27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਹਲਕਾ ਅਟਾਰੀ ’ਚ ਅਕਾਲੀ-ਭਾਜਪਾ ਆਗੂਆਂ ਨੇ ਪਾਈਆਂ ਜੱਫੀਆਂ, ਇਕ-ਦੂਸਰੇ ਨੂੰ ਕੀਤਾ ਸਨਮਾਨ

ਅਟਾਰੀ ਸਰਹੱਦ, (ਅੰਮ੍ਰਿਤਸਰ) 27 ਨਵੰਬਰ (ਰਾਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ)- ਪਿਛਲੇ ਦਿਨੀ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੇ ਹੋਏ ਸਮਝੌਤੇ ਤੋਂ ਬਾਅਦ ਪੰਜਾਬ ਦੇ ਸਰਹੱਦੀ ਵਿਧਾਨ ਸਭਾ ਹਲਕਾ ਅਟਾਰੀ ਵਿਖੇ ਅਕਾਲੀ ਭਾਜਪਾ ਵਰਕਰਾਂ ਨੇ ਇਕ ਦੂਸਰੇ ਨੂੰ ਜਫੀਆਂ ਪਾ ਕੇ ਦੋਵੇਂ ਪਾਸਿਓਂ ਸਨਮਾਨਿਤ ਕੀਤਾ ਗਿਆ। ਵਿਧਾਨ ਸਭਾ ਹਲਕਾ ਅਟਾਰੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਾਬਕਾ ਮੰਤਰੀ ਜਥੇ: ਗੁਲਜਾਰ ਸਿੰਘ ਰਣੀਕੇ ਦੇ ਸਪੁੱਤਰ ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰਪਾਲ ਸਿੰਘ ਲਾਲੀ ਰਣੀਕੇ ਵਲੋਂ ਹਲਕਾ ਅਟਾਰੀ ਦੇ ਭਾਜਪਾ ਦੇ ਸੀਨੀਅਰ ਆਗੂ ਵਿਜੇ ਕੁਮਾਰ ਵਰਮਾ ਵਾਈਸ ਪ੍ਰਧਾਨ ਅੰਮ੍ਰਿਤਸਰ ਦਿਹਾਤੀ ਭਾਜਪਾ, ਪ੍ਰਮੋਦ ਕੁਮਾਰ ਭਾਜਪਾ ਆਗੂ ਤੇ ਸੈਂਕੜੇ ਵਰਕਰਾਂ ਨਾਲ ਵਲੋਂ ਇਕ ਦੂਸਰੇ ਨੂੰ ਜਫੀਆਂ ਪਾ ਕੇ ਇਕ ਦੂਸਰੇ ਨੂੰ ਵਧਾਈ ਦਿੰਦਿਆਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 28-11-2026
ਅਟਾਰੀ ਸਰਹੱਦ, (ਅੰਮ੍ਰਿਤਸਰ) 27 ਨਵੰਬਰ (ਰਾਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ)- ਪਿਛਲੇ ਦਿਨੀ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੇ ਹੋਏ ਸਮਝੌਤੇ ਤੋਂ ਬਾਅਦ ਪੰਜਾਬ ਦੇ ਸਰਹੱਦੀ ਵਿਧਾਨ ਸਭਾ ਹਲਕਾ ਅਟਾਰੀ ਵਿਖੇ ਅਕਾਲੀ ਭਾਜਪਾ ਵਰਕਰਾਂ ਨੇ ਇਕ ਦੂਸਰੇ ਨੂੰ ਜਫੀਆਂ ਪਾ ਕੇ ਦੋਵੇਂ ਪਾਸਿਓਂ ਸਨਮਾਨਿਤ ਕੀਤਾ ਗਿਆ। ਵਿਧਾਨ ਸਭਾ ਹਲਕਾ ਅਟਾਰੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਾਬਕਾ ਮੰਤਰੀ ਜਥੇ: ਗੁਲਜਾਰ ਸਿੰਘ ਰਣੀਕੇ ਦੇ ਸਪੁੱਤਰ ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰਪਾਲ ਸਿੰਘ ਲਾਲੀ ਰਣੀਕੇ ਵਲੋਂ ਹਲਕਾ ਅਟਾਰੀ ਦੇ ਭਾਜਪਾ ਦੇ ਸੀਨੀਅਰ ਆਗੂ ਵਿਜੇ ਕੁਮਾਰ ਵਰਮਾ ਵਾਈਸ ਪ੍ਰਧਾਨ ਅੰਮ੍ਰਿਤਸਰ ਦਿਹਾਤੀ ਭਾਜਪਾ, ਪ੍ਰਮੋਦ ਕੁਮਾਰ ਭਾਜਪਾ ਆਗੂ ਤੇ ਸੈਂਕੜੇ ਵਰਕਰਾਂ ਨਾਲ ਵਲੋਂ ਇਕ ਦੂਸਰੇ ਨੂੰ ਜਫੀਆਂ ਪਾ ਕੇ ਇਕ ਦੂਸਰੇ ਨੂੰ ਵਧਾਈ ਦਿੰਦਿਆਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਹੈ। ਇਸ ਮੌਕੇ ਗੱਲਬਾਤ ਕਰਦਿਆਂ ਅਕਾਲੀ ਆਗੂ ਤੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰ ਪਾਲ ਸਿੰਘ ਲਾਲੀ ਰਣੀਕੇ ਭਾਜਪਾ ਦੇ ਹਲਕਾ ਅਟਾਰੀ ਤੋਂ ਸੀਨੀਅਰ ਆਗੂ ਵਿਜੇ ਕੁਮਾਰ ਵਰਮਾ ਨੇ ਕਿਹਾ ਅਕਾਲੀ ਭਾਜਪਾ ਗੱਠਜੋੜ ਜਿੱਥੇ ਡਬਲ ਇੰਜਨ ਦੀ ਸਰਕਾਰ ਬਣਾਉਣ ਜਾ ਰਿਹਾ ਹੈ ਉਥੇ ਹੀ ਪੰਜਾਬ ਦੇ ਲੋਕ ਜੋ ਪਿਛਲੇ 10 ਸਾਲ ਤੋਂ ਆਪਣੇ ਆਪ ਨੂੰ ਅਣ ਮਹਿਫੂਜ ਸਮਝਦੇ ਸਨ। ਉਨ੍ਹਾਂ ਦੀ ਜਾਣ ਮਾਨ ਦੀ ਰੱਖਿਆ ਵੀ ਅਕਾਲੀ ਭਾਜਪਾ ਦੀ ਸਰਕਾਰ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਵਿਧਾਨ ਸਭਾ ਅਟਾਰੀ ਅੰਦਰ ਅਕਾਲੀ ਭਾਜਪਾ ਦੇ ਵਰਕਰ ਅੱਜ ਇਕ ਪਲੇਟਫਾਰਮ ਤੇ ਇਕੱਠਿਆਂ ਹੋ ਕੇ ਦਿਨ ਰਾਤ ਮਿਹਨਤ ਨਾਲ ਕੰਮ ਕਰਦੇ ਹੋਏ ਆਪਣੇ ਉਮੀਦਵਾਰ ਨੂੰ ਜਿਤਾ ਕੇ ਪੰਜਾਬ ਦੀ ਵਿਧਾਨ ਸਭਾ ਵਿਚ ਭੇਜਣਗੇ। ਇਸ ਮੌਕੇ ਗੁਰਿੰਦਰ ਸਿੰਘ ਪੱਪੂ ਭਾਅ ਕੈਨੇਡਾ ਵਾਲੇ, ਪ੍ਰਿਤਪਾਲ ਸਿੰਘ ਸਿੱਧੂ, ਪ੍ਰਮੋਦ ਕੁਮਾਰ ਬੱਬੂ ਦੇਵਗਨ, ਕੁਲਜੀਤ ਸਿੰਘ ਗੋਲਡੀ, ਜੋਧਬੀਰ ਸਿੰਘ ਅਟਾਰੀ, ਅਜਮੇਰ ਸਿੰਘ ਘਰਿੰਡੀ, ਜਸਪਾਲ ਸਿੰਘ ਨੇਸ਼ਟਾ ਗੁਰਸੇਵਕ ਸਿੰਘ ਟਿੰਕੂ ਭਕਣਾ, ਪ੍ਰਗਟ ਸਿੰਘ ਘੁੱਲਾ, ਗੌਰਵ ਮਹਿਲਾ, ਮਨੋਜ ਕੁਮਾਰ, ਮੋਹਨ ਸਿੰਘ ਭਲਵਾਨ, ਡਾ. ਦਵਿੰਦਰ ਸ਼ਰਮਾ, ਰਮਤ ਨੋਹਲਾ, ਅਮਿਤ ਵਰਮਾ, ਪੁਨੀਤ ਵਰਮਾ ਸਮੇਤ ਅਕਾਲੀ ਭਾਜਪਾ ਪਾਰਟੀ ਦੇ ਸੀਨੀਅਰ ਆਗੂ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਿਜਲੀ ਦੇ ਅਣਐਲਾਨੇ ਲੰਮੇ ਲੰਮੇ ਪਾਵਰ ਕੱਟਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਖੋਲ੍ਹੀ ਪੋਲ- ਅਬਰੋਲ ਪ੍ਰਾਸ਼ਰ, ਦਫ਼ਤਰਾ... ਅਗਲੀ ਖ਼ਬਰ ਇੰਗਲੈਂਡ ’ਚ ਹਾਦਸੇ ਦਾ ਸ਼ਿਕਾਰ ਹੋਏ ਨਿੱਕੂ ਵਡਾਲਾ ਦਾ ਪਿੰਡ ਵਡਾਲਾ ਵਿਖੇ ਹੋਇਆ ਅੰਤਿਮ ਸੰਸਕਾਰ, ਸਮੁੱਚਾ ਇਲਾਕਾ ਸੋਗ ’ਚ...
Ad Position 24