25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨੀ ਲਗਾਈ

ਚੌਂਕ ਮਹਿਤਾ, 25 ਨਵੰਬਰ (ਧਰਮਿੰਦਰ ਸਿੰਘ ਭੰਮਰਾ)-ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ, ਮੁਖੀ ਦਮਦਮੀ ਟਕਸਾਲ ਦੀ ਸਰਪ੍ਰਸਤੀ ਹੇਠ ਚੱਲ ਰਹੇ ਵਿਦਿਅਕ ਅਦਾਰਿਆਂ ਵਿਚੋਂ ਨਵੇਂ ਵਿਦਿਅਕ ਅਦਾਰੇ ਸ਼ਹੀਦ ਬਾਬਾ ਦੀਪ ਸਿੰਘ ਜੀ ਪਬਲਿਕ ਹਾਈ ਸਕੂਲ, ਮਹਿਸਮਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਵਿਦਿਆਰਥੀਆਂ ਵਲੋਂ ਇਕ ਵਿਸ਼ੇਸ਼ ਪ੍ਰਦਰਸ਼ਨੀ ਲਗਾਈ ਗਈ। ਇਸ ਪ੍ਰਦਰਸ਼ਨੀ ਵਿਚ ਬੱਚਿਆਂ ਨੇ ਚਾਰਟ ਅਤੇ ਵੱਖ-ਵੱਖ ਮਾਡਲਾਂ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਨ੍ਹਾਂ ਦੀਆਂ ਤਸਵੀਰਾਂ ਅਤੇ ਮਹਾਨ ਸਿੱਖਿਆਵਾਂ ਨੂੰ ਦਰਸਾਉਂਦੇ ਹੋਏ ਸੁੰਦਰ ਦ੍ਰਿਸ਼ ਤਿਆਰ ਕੀਤੇ।

Ad Position 21
No active advertisement
ਅਜੀਤ ਡੈਸਕ 26-11-2026
ਚੌਂਕ ਮਹਿਤਾ, 25 ਨਵੰਬਰ (ਧਰਮਿੰਦਰ ਸਿੰਘ ਭੰਮਰਾ)-ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ, ਮੁਖੀ ਦਮਦਮੀ ਟਕਸਾਲ ਦੀ ਸਰਪ੍ਰਸਤੀ ਹੇਠ ਚੱਲ ਰਹੇ ਵਿਦਿਅਕ ਅਦਾਰਿਆਂ ਵਿਚੋਂ ਨਵੇਂ ਵਿਦਿਅਕ ਅਦਾਰੇ ਸ਼ਹੀਦ ਬਾਬਾ ਦੀਪ ਸਿੰਘ ਜੀ ਪਬਲਿਕ ਹਾਈ ਸਕੂਲ, ਮਹਿਸਮਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਵਿਦਿਆਰਥੀਆਂ ਵਲੋਂ ਇਕ ਵਿਸ਼ੇਸ਼ ਪ੍ਰਦਰਸ਼ਨੀ ਲਗਾਈ ਗਈ। ਇਸ ਪ੍ਰਦਰਸ਼ਨੀ ਵਿਚ ਬੱਚਿਆਂ ਨੇ ਚਾਰਟ ਅਤੇ ਵੱਖ-ਵੱਖ ਮਾਡਲਾਂ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਨ੍ਹਾਂ ਦੀਆਂ ਤਸਵੀਰਾਂ ਅਤੇ ਮਹਾਨ ਸਿੱਖਿਆਵਾਂ ਨੂੰ ਦਰਸਾਉਂਦੇ ਹੋਏ ਸੁੰਦਰ ਦ੍ਰਿਸ਼ ਤਿਆਰ ਕੀਤੇ। ਇਸ ਪ੍ਰਦਰਸ਼ਨੀ ਰਾਹੀਂ ਵਿਦਿਆਰਥੀਆਂ ਨੇ ਆਪਣੀ ਸਿਰਜਣਾਤਮਕਤਾ, ਕਲਾ ਅਤੇ ਗੁਰਮਤਿ ਇਤਿਹਾਸ ਪ੍ਰਤੀ ਰੁਚੀ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਨੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਨੂੰ ਆਪਣੇ ਇਤਿਹਾਸ ਅਤੇ ਧਾਰਮਿਕ ਵਿਰਸੇ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਵਿਚ ਖੋਜ ਕਰਨ, ਨਵੀਆਂ ਚੀਜ਼ਾਂ ਸਿੱਖਣ ਅਤੇ ਆਪਣੇ ਵਿਚਾਰਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕਰਨ ਦੀ ਯੋਗਤਾ ਵਿਕਸਿਤ ਕਰਦੀਆਂ ਹਨ। ਇਸ ਮੌਕੇ ਹੋਰ ਹਾਜ਼ਰ ਸ਼ਖ਼ਸੀਅਤਾਂ ਵਿਚ ਪ੍ਰਿੰਸੀਪਲ ਹਰਸ਼ਦੀਪ ਸਿੰਘ ਰੰਧਾਵਾ, ਪ੍ਰਿੰਸੀਪਲ ਹਰਜੋਤ ਸਿੰਘ, ਪ੍ਰਿੰਸੀਪਲ ਗੁਰਦੀਪ ਸਿੰਘ, ਮੈਡਮ ਮਨਦੀਪ ਕੌਰ, ਮੈਡਮ ਸੁਖਵੰਤ ਕੌਰ, ਮੈਡਮ ਕਿਰਨਪ੍ਰੀਤ ਕੌਰ ਸਮੇਤ ਸਮੂਹ ਸਕੂਲ ਸਟਾਫ਼ ਮੌਜੂਦ ਸੀ।
Ad Position 22
No active advertisement
ਪਿਛਲੀ ਖ਼ਬਰ ਕੋਟਲਾ ਸਦਰ ਵਿਖੇ ਦਰਜਨ ਦੇ ਕਰੀਬ ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ ਅਗਲੀ ਖ਼ਬਰ ਮਹਿਤਾ ਨੰਗਲ ਸਕੂਲ ’ਚ ਪੀ.ਟੀ.ਆਈ. ਅਧਿਆਪਕ ਨੇ ਚਾਰਜ ਸੰਭਾਲਿਆ
Ad Position 24