ਸੱਤਾ ਦੇ ਲਾਲਚ ਵਿਚ ਅਕਾਲੀ ਦਲ ਨੇ 750 ਕਿਸਾਨਾਂ ਦੀ ਸ਼ਹੀਦੀ ਨੂੰ ਭਾਜਪਾ ਕੋਲ ਵੇਚਿਆ- ਸਰਕਾਰੀਆ
ਹਰਸਾ ਛੀਨਾ, 25 ਨਵੰਬਰ (ਕੜਿਆਲ)-ਅਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਕਾਰਨ ਪੰਜਾਬ ਅੰਦਰ ਅਕਾਲੀ ਦਲ-ਭਾਜਪਾ ਗਠਜੋੜ ਦੇ ਐਲਾਨ ’ਤੇ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਮੌਜੂਦਾ ਵਿਧਾਇਕ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਅਤੇ ਜ਼ਿਲ੍ਹਾ ਪ੍ਰੀਸ਼ਦ ਅੰਮ੍ਰਿਤਸਰ ਦੇ ਸਾ. ਚੇਅਰਮੈਨ ਦਿਲਰਾਜ ਸਿੰਘ ਸਰਕਾਰੀਆ ਨੇ ਸਾਂਝੇ ਤੌਰ ’ਤੇ ਕਿਹਾ ਕਿ ਅਕਾਲੀ ਦਲ ਵਲੋਂ ਸਿਆਸੀ ਮਜ਼ਬੂਰੀ ਤਹਿਤ ਭਾਰਤੀ ਜਨਤਾ ਪਾਰਟੀ ਨਾਲ ਗਠਜੋੜ ਕਰਕੇ ਤਿੰਨ ਕਾਲੇ ਖੇਤੀ ਕਨੂੰਨਾਂ ਖ਼ਿਲਾਫ਼ ਸੰਘਰਸ਼ ਕਰਦਿਆਂ ਸ਼ਹੀਦ ਹੋਏ 750 ਕਿਸਾਨਾਂ ਦੀ ਸ਼ਹੀਦੀ ਨੂੰ ਕਥਿਤ ਤੌਰ ਤੇ ਕੇਂਦਰ ਸਰਕਾਰ ਕੋਲ ਵੇਚਣ ਦਾ ਘਿਣਾਉਣਾ ਕੰਮ ਕੀਤਾ ਹੈ ਪਰ ਪੰਜਾਬ ਦੀ ਸੱਤਾ ਹਾਸਲ ਕਰਨ ਲਈ ਬਣੇ ਇਸ ਗਠਜੋੜ ਨੂੰ ਪੰਜਾਬ ਦੇ ਜੁਝਾਰੂ ਕਿਸਾਨ ਅਤੇ ਪੰਜਾਬ ਵਾਸੀ ਕਦੇ ਵੀ ਬਰਦਾਸ਼ਤ ਨਾ ਕਰਦੇ ਹੋਏ ਪੰਜਾਬ ਵਿਰੋਧੀ ਭਾਜਪਾ ਅਤੇ ਉਸਦੀ ਭਾਈਵਾਲ ਅਕਾਲੀ ਦਲ ਨੂੰ ਕਦੇ ਮੂੰਹ ਨਹੀਂ ਲਾਉਣਗੇ।
ਹਰਸਾ ਛੀਨਾ, 25 ਨਵੰਬਰ (ਕੜਿਆਲ)-ਅਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਕਾਰਨ ਪੰਜਾਬ ਅੰਦਰ ਅਕਾਲੀ ਦਲ-ਭਾਜਪਾ ਗਠਜੋੜ ਦੇ ਐਲਾਨ ’ਤੇ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਮੌਜੂਦਾ ਵਿਧਾਇਕ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਅਤੇ ਜ਼ਿਲ੍ਹਾ ਪ੍ਰੀਸ਼ਦ ਅੰਮ੍ਰਿਤਸਰ ਦੇ ਸਾ. ਚੇਅਰਮੈਨ ਦਿਲਰਾਜ ਸਿੰਘ ਸਰਕਾਰੀਆ ਨੇ ਸਾਂਝੇ ਤੌਰ ’ਤੇ ਕਿਹਾ ਕਿ ਅਕਾਲੀ ਦਲ ਵਲੋਂ ਸਿਆਸੀ ਮਜ਼ਬੂਰੀ ਤਹਿਤ ਭਾਰਤੀ ਜਨਤਾ ਪਾਰਟੀ ਨਾਲ ਗਠਜੋੜ ਕਰਕੇ ਤਿੰਨ ਕਾਲੇ ਖੇਤੀ ਕਨੂੰਨਾਂ ਖ਼ਿਲਾਫ਼ ਸੰਘਰਸ਼ ਕਰਦਿਆਂ ਸ਼ਹੀਦ ਹੋਏ 750 ਕਿਸਾਨਾਂ ਦੀ ਸ਼ਹੀਦੀ ਨੂੰ ਕਥਿਤ ਤੌਰ ਤੇ ਕੇਂਦਰ ਸਰਕਾਰ ਕੋਲ ਵੇਚਣ ਦਾ ਘਿਣਾਉਣਾ ਕੰਮ ਕੀਤਾ ਹੈ ਪਰ ਪੰਜਾਬ ਦੀ ਸੱਤਾ ਹਾਸਲ ਕਰਨ ਲਈ ਬਣੇ ਇਸ ਗਠਜੋੜ ਨੂੰ ਪੰਜਾਬ ਦੇ ਜੁਝਾਰੂ ਕਿਸਾਨ ਅਤੇ ਪੰਜਾਬ ਵਾਸੀ ਕਦੇ ਵੀ ਬਰਦਾਸ਼ਤ ਨਾ ਕਰਦੇ ਹੋਏ ਪੰਜਾਬ ਵਿਰੋਧੀ ਭਾਜਪਾ ਅਤੇ ਉਸਦੀ ਭਾਈਵਾਲ ਅਕਾਲੀ ਦਲ ਨੂੰ ਕਦੇ ਮੂੰਹ ਨਹੀਂ ਲਾਉਣਗੇ। ਇਸ ਸਮੇਂ ਉਨ੍ਹਾਂ ਨਾਲ ਬਲਾਕ ਪ੍ਰਧਾਨ ਲਖਵਿੰਦਰ ਸਿੰਘ ਝੰਜੋਟੀ, ਸਾ. ਸਰਪੰਚ ਕੁਲਦੀਪ ਸਿੰਘ ਛੀਨਾ ਵਿਚਲਾ ਕਿਲ੍ਹਾ, ਯੂਥ ਆਗੂ ਜਸਕਰਨ ਸਿੰਘ ਕੋਹਰੀ, ਨਿੱਜੀ ਸਹਾਇਕ ਰਵੀ ਕੁਮਾਰ, ਸੂਬਾ ਯੂਥ ਆਗੂ ਜਗਰੂਪ ਸਿੰਘ ਮੰਡ ਬੱਗਾ ਕਲ੍ਹਾਂ, ਸਰਪੰਚ ਹਰਮਨ ਸਿੰਘ ਮਾਨਾਂਵਾਲਾ, ਅਜੈਬੀਰ ਸਿੰਘ ਲੋਪੋਕੇ, ਨਿਰਵੈਰ ਸਿੰਘ ਚੋਗਾਵਾਂ, ਗੁਰਭੇਜ ਸਿੰਘ ਭਿਟੇਵੱਡ, ਸਰਪੰਚ ਲਖਵਿੰਦਰ ਸਿੰਘ ਭਿਟੇਵੱਡ ਸਮੇਤ ਹੋਰ ਹਾਜ਼ਰ ਸਨ।