25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਹੈਬਰਨ ਵਰਲਡ ਸਕੂਲ ਵਿਖੇ ਸਾਲਾਨਾ ਸਮਾਰੋਹ ਕਰਵਾਇਆ

ਜਗਦੇਵ ਕਲਾਂ, 25 ਨਵੰਬਰ (ਸ਼ਰਨਜੀਤ ਸਿੰਘ ਗਿੱਲ)—ਹੈਬਰਨ ਵਰਲਡ ਸਕੂਲ ਬੱਲ ਬਾਵਾ ਵਿਖੇ ਸਾਲਾਨਾ ਸਮਾਰੋਹ ਸਕੂਲ ਦੇ ਐਮ. ਡੀ.

Ad Position 21
No active advertisement
ਅਜੀਤ ਡੈਸਕ 26-11-2026
ਜਗਦੇਵ ਕਲਾਂ, 25 ਨਵੰਬਰ (ਸ਼ਰਨਜੀਤ ਸਿੰਘ ਗਿੱਲ)—ਹੈਬਰਨ ਵਰਲਡ ਸਕੂਲ ਬੱਲ ਬਾਵਾ ਵਿਖੇ ਸਾਲਾਨਾ ਸਮਾਰੋਹ ਸਕੂਲ ਦੇ ਐਮ.ਡੀ. ਇੰਦਰਜੀਤ ਸਿੰਘ ਭਾਟੀਆ ਅਤੇ ਡਾਇਰੈਕਟਰ ਮਨਰੀਤ ਸਿੰਘ ਭਾਟੀਆ ਦੀ ਰਹਿਨੁਮਾਈ ਹੇਠ ਬੜੇ ਉਤਸ਼ਾਹਪੂਰਨ ਮਾਹੌਲ ਵਿਚ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਗਿੱਧਾ, ਭੰਗੜਾ ਅਤੇ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਆਪਣੀ ਕਲਾ ਅਤੇ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਹਾਜ਼ਰ ਮਾਪਿਆਂ ਅਤੇ ਮਹਿਮਾਨਾਂ ਦਾ ਮਨ ਮੋਹ ਲਿਆ। ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਮੈਡਮ ਰੋਬਿਨਜੀਤ ਕੌਰ ਪੀ.ਸੀ.ਐੱਸ., ਆਰ.ਟੀ.ਓ. ਪਠਾਨਕੋਟ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨ ਮੈਡਮ ਰੋਬਿਨਜੀਤ ਕੌਰ, ਸਕੂਲ ਦੇ ਐਮ.ਡੀ. ਇੰਦਰਜੀਤ ਸਿੰਘ ਭਾਟੀਆ, ਡਾਇਰੈਕਟਰ ਮਨਰੀਤ ਸਿੰਘ ਭਾਟੀਆ, ਹੈਬਰਨ ਵਰਲਡ ਸਕੂਲ ਦੀ ਪ੍ਰਿੰਸੀਪਲ ਮੈਡਮ ਦੀਪਿਕਾ ਕਪੂਰ, ਡੀ.ਡੀ.ਆਈ. ਸਕੂਲ ਦੀ ਡਾਇਰੈਕਟਰ ਮੈਡਮ ਐਕਮੀ ਭਾਟੀਆ ਅਤੇ ਪ੍ਰਿੰਸੀਪਲ ਮੈਡਮ ਸਵਲੀਨ ਭਾਟੀਆ ਵਲੋਂ ਸਾਂਝੇ ਤੌਰ ’ਤੇ ਸ਼ਮਾ ਰੌਸ਼ਨ ਕਰਕੇ ਕੀਤੀ ਗਈ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਮੈਡਮ ਦੀਪਿਕਾ ਕਪੂਰ ਨੇ ਸਾਲਾਨਾ ਰਿਪੋਰਟ ਪੇਸ਼ ਕਰਦਿਆਂ ਸਕੂਲ ਦੀਆਂ ਪ੍ਰਾਪਤੀਆਂ, ਵਿੱਦਿਅਕ ਗਤੀਵਿਧੀਆਂ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਸਕੂਲ ਦੇ ਐਮ.ਡੀ. ਇੰਦਰਜੀਤ ਸਿੰਘ ਭਾਟੀਆ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਨਾਲ-ਨਾਲ ਆਧੁਨਿਕ ਸਹੂਲਤਾਂ ਅਤੇ ਆਪਣੀ ਪ੍ਰਤਿਭਾ ਨਿਖਾਰਨ ਲਈ ਢੁੱਕਵਾਂ ਮਾਹੌਲ ਮੁਹੱਈਆ ਕਰਵਾਉਣਾ ਸਕੂਲ ਦੀ ਮੁੱਖ ਤਰਜੀਹ ਹੈ। ਇਸ ਮੌਕੇ ਮੁੱਖ ਮਹਿਮਾਨ ਮੈਡਮ ਰੋਬਿਨਜੀਤ ਕੌਰ ਨੇ ਕਿਹਾ ਕਿ ਪੇਂਡੂ ਇਲਾਕੇ ਵਿੱਚ ਅਜਿਹੇ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਸ਼ਾਨਦਾਰ ਵਿੱਦਿਅਕ ਅਦਾਰੇ ਦੀ ਸਥਾਪਨਾ ਕਰਨਾ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਸਮਾਗਮ ਦੇ ਅੰਤ ਵਿਚ ਸਕੂਲ ਪ੍ਰਬੰਧਕਾਂ ਵੱਲੋਂ ਮੁੱਖ ਮਹਿਮਾਨ ਮੈਡਮ ਰੋਬਿਨਜੀਤ ਕੌਰ ਪੀ.ਸੀ.ਐੱਸ., ਆਰ.ਟੀ.ਓ. ਪਠਾਨਕੋਟ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੱਚਿਆਂ ਦੇ ਮਾਪੇ, ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸਕੂਲ ਦਾ ਸਮੂਹ ਸਟਾਫ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਬਾਬਾ ਹੰਦਾਲ ਵਿਖੇ ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਨਾਲ ਪੰਜਾਬ ਵਿਚ ਅਮਨ-ਸ਼ਾਂਤੀ ਅਤੇ ਵਪਾਰਕ ਵਿਕਾਸ ਦੀਆਂ ਉਮੀਦਾਂ ਵਧੀਆਂ- ਰਾਕੇਸ਼ ਸ਼ਰਮਾ
Ad Position 24