ਗੁਰਦੁਆਰਾ ਮਾਈਆਂ ਵਾਲਾ ਮਜੀਠਾ ਵਿਖੇ ਗੁਰਮਤਿ ਸਮਾਗਮ ਕਰਾਇਆ
ਮਜੀਠਾ, 25 ਨਵੰਬਰ (ਮਨਿੰਦਰ ਸਿੰਘ ਸੋਖੀ)-ਪਹਿਲੀ ਪਾਤਸ਼ਾਹੀ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਧੰਨ ਧੰਨ ਬਾਬਾ ਦੀਪ ਸਿੰਘ ਜੀ ਨਿਸ਼ਕਾਮ ਸੇਵਾ ਸੁਸਾਇਟੀ, ਸਿੱਖ ਸੇਵਕ ਜਥਾ, ਗੁਰਦੁਆਰਾ ਮਾਈਆਂ ਵਾਲਾ ਪ੍ਰਬੰਧਕ ਕਮੇਟੀ ਅਤੇ ਗੁਰਦੁਆਰਾ ਸੰਗਤਸਰ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਮਾਈਆਂ ਵਾਲਾ ਮਜੀਠਾ ਵਿਖੇ ਲੰਘੀ ਰਾਤ ਮਹਾਨ ਗੁਰਮਤਿ ਸਮਾਗਮ ਕਰਾਇਆ ਗਿਆ। ਰਹਿਰਾਸ ਜੀ ਦੇ ਪਾਠ ਤੋਂ ਬਾਅਦ ਪੰਥ ਪ੍ਰਸਿੱਧ ਰਾਗੀ ਭਾਈ ਪਵਿੱਤਪਾਲ ਸਿੰਘ ਮਜੀਠਾ ਅਤੇ ਭਾਈ ਗੁਰਪ੍ਰੀਤ ਸਿੰਘ ਰਾਗੀ ਜਥੇ ਵਲੋਂ ਮਨੋਹਰ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਪੰਥ ਪ੍ਰਸਿੱਧ ਕਥਾਵਾਚਕ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਸ਼੍ਰੀ ਅੰਮ੍ਰਿਤਸਰ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਵਲੋਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ।
ਅਜੀਤ ਡੈਸਕ
26-11-2026