27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਸਤਿੰਦਰਜੀਤ ਸਿੰਘ ਛੱਜਲਵੱਡੀ ਨੇ ਮੋਗਾ ਰੈਲੀ ਵਿਚ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸ਼ਾਮਿਲ ਹੋਏ ਸਾਥੀਆਂ ਦਾ ਕੀਤਾ ਧੰਨਵਾਦ

ਬਾਬਾ ਬਕਾਲਾ ਸਾਹਿਬ, 27 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਤੋਂ ਯੂਥ ਆਗੂ ਸਤਿੰਦਰਜੀਤ ਸਿੰਘ ਛੱਜਲਵੱਡੀ ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੋਗਾ ਵਿਖੇ ਹੋਈ ਵਿਸ਼ਾਲ ਰੈਲੀ ਵਿਚ ਸ਼ਾਮਿਲ ਹੋਣ ਵਾਲੇ ਸਮੂਹ ਸਾਥੀਆਂ, ਵਰਕਰਾਂ ਅਤੇ ਸਮਰੱਥਕਾਂ ਦਾ ਦਿਲੋਂ ਧੰਨਵਾਦ ਕੀਤਾ ਹੈ । ਉਨ੍ਹਾਂ ਕਿਹਾ ਕਿ ਬੀਤੇ ਦਿਨ ਹਲਕੇ ਤੋਂ ਸੈਂਕੜੇ ਗੱਡੀਆਂ ਦੇ ਵਿਸ਼ਾਲ ਕਾਫ਼ਲੇ ਨਾਲ ਸਾਥੀਆਂ ਨੇ ਮੋਗਾ ਰੈਲੀ ਵਿਚ ਸ਼ਮੂਲੀਅਤ ਕਰਕੇ ਪਾਰਟੀ ਪ੍ਰਤੀ ਆਪਣੀ ਵਚਨਬੱਧਤਾ, ਏਕਤਾ ਅਤੇ ਜੋਸ਼ ਦਾ ਸ਼ਾਨਦਾਰ ਪ੍ਰਗਟਾਵਾ ਕੀਤਾ ।

Ad Position 21
No active advertisement
ਯੂਥ ਆਗੂ ਸਤਿੰਦਰਜੀਤ ਸਿੰਘ ਛੱਜਲਵੱਡੀ ਦੀ ਤਸਵੀਰ 28-11-2026
ਬਾਬਾ ਬਕਾਲਾ ਸਾਹਿਬ, 27 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਤੋਂ ਯੂਥ ਆਗੂ ਸਤਿੰਦਰਜੀਤ ਸਿੰਘ ਛੱਜਲਵੱਡੀ ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੋਗਾ ਵਿਖੇ ਹੋਈ ਵਿਸ਼ਾਲ ਰੈਲੀ ਵਿਚ ਸ਼ਾਮਿਲ ਹੋਣ ਵਾਲੇ ਸਮੂਹ ਸਾਥੀਆਂ, ਵਰਕਰਾਂ ਅਤੇ ਸਮਰੱਥਕਾਂ ਦਾ ਦਿਲੋਂ ਧੰਨਵਾਦ ਕੀਤਾ ਹੈ । ਉਨ੍ਹਾਂ ਕਿਹਾ ਕਿ ਬੀਤੇ ਦਿਨ ਹਲਕੇ ਤੋਂ ਸੈਂਕੜੇ ਗੱਡੀਆਂ ਦੇ ਵਿਸ਼ਾਲ ਕਾਫ਼ਲੇ ਨਾਲ ਸਾਥੀਆਂ ਨੇ ਮੋਗਾ ਰੈਲੀ ਵਿਚ ਸ਼ਮੂਲੀਅਤ ਕਰਕੇ ਪਾਰਟੀ ਪ੍ਰਤੀ ਆਪਣੀ ਵਚਨਬੱਧਤਾ, ਏਕਤਾ ਅਤੇ ਜੋਸ਼ ਦਾ ਸ਼ਾਨਦਾਰ ਪ੍ਰਗਟਾਵਾ ਕੀਤਾ । ਇਲਾਕੇ ਦੇ ਲੋਕਾਂ ਅਤੇ ਪਾਰਟੀ ਵਰਕਰਾਂ ਵਲੋਂ ਦਿਖਾਇਆ ਗਿਆ ਇਹ ਉਤਸ਼ਾਹ ਉਨ੍ਹਾਂ ਲਈ ਬਹੁਤ ਮਾਣ ਵਾਲੀ ਗੱਲ ਹੈ । ਸਤਿੰਦਰਜੀਤ ਸਿੰਘ ਛੱਜਲਵੱਡੀ ਨੇ ਕਿਹਾ ਕਿ ਰੈਲੀ ਵਿਚ ਸ਼ਾਮਿਲ ਹੋਣ ਲਈ ਸਾਥੀਆਂ ਨੇ ਜਿਸ ਤਰ੍ਹਾਂ ਸਮਾਂ ਕੱਢਿਆ ਅਤੇ ਵੱਡੀ ਗਿਣਤੀ ਵਿਚ ਇਕੱਠੇ ਹੋ ਕੇ ਪਾਰਟੀ ਦੀ ਤਾਕਤ ਦਾ ਪ੍ਰਦਰਸ਼ਨ ਕੀਤਾ, ਉਸ ਲਈ ਉਹ ਸਾਰੇ ਸਾਥੀਆਂ ਦੇ ਰਿਣੀ ਹਨ । ਉਨ੍ਹਾਂ ਅੱਗੇ ਕਿਹਾ ਕੇ ਮੋਗਾ ਵਿਖੇ ਹੋਈ ਪਾਰਟੀ ਦੀ ਰੈਲੀ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਇਕ ਵਾਰ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿਚ ਆਵੇਗੀ।
Ad Position 22
No active advertisement
ਪਿਛਲੀ ਖ਼ਬਰ ਸੱਚਰ ਵਲੋਂ ਪਾਰਟੀ ਲਈ ਕੀਤੀ ਜਾ ਰਹੀ ਮਿਹਨਤ ਸਦਕਾ ਹਲਕੇ ਦੇ ਲੋਕ ਚਟਾਨ ਵਾਂਗ ਖੜ੍ਹੇ- ਰਾਜੂ ਭੀਲੋਵਾਲ ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਵਲੋਂ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ
Ad Position 24