ ਸਿੰਘ ਭੰਗੂ ਢਾਡੀ ਜਥਾ ਤੇ ਭਾਈ ਰਾਜਵੀਰ ਸਿੰਘ ਪ੍ਰਚਾਰਕ ਧਰਮ ਪ੍ਰਚਾਰ ਸ਼੍ਰੋਮਣੀ ਕਮੇਟੀ ਤੇ ਹੋਰ ਜਥਿਆਂ ਨੇ ਹਾਜ਼ਰੀ ਭਰ ਕੇ ਸੰਗਤਾਂ ਨੂੰ ਗੁਰੂ ਜਸ ਰਾਹੀਂ ਨਿਹਾਲ ਕੀਤਾ ਗਿਆ। ਇਸ ਮੌਕੇ ਪੁੱਜੇ ਜਥਿਆਂ ਨੂੰ ਗੁਰਦੁਆਰਾ ਸਾਹਿਬ ਦੀ ਮੈਨੇਜਰ ਹਰਵਿੰਦਰ ਸਿੰਘ ਵੇਰਕਾ ਵਲੋਂ ਗੁਰੂ ਸਾਹਿਬ ਜੀ ਦੀ ਬਖਸ਼ਿਸ਼ ਸਿਰਪਾਓ ਦੇ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਲਵਿੰਦਰ ਸਿੰਘ ਫਲੈਗ , ਜਸਬੀਰ ਸਿੰਘ ਗੁਰਦੁਆਰਾ ਇੰਸਪੈਕਟਰ, ਸੁਰਿੰਦਰ ਸਿੰਘ ਸਰਿਆਲੀ, ਹਰਦੀਪ ਸਿੰਘ ਅਟਾਰੀ ਮਨਦੀਪ ਸਿੰਘ ਹੁਸ਼ਿਆਰ ਨਗਰ, ਸਰੂਪ ਸਿੰਘ ਅਚਿੰਤਕੋਟ, ਬਲਜਿੰਦਰ ਸਿੰਘ ਅਚਿੰਤਕੋਟ, ਮਨਦੀਪ ਸਿੰਘ ਗੋਰਾ, ਸਟੋਰ ਕੀਪਰ ਹਰਦੀਪ ਸਿੰਘ ਅਟਾਰੀ, ਸੁਪਰਡੈਂਟ ਹਰਜਿੰਦਰ ਸਿੰਘ ਮੱਲੂ ਨੰਗਲ, ਸਰੂਪ ਸਿੰਘ ਅਚਿੰਤਕੋਟ, ਫਤਿਹ ਸਿੰਘ ਕੱਲੇਵਾਲ, ਅਜਮੇਰ ਸਿੰਘ ਘਰਿੰਡੀ, ਪਰਮਜੀਤ ਸਿੰਘ ਘਰੇਂਡੀ ਸਮੇਤ ਧਾਰਮਿਕ ਸ਼ਖ਼ਸੀਅਤਾਂ ਪੰਚ ਸਰਪੰਚ ਹਾਜ਼ਰ ਸਨ।