ਸਾਲਾਨਾ ਸਮਾਗਮ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਗਏ ਭੋਗ
ਬਿਆਸ, 27 ਨਵੰਬਰ (ਨਰਿੰਦਰ ਸਿੰਘ)-ਮੇਨ ਬਾਜ਼ਾਰ ਬਿਆਸ ਵਿਖੇ 34ਵੇਂ ਸਾਲਾਨਾ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਸਮਾਗਮ ਵਿਚ ਕੀਰਤਨੀ ਜਥੇ ਭਾਈ ਗੁਰਪ੍ਰੀਤ ਸਿੰਘ ਸ਼ਿਮਲਾ ਵਾਲੇ, ਬਾਬਾ ਗੁਲਾਬ ਸਿੰਘ ਚਮਕੌਰ ਸਾਹਿਬ ਵਾਲੇ ਅਤੇ ਭਾਈ ਜਸਪਾਲ ਸਿੰਘ ਕਥਾਵਾਚਕ ਨੇ ਸੰਗਤਾਂ ਨੂੰ ਗੁਰਬਾਣੀ ਵਿਚਾਰਾਂ ਨਾਲ ਜੋੜਦਿਆਂ ਨਿਹਾਲ ਕੀਤਾ।
ਬਿਆਸ, 27 ਨਵੰਬਰ (ਨਰਿੰਦਰ ਸਿੰਘ)-ਮੇਨ ਬਾਜ਼ਾਰ ਬਿਆਸ ਵਿਖੇ 34ਵੇਂ ਸਾਲਾਨਾ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਸਮਾਗਮ ਵਿਚ ਕੀਰਤਨੀ ਜਥੇ ਭਾਈ ਗੁਰਪ੍ਰੀਤ ਸਿੰਘ ਸ਼ਿਮਲਾ ਵਾਲੇ, ਬਾਬਾ ਗੁਲਾਬ ਸਿੰਘ ਚਮਕੌਰ ਸਾਹਿਬ ਵਾਲੇ ਅਤੇ ਭਾਈ ਜਸਪਾਲ ਸਿੰਘ ਕਥਾਵਾਚਕ ਨੇ ਸੰਗਤਾਂ ਨੂੰ ਗੁਰਬਾਣੀ ਵਿਚਾਰਾਂ ਨਾਲ ਜੋੜਦਿਆਂ ਨਿਹਾਲ ਕੀਤਾ। ਉਪਰੰਤ ਲੰਗਰ ਪ੍ਰਸ਼ਾਦਾ ਸੇਵਾਦਾਰਾਂ ਵਲੋਂ ਅਤੁੱਟ ਵਰਤਾਇਆ ਗਿਆ। ਸਰਪੰਚ ਬਿਆਸ ਸੁਰਿੰਦਰ ਪਾਲ ਸਿੰਘ ਲੱਡੂ, ਪ੍ਰਧਾਨ ਰਾਮ ਸਰੂਪ ਗਾਰਡ, ਪ੍ਰਧਾਨ ਦਵਿੰਦਰ ਪਾਲ ਸਿੰਘ ਦੀਪੂ, ਵਾਈਸ ਪ੍ਰਧਾਨ ਰਾਜੀਵ ਓਹਰੀ ਵਲੋਂ ਹੋਏ ਕੀਰਤਨੀ ਜਥਿਆਂ ਨੂੰ ਸਨਮਾਨਿਤ ਕੀਤਾ ਗਿਆ ।