ਗੁਰੁ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਰਈਆ, 26 ਨਵੰਬਰ (ਸ਼ਰਨਬੀਰ ਸਿੰਘ ਕੰਗ)-ਵੱਡਾ ਗੁਰਦੁਆਰਾ ਰਈਆ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰਛਾਇਆ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਵੱਡਾ ਗੁਰਦੁਆਰਾ ਚੌਂਕ ਤੋਂ ਸ਼ੁਰੂ ਹੋ ਕੇ ਗੁਰਦੁਆਰਾ ਬਾਬਾ ਜੀਵਨ ਸਿੰਘ, ਗੁਰੂ ਰਵਿਦਾਸ ਬਾਜ਼ਾਰ, ਜੀ.
ਰਈਆ, 26 ਨਵੰਬਰ (ਸ਼ਰਨਬੀਰ ਸਿੰਘ ਕੰਗ)-ਵੱਡਾ ਗੁਰਦੁਆਰਾ ਰਈਆ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰਛਾਇਆ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਵੱਡਾ ਗੁਰਦੁਆਰਾ ਚੌਂਕ ਤੋਂ ਸ਼ੁਰੂ ਹੋ ਕੇ ਗੁਰਦੁਆਰਾ ਬਾਬਾ ਜੀਵਨ ਸਿੰਘ, ਗੁਰੂ ਰਵਿਦਾਸ ਬਾਜ਼ਾਰ, ਜੀ. ਟੀ. ਰੋਡ ਤੇ ਫੇਰੂਮਾਨ ਚੌਂਕ ਤੋਂ ਹੁੰਦਾ ਹੋਇਆ ਵਾਪਸ ਵੱਡਾ ਗੁਰਦੁਆਰਾ ਜਾ ਕੇ ਸਮਾਪਤ ਹੋਇਆ। ਇਸ ਨਗਰ ਕੀਰਤਨ ਦੇ ਗੁਰੂ ਰਵਿਦਾਸ ਬਜਾਰ ਪਹੁੰਚਣ ’ਤੇ ਬਾਬਾ ਮਿਹਰ ਸ਼ਾਹ ਸੋਸ਼ਲ ਐਂਡ ਵੈਲਫੇਅਰ ਸੋਸਾਇਟੀ ਦੇ ਪ੍ਰਧਾਨ ਗੁਰਦੀਪ ਸਿੰਘ ਅਤੇ ਹੋਰ ਅਹੁਦੇਦਾਰਾਂ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਵਾਈਸ ਪ੍ਰਧਾਨ ਤਰਸੇਮ ਲਾਲ ਸੇਮੀ, ਬਲਦੇਵ ਸਿੰਘ ਕਾਕਾ, ਮਲਕੀਤ ਸਿੰਘ ਮੀਕਾ, ਜਤਿੰਦਰ ਕੁਮਾਰ ਰਿੰਕੂ, ਜਗਪ੍ਰੀਤ ਸਿੰਘ, ਮਾਸਟਰ ਕਰਨਦੀਪ ਸਿੰਘ, ਨੂਰ, ਪਾਰਸ ਕਾਰਤਿਕ, ਹਰਜੀਤ ਸਿੰਘ ਪੁਰਬਾ ਆਦਿ ਹਾਜ਼ਰ ਸਨ।