ਅਸਤੀਫ਼ਾ ਪ੍ਰਵਾਨ ਨਾ ਹੋਣ ’ਤੇ ਮੁੜ ‘ਆਪ’ ਦੇ ਹੱਕ ’ਚ ਡਟੇ ਜੋਬਨ ਝੰਜੋਟੀ, ਸੋਨੀਆ ਮਾਨ ਦੀ ਜਿੱਤ ਲਈ ਕਰਾਂਗੇ ਪੂਰੀ ਮਿਹਨਤ
ਰਾਜਾਸਾਂਸੀ, 26 ਨਵੰਬਰ (ਹਰਦੀਪ ਸਿੰਘ ਖੀਵਾ)— ਆਮ ਆਦਮੀ ਪਾਰਟੀ ਦੇ ਐੱਸ. ਸੀ.
ਰਾਜਾਸਾਂਸੀ, 26 ਨਵੰਬਰ (ਹਰਦੀਪ ਸਿੰਘ ਖੀਵਾ)— ਆਮ ਆਦਮੀ ਪਾਰਟੀ ਦੇ ਐੱਸ.ਸੀ. ਵਿੰਗ ਹਲਕਾ ਰਾਜਾਸਾਂਸੀ ਦੇ ਕੋਆਰਡੀਨੇਟਰ ਗੁਰਦੇਵ ਸਿੰਘ ਜੋਬਨ ਝੰਜੋਟੀ ਨੇ ਕਿਹਾ ਕਿ ਉਨ੍ਹਾਂ ਵਲੋਂ ਪਹਿਲਾਂ ਪਾਰਟੀ ਨੂੰ ਅਸਤੀਫ਼ਾ ਦੇ ਦਿੱਤਾ ਗਿਆ ਸੀ, ਪਰ ਪਾਰਟੀ ਹਾਈਕਮਾਂਡ ਵਲੋਂ ਅਸਤੀਫ਼ਾ ਪ੍ਰਵਾਨ ਨਹੀਂ ਕੀਤਾ ਗਿਆ। ਇਸ ਲਈ ਉਹ ਮੁੜ ਪਾਰਟੀ ਦੇ ਫ਼ੈਸਲੇ ਨਾਲ ਖੜ੍ਹੇ ਹਨ ਅਤੇ ਹਲਕਾ ਰਾਜਾਸਾਂਸੀ ਤੋਂ ਐਲਾਨੀ ਗਈ ਪਾਰਟੀ ਉਮੀਦਵਾਰ ਸੋਨੀਆ ਮਾਨ ਦੀ ਜਿੱਤ ਲਈ ਡਟ ਕੇ ਕੰਮ ਕਰਨਗੇ। ਉਨ੍ਹਾਂ ਹੈਲਥ ਸਿਸਟਮ ਕਾਰਪੋਰੇਸ਼ਨ ਪੰਜਾਬ ਦੇ ਚੇਅਰਮੈਨ ਗੁਰਸ਼ਰਨ ਸਿੰਘ ਛੀਨਾ ਅਤੇ ਸੋਨੀਆ ਮਾਨ ਨੂੰ ਅਪੀਲ ਕੀਤੀ ਕਿ ਜੇਕਰ ਦੋਵਾਂ ਵਿਚਕਾਰ ਕੋਈ ਗਿਲੇ-ਸ਼ਿਕਵੇ ਹਨ ਤਾਂ ਉਨ੍ਹਾਂ ਨੂੰ ਦੂਰ ਕਰਕੇ ਇਕਜੁੱਟਤਾ ਨਾਲ ਕੰਮ ਕੀਤਾ ਜਾਵੇ।