ਗੱਠਜੋੜ ਦੀ ਸਰਕਾਰ ਮੁੜ ਪੰਜਾਬ ਨੂੰ ਵਿਕਾਸ ਦੀਆਂ ਲੀਹਾਂ ’ਤੇ ਲੈ ਕੇ ਜਾਵੇਗੀ- ਬਲਕਾਰ ਸਿੰਘ ਸੋਹਲ
ਰਾਮ ਤੀਰਥ, 25 ਨਵੰਬਰ (ਧਰਵਿੰਦਰ ਸਿੰਘ ਔਲਖ) -ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਬਟਾਲਾ ਇੰਚਾਰਜ ਅਤੇ ਕਿਸਾਨ ਮੋਰਚਾ ਪੰਜਾਬ ਦੇ ਕਾਰਜਕਾਰੀ ਮੈਂਬਰ ਬਲਕਾਰ ਸਿੰਘ ਸੋਹਲ ਨੇ ਅਕਾਲੀ ਦਲ ਅਤੇ ਭਾਜਪਾ ਦਰਮਿਆਨ ਹੋਏ ਗੱਠਜੋੜ ਦਾ ਭਰਪੂਰ ਸਵਾਗਤ ਕਰਦਿਆਂ ਕਿਹਾ ਕਿ ਇਹ ਸਾਂਝ ਪੰਜਾਬ ਦੇ ਸਿਆਸੀ ਭਵਿੱਖ ਲਈ ਅਹਿਮ ਸਾਬਤ ਹੋਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿਚ ਪੰਜਾਬ ਅੰਦਰ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਬਣੇਗੀ ਅਤੇ ਸੂਬਾ ਮੁੜ ਤਰੱਕੀ ਤੇ ਖ਼ੁਸ਼ਹਾਲੀ ਦੀਆਂ ਲੀਹਾਂ ’ਤੇ ਅੱਗੇ ਵਧੇਗਾ।
ਬਲਕਾਰ ਸਿੰਘ ਸੋਹਲ
26-11-2026