27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਬਰਸੀ ਨੂੰ ਸਮਰਪਿਤ ਨਗਰ ਕੀਰਤਨ 30 ਨੂੰ

ਰਾਮਦਾਸ, 27 ਨਵੰਬਰ (ਜਸਵੰਤ ਸਿੰਘ ਵਾਹਲਾ)- ਪੂਰਨ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਬਰਸੀ 30 ਨਵੰਬਰ ਦਿਨ ਸੋਮਵਾਰ ਨੂੰ ਸੇਵਕ ਜਥਾ ਇਸ਼ਨਾਨ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ। ਇਹ ਜਾਣਕਾਰੀ ਸੇਵਕ ਜਥਾ ਇਸ਼ਨਾਨ ਦੇ ਪ੍ਰਧਾਨ ਸੁਖਵੰਤ ਸਿੰਘ ਨੇ ਦਿੱਤੀ ।

Ad Position 21
No active advertisement
ਅਜੀਤ ਡੈਸਕ 28-11-2026
ਰਾਮਦਾਸ, 27 ਨਵੰਬਰ (ਜਸਵੰਤ ਸਿੰਘ ਵਾਹਲਾ)- ਪੂਰਨ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਬਰਸੀ 30 ਨਵੰਬਰ ਦਿਨ ਸੋਮਵਾਰ ਨੂੰ ਸੇਵਕ ਜਥਾ ਇਸ਼ਨਾਨ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ। ਇਹ ਜਾਣਕਾਰੀ ਸੇਵਕ ਜਥਾ ਇਸ਼ਨਾਨ ਦੇ ਪ੍ਰਧਾਨ ਸੁਖਵੰਤ ਸਿੰਘ ਨੇ ਦਿੱਤੀ । ਉਨ੍ਹਾਂ ਦੱਸਿਆ ਕਿ 28 ਨਵੰਬਰ ਨੂੰ ਗੁਰਦੁਆਰਾ ਤਪ ਅਸਥਾਨ ਬਾਬਾ ਬੁੱਢਾ ਸਾਹਿਬ ਜੀ ਰਾਮਦਾਸ ਵਿਖੇ ਅਖੰਡ ਪਾਠ ਅਰੰਭ ਹੋਣਗੇ ਜਿਨ੍ਹਾਂ ਦੇ ਭੋਗ 30 ਨਵੰਬਰ ਨੂੰ ਸਵੇਰੇ 10 ਵਜੇ ਪੈਣਗੇ, ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਹੇਠ ਮਹਾਨ ਅਲੌਕਿਕ ਨਗਰ ਕੀਰਤਨ ਗੁਰਦੁਆਰਾ ਤਪ ਅਸਥਾਨ ਬਾਬਾ ਬੁੱਢਾ ਸਾਹਿਬ ਜੀ ਰਾਮਦਾਸ ਤੋ ਸਜਾਇਆ ਜਾਵੇਗਾ । ਪ੍ਰਧਾਨ ਸੁਖਵੰਤ ਸਿੰਘ ਨੇ ਦੱਸਿਆ ਕਿ ਇਸ ਨਗਰ ਕੀਰਤਨ ’ਚ ਵੱਡੀ ਗਿਣਤੀ ’ਚ ਸੰਗਤਾਂ ਟਰੈਕਟਰ ਟਰਾਲੀਆਂ ਤੇ ਪੈਦਲ ਚੱਲ ਕੇ ਹਾਜ਼ਰੀਆਂ ਭਰ ਕੇ ਆਪਣਾ ਜੀਵਨ ਸਫਲਾ ਕਰਨਗੀਆਂ । ਇਸ ਮੌਕੇ ਉਨ੍ਹਾਂ ਨਾਲ ਸੁਲੱਖਣ ਸਿੰਘ ਸਿੰਘਪੁਰਾ, ਪ੍ਰਿਤਪਾਲ ਸਿੰਘ, ਲਵਲੀ ਭਾਟੀਆ, ਗੁਰਪ੍ਰੀਤ ਸਿੰਘ ਰੰਧਾਵਾ ਰੇਡੀਮੇਡ ਵਾਲੇ, ਹਰਪ੍ਰੀਤ ਸਿੰਘ ਰਾਮਦਾਸ, ਦਰਸ਼ਨ ਸਿੰਘ ਕੋਠੇ, ਡਾ. ਦਿਲਬਾਗ ਸਿੰਘ ਰੰਧਾਵਾ, ਗੁਰਪਾਲ ਸਿੰਘ ਭਿੰਡਰ, ਗੁਰਮੇਜ ਸਿੰਘ ਰਾਮਦਾਸ, ਡਾ. ਲਖਵਿੰਦਰ ਸਿੰਘ, ਹਰਜੀਤ ਸਿੰਘ ਕੋਠੇ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਮਗਰੋਂ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਖੋਲ੍ਹੇ ਆਪਣੇ ਪੱਤੇ, ਹਲਕਾ ਅਜਨਾਲਾ ਤੋਂ ਹ... ਅਗਲੀ ਖ਼ਬਰ ਸਾਬਕਾ ਸੰਸਦੀ ਸਕੱਤਰ ਜਗਦੀਪ ਨਕੱਈ ਸੂਬਾ ਚੋਣ ਕਮੇਟੀ ਮੈਂਬਰ ਮਨਜੀਤ ਸਿੰਘ ਮੰਨਾ ਨਾਲ ਮੁਲਾਕਾਤ ਕਰਨ ਪਹੁੰਚੇ
Ad Position 24