26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਚੋਰਾਂ ਦੇ ਡਰੋਂ ਕਿਸਾਨਾਂ ਨੇ ਖੇਤੀਬਾੜੀ ਟਰਾਂਸਫਾਰਮਰਾਂ ਨੂੰ ਸੰਗਲਾਂ ਅਤੇ ਤਾਰਾਂ ਨਾਲ ਬੰਨ੍ਹ ਕੇ ਉੱਚੀਆਂ ਥਾਵਾਂ ’ਤੇ ਟੰਗਿਆ

ਜਗਦੇਵ ਕਲਾਂ, 26 ਨਵੰਬਰ (ਸ਼ਰਨਜੀਤ ਸਿੰਘ ਗਿੱਲ)-ਇਲਾਕੇ ਦੇ ਪਿੰਡ ਕੰਦੋਵਾਲੀ, ਸੰਤੂਨੰਗਲ, ਲਸ਼ਕਰੀ ਨੰਗਲ, ਝੰਡੇਰ, ਮਾਛੀਨੰਗਲ, ਜਗਦੇਵ ਕਲਾਂ ਅਤੇ ਆਸ ਪਾਸ ਦੇ ਪਿੰਡਾਂ ਵਿਚ ਖੇਤਾਂ ਵਿਚ ਲੱਗੇ ਬਿਜਲੀ ਦੇ ਟਰਾਂਸਫਾਰਮਰਾਂ ਵਿਚੋਂ ਕੀਮਤੀ ਸਾਮਾਨ ਚੋਰੀ ਹੋਣ ਦੀਆਂ ਅਕਸਰ ਵਾਪਰਦੀਆਂ ਘਟਨਾਵਾਂ ਨੇ ਆਮ ਲੋਕਾਂ ਦੇ ਨਾਲ-ਨਾਲ ਕਿਸਾਨਾਂ ਵਰਗ ਦੇ ਨੱਕ ’ਚ ਦਮ ਕੀਤਾ ਹੋਇਆ ਹੈ। ਖੇਤਾਂ ਵਿਚ ਲੱਗੇ ਬਿਜਲੀ ਦੇ ਟਰਾਂਸਫਾਰਮਰਾਂ, ਟਿਊਬਵੈੱਲਾਂ ਦੀਆਂ ਮੋਟਰਾਂ, ਬਿਜਲੀ ਦੀਆਂ ਤਾਰਾਂ, ਸਟਾਰਟਰਾਂ ਅਤੇ ਹੋਰ ਕੀਮਤੀ ਸਾਮਾਨ ਦੀ ਸੁਰੱਖਿਆ ਕਿਸਾਨਾਂ ਲਈ ਵੱਡੀ ਚੁਣੌਤੀ ਬਣਦੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 27-11-2026
ਜਗਦੇਵ ਕਲਾਂ, 26 ਨਵੰਬਰ (ਸ਼ਰਨਜੀਤ ਸਿੰਘ ਗਿੱਲ)-ਇਲਾਕੇ ਦੇ ਪਿੰਡ ਕੰਦੋਵਾਲੀ, ਸੰਤੂਨੰਗਲ, ਲਸ਼ਕਰੀ ਨੰਗਲ, ਝੰਡੇਰ, ਮਾਛੀਨੰਗਲ, ਜਗਦੇਵ ਕਲਾਂ ਅਤੇ ਆਸ ਪਾਸ ਦੇ ਪਿੰਡਾਂ ਵਿਚ ਖੇਤਾਂ ਵਿਚ ਲੱਗੇ ਬਿਜਲੀ ਦੇ ਟਰਾਂਸਫਾਰਮਰਾਂ ਵਿਚੋਂ ਕੀਮਤੀ ਸਾਮਾਨ ਚੋਰੀ ਹੋਣ ਦੀਆਂ ਅਕਸਰ ਵਾਪਰਦੀਆਂ ਘਟਨਾਵਾਂ ਨੇ ਆਮ ਲੋਕਾਂ ਦੇ ਨਾਲ-ਨਾਲ ਕਿਸਾਨਾਂ ਵਰਗ ਦੇ ਨੱਕ ’ਚ ਦਮ ਕੀਤਾ ਹੋਇਆ ਹੈ। ਖੇਤਾਂ ਵਿਚ ਲੱਗੇ ਬਿਜਲੀ ਦੇ ਟਰਾਂਸਫਾਰਮਰਾਂ, ਟਿਊਬਵੈੱਲਾਂ ਦੀਆਂ ਮੋਟਰਾਂ, ਬਿਜਲੀ ਦੀਆਂ ਤਾਰਾਂ, ਸਟਾਰਟਰਾਂ ਅਤੇ ਹੋਰ ਕੀਮਤੀ ਸਾਮਾਨ ਦੀ ਸੁਰੱਖਿਆ ਕਿਸਾਨਾਂ ਲਈ ਵੱਡੀ ਚੁਣੌਤੀ ਬਣਦੀ ਜਾ ਰਹੀ ਹੈ। ਦੂਜੇ ਪਾਸੇ ਲੁਟੇਰਿਆਂ ਵਲੋਂ ਹਥਿਆਰਾਂ ਦਾ ਡਰ ਦਿਖਾ ਕੇ ਦੁਕਾਨਦਾਰਾਂ ਅਤੇ ਰਾਹਗੀਰਾਂ ਤੋਂ ਨਕਦੀ, ਮੋਬਾਈਲ ਫ਼ੋਨ, ਵਾਹਨ ਅਤੇ ਹੋਰ ਕੀਮਤੀ ਸਾਮਾਨ ਖੋਹਣ ਦੀਆਂ ਘਟਨਾਵਾਂ ਵੀ ਲੋਕਾਂ ਵਿਚ ਦਹਿਸ਼ਤ ਪੈਦਾ ਕਰ ਰਹੀਆਂ ਹਨ। ਇਹਨਾਂ ਚੋਰੀ ਦੀਆਂ ਘਟਨਾਵਾਂ ਤੋਂ ਪ੍ਰੇਸ਼ਾਨ ਕਿਸਾਨਾਂ ਨੇ ਹੁਣ ਆਪਣੇ ਖੇਤੀਬਾੜੀ ਟਰਾਂਸਫਾਰਮਰਾਂ ਦੀ ਸੁਰੱਖਿਆ ਲਈ ਖੁਦ ਹੀ ਵੱਖ-ਵੱਖ ਤਰੀਕੇ ਅਪਨਾਉਣੇ ਸ਼ੁਰੂ ਕਰ ਦਿੱਤੇ ਹਨ। ਕਈ ਕਿਸਾਨਾਂ ਵਲੋਂ ਆਪਣੇ ਖੇਤਾਂ ਵਿਚ ਲੱਗੇ ਟਰਾਂਸਫਾਰਮਰਾਂ ਨੂੰ ਸੰਗਲਾਂ, ਮੋਟੀਆਂ ਤਾਰਾਂ ਅਤੇ ਮਜ਼ਬੂਤ ਐਂਗਲਾਂ ਦੀ ਮਦਦ ਨਾਲ ਬੰਨ੍ਹ ਕੇ ਉੱਚੀਆਂ ਥਾਵਾਂ ’ਤੇ ਟੰਗਿਆ ਜਾ ਰਿਹਾ ਹੈ ਅਤੇ ਕਈ ਕਿਸਾਨਾਂ ਵਲੋਂ ਜਦੋਂ ਫਸਲਾਂ ਨੂੰ ਪਾਣੀ ਦੀ ਲੋੜ ਨਹੀਂ ਹੁੰਦੀ ਹੈ ਤਾਂ ਉਸ ਵਕਤ ਟਰਾਂਸਫਾਰਮਰ ਨੂੰ ਆਪਣੇ ਸਾਧਨ ’ਤੇ ਲੱਦ ਕੇ ਘਰ ਲੈ ਜਾਂਦੇ ਹਨ ਤੇ ਸਿੰਚਾਈ ਕਰਨ ਸਮੇਂ ਫਿਰ ਲਿਆ ਕੇ ਲਗਾ ਦਿੱਤਾ ਜਾਂਦਾ ਹੈ ਤਾਂ ਜੋ ਚੋਰਾਂ ਵਲੋਂ ਇਨ੍ਹਾਂ ਵਿਚੋਂ ਕੀਮਤੀ ਸਾਮਾਨ ਚੋਰੀ ਕਰਨ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਹਾਲਾਤ ਇਹ ਬਣ ਗਏ ਹਨ ਕਿ ਕਿਸਾਨ ਆਪਣੀ ਮਿਹਨਤ ਦੀ ਕਮਾਈ ਨਾਲ ਖ਼ਰੀਦੇ ਬਿਜਲੀ ਦੇ ਸਾਮਾਨ ਨੂੰ ਸੁਰੱਖਿਅਤ ਰੱਖਣ ਲਈ ਖ਼ੁਦ ਹੀ ਸੁਰੱਖਿਆ ਦੇ ਪ੍ਰਬੰਧ ਕਰਨ ਲਈ ਮਜਬੂਰ ਹਨ। ਇਸੇ ਤਰ੍ਹਾਂ ਪਿੰਡਾਂ ਦੀਆਂ ਦੁਕਾਨਾਂ ਅਤੇ ਮੁੱਖ ਸੜਕਾਂ ’ਤੇ ਆਉਣ-ਜਾਣ ਵਾਲੇ ਲੋਕ ਵੀ ਲੁੱਟ-ਖੋਹ ਦੀਆਂ ਘਟਨਾਵਾਂ ਕਾਰਨ ਆਪਣੇ ਆਪ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ। ਖ਼ਾਸ ਕਰਕੇ ਸ਼ਾਮ ਅਤੇ ਰਾਤ ਸਮੇਂ ਆਉਣ-ਜਾਣ ਵਾਲੇ ਰਾਹਗੀਰਾਂ ਵਿਚ ਅਜਿਹੀਆਂ ਵਾਰਦਾਤਾਂ ਨੂੰ ਲੈ ਕੇ ਡਰ ਬਣਿਆ ਰਹਿੰਦਾ ਹੈ। ਇਲਾਕੇ ਦੇ ਲੋਕਾਂ ਨੇ ਪੁਲਿਸ ਦੇ ਉੱਚ ਅਧਿਕਾਰੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਪਿੰਡਾਂ ਅਤੇ ਲਿੰਕ ਸੜਕਾਂ ਉੱਤੇ ਪੁਲਿਸ ਗਸ਼ਤ ਵਧਾਈ ਜਾਵੇ ਅਤੇ ਰਾਤ ਸਮੇਂ ਵਿਸ਼ੇਸ਼ ਚੌਕਸੀ ਰੱਖੀ ਜਾਵੇ। ਇਸ ਦੇ ਨਾਲ ਹੀ ਚੋਰੀਆਂ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਅਨਸਰਾਂ ਦੀ ਪਛਾਣ ਕਰਕੇ ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਲੋਕ ਕਲਾ ਮੰਚ ਮਜੀਠਾ ਵਲੋਂ ‘ਅੰਨ੍ਹੇ ਰਾਹਾਂ ਦੀ ਭਟਕਣ’ ਨਾਟਕ ਦਾ ਸਫਲ ਮੰਚਨ ਅਗਲੀ ਖ਼ਬਰ ਗਲੋਬਲ ਇੰਸਟੀਚਿਊਟ ਵਿਖੇ ਇੰਟਰ ਸਟੇਟ ਯੂਥ ਫੈਸਟੀਵਲ ਉਡਾਨ-2026 ਅਮਿੱਟ ਯਾਦਾਂ ਛੱਡਦਾ ਹੋਇਆ ਸੰਪੰਨ
Ad Position 24