ਮੋਗਾ ਦੀ ‘ਖੁਸ਼ਹਾਲ ਪੰਜਾਬ ਮਹਾਂ ਰੈਲੀ’ ਲਈ ਹਲਕਾ ਅਜਨਾਲਾ ਤੋਂ ਵੱਡੀ ਗਿਣਤੀ ’ਚ ਕਾਫਲੇ ਰਵਾਨਾ
ਅਜਨਾਲਾ, 26 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਵਲੋਂ ਮੋਗਾ ਵਿਖੇ ਅੱਜ ਕਰਵਾਈ ਜਾ ਰਹੀ ‘ਖੁਸ਼ਹਾਲ ਪੰਜਾਬ ਮਹਾਂ ਰੈਲੀ’ ਵਿਚ ਸ਼ਮੂਲੀਅਤ ਕਰਨ ਲਈ ਹਲਕਾ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਵੱਖ-ਵੱਖ ਪਿੰਡਾਂ ਤੋਂ ਪਾਰਟੀ ਵਰਕਰਾਂ ਅਤੇ ਸਮਰਥਕਾਂ ਦੇ ਵੱਡੇ ਕਾਫਲੇ ਰਵਾਨਾ ਹੋਏ। ਇਸ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।
ਅਜਨਾਲਾ, 26 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਵਲੋਂ ਮੋਗਾ ਵਿਖੇ ਅੱਜ ਕਰਵਾਈ ਜਾ ਰਹੀ ‘ਖੁਸ਼ਹਾਲ ਪੰਜਾਬ ਮਹਾਂ ਰੈਲੀ’ ਵਿਚ ਸ਼ਮੂਲੀਅਤ ਕਰਨ ਲਈ ਹਲਕਾ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਵੱਖ-ਵੱਖ ਪਿੰਡਾਂ ਤੋਂ ਪਾਰਟੀ ਵਰਕਰਾਂ ਅਤੇ ਸਮਰਥਕਾਂ ਦੇ ਵੱਡੇ ਕਾਫਲੇ ਰਵਾਨਾ ਹੋਏ। ਇਸ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੋਗਾ ਵਿਖੇ ਹੋਣ ਵਾਲੀ ਮਹਾਂ ਰੈਲੀ ਪੰਜਾਬ ਦੀ ਤਰੱਕੀ, ਖੁਸ਼ਹਾਲੀ ਅਤੇ ਲੋਕਾਂ ਦੇ ਵਿਸ਼ਵਾਸ ਦਾ ਪ੍ਰਤੀਕ ਹੈ। ਇਸ ਮੌਕੇ ਅਮਨਦੀਪ ਕੌਰ ਧਾਲੀਵਾਲ ਸਿੱਖਿਆ ਕੋਆਰਡੀਨੇਟਰ, ਸਰਪੰਚ ਮਨਜਿੰਦਰ ਸਿੰਘ ਸੈਦੋਗਾਜ਼ੀ, ਬਲਾਕ ਪ੍ਰਧਾਨ ਸਾਹਿਬ ਸਿੰਘ ਫੌਜੀ ਰਾਏਪੁਰ ਕਲਾਂ, ਸਰਪੰਚ ਗੁਰਨਾਮ ਸਿੰਘ ਕਮੀਰਪੁਰਾ, ਸਰਪੰਚ ਹਰਦੇਵ ਸਿੰਘ ਜੰਗਾ ਭੋਏਵਾਲੀ, ਸਰਪੰਚ ਲਖਵਿੰਦਰ ਸਿੰਘ ਲੱਖਾ ਬਿਕਰਾਊਰ, ਸਰਪੰਚ ਗੁਰਜੰਟ ਸਿੰਘ ਸਰਾਏ, ਬਲਾਕ ਪ੍ਰਧਾਨ ਸਰਪੰਚ ਹਰਜੀਤ ਸਿੰਘ ਗੁਰਾਲਾ, ਸੰਮਤੀ ਮੈਂਬਰ ਹਰਮਨਜੀਤ ਸਿੰਘ ਨੰਗਲ, ਪ੍ਰਧਾਨ ਤੇਜਿੰਦਰ ਸਿੰਘ ਢਿੱਲੋਂ ਫੁੱਲੇਚੱਕ, ਗੁਰਚੇਤ ਸਿੰਘ ਢਿੱਲੋਂ ਫੁੱਲੇਚੱਕ, ਭੁਪਿੰਦਰ ਸਿੰਘ ਮਾਣਾ ਨਾਨਕਪੁਰਾ ਥੇਹ, ‘ਆਪ’ ਮਹਿਲਾ ਵਿੰਗ ਹਲਕਾ ਕੋਆਰਡੀਨੇਟਰ ਬੀਬੀ ਗੁਰਦੀਪ ਕੌਰ ਅਜਨਾਲਾ, ਵਾਈਸ ਕੋਆਰਡੀਨੇਟਰ ਸਰਪੰਚ ਅਮਰਜੀਤ ਕੌਰ ਦਿਆਲਪੁਰਾ, ਮੇਜਰ ਸਿੰਘ ਜਾਫਰਕੋਟ, ਸਰਪੰਚ ਚਰਨਜੀਤ ਸਿੰਘ ਢਿੱਲੋਂ ਫੁੱਲੇਚੱਕ, ਬਿਕਰਮਜੀਤ ਸਿੰਘ ਨੰਗਲ, ਸਰਪੰਚ ਨਗੀਨ ਸਿੰਘ ਸ਼ਾਹਲੀਵਾਲ, ਹਰਜੀਤ ਸਿੰਘ ਫੁੱਲੇਚੱਕ, ਸਰਪੰਚ ਸੱਤਾ ਸਿੰਘ, ਸਰਪੰਚ ਕੁਲਦੀਪ ਸਿੰਘ, ਸਰਪੰਚ ਰਣਜੀਤ ਸਿੰਘ, ਸਰਪੰਚ ਗੁਰਪ੍ਰੀਤ ਸਿੰਘ, ਗੁਰਦੀਪ ਸਿੰਘ, ਬਚਨ ਸਿੰਘ ਅਤੇ ਕਸ਼ਮੀਰ ਸਿੰਘ ਆਦਿ ਤੋਂ ਇਲਾਵਾ ਹਲਕਾ ਅਜਨਾਲਾ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਸਰਪੰਚ ਪੰਚ ਤੇ ਹੋਰ ਮੁਹਤਬਰ ਮੋਗਾ ਰੈਲੀ ਲਈ ਰਵਾਨਾ ਹੋਏ।