28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖ਼ੇ ‘ਕਲਾ, ਸੱਭਿਆਚਾਰ ਅਤੇ ਭਾਸ਼ਾ’ ’ਤੇ ਵਿਸ਼ੇਸ਼ ਸੈਸ਼ਨ ਕਰਵਾਇਆ

ਅੰਮ੍ਰਿਤਸਰ 28 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਉਪ-ਕੁਲਪਤੀ ਪ੍ਰੋ. (ਡਾ.)

Ad Position 21
No active advertisement
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖ਼ੇ ਕਰਵਾਏ ਗਏ ਵਿਸ਼ੇਸ਼ ਸੈਸ਼ਨ ਦੌਰਾਨ ਆਏ ਹੋਏ ਮਹਿਮਾਨਾਂ ਨੂੰ ਸਨਮਾਨਿਤ ਕਰਦੇ ਹੋਏ ਡਾ. ਹਰਵਿੰਦਰ ਸਿੰਘ ਸੈਣੀ, ਡੀਨ, ਪ੍ਰੋ: ਡਾ. ਮਨਜਿੰਦਰ ਸਿੰਘ ਤੇ ਹੋਰ। ਤਸਵੀਰ : ਨਿਰਮਲ ਸਟੂਡੀਓ 29-11-2026
ਅੰਮ੍ਰਿਤਸਰ 28 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਯੋਗ ਰਹਿਨੁਮਾਈ ਅਤੇ ਅਗਵਾਈ ਹੇਠ ਪੰਜਾਬੀ ਅਧਿਐਨ ਸਕੂਲ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਲੋਂ ਅੰਮ੍ਰਿਤਸਰ ਦੀ 450ਵੀਂ ਵਰ੍ਹੇਗੰਢ ਨੂੰ ਸਮਰਪਿਤ ਦੋ ਰੋਜ਼ਾ ਅੰਤਰਰਾਸ਼ਟਰੀ ਕਨਕਲੇਵ ‘ਅੰਮ੍ਰਿਤਸਰ 450’ ਦਾ ਆਯੋਜਨ ਕੀਤਾ ਗਿਆ।’’ਅਤੀਤ ਦੀ ਯਾਦ, ਵਰਤਮਾਨ ਦੀ ਸਮਝ, ਭਵਿੱਖ ਦੀ ਕਲਪਨਾ’’ ਥੀਮ ਅਧੀਨ ਕਰਵਾਏ ਜਾ ਰਹੇ ਇਸ ਸਮਾਗਮ ਵਿਚ ‘ਕਲਾ, ਸੱਭਿਆਚਾਰ ਅਤੇ ਭਾਸ਼ਾ’ ਵਿਸ਼ੇ ’ਤੇ ਵਿਸ਼ੇਸ਼ ਸੈਸ਼ਨ ਰੱਖਿਆ ਗਿਆ। ਸਮਾਗਮ ਦੇ ਕੋਆਰਡੀਨੇਟਰ ਪ੍ਰੋ. ਮਨਜਿੰਦਰ ਸਿੰਘ ਨੇ ਸਵਾਗਤੀ ਸ਼ਬਦਾਂ ਵਿਚ ਕਿਹਾ ਕਿ ਅੰਮ੍ਰਿਤਸਰ ਦੇ 450ਵੇਂ ਸਥਾਪਨਾ ਵਰ੍ਹੇ ਨੂੰ ਸਮਰਪਿਤ ਇਸ ਕਨਕਲੇਵ ਦਾ ਮੁੱਖ ਉਦੇਸ਼ ਸ਼ਹਿਰ ਦੀ ਇਤਿਹਾਸਕ, ਅਧਿਆਤਮਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਯਾਦ ਕਰਨ ਦੇ ਨਾਲ-ਨਾਲ ਵਰਤਮਾਨ ਦੀਆਂ ਚੁਣੌਤੀਆਂ ਨੂੰ ਸਮਝਣਾ ਅਤੇ ਕਲਾ, ਸੱਭਿਆਚਾਰ ਤੇ ਭਾਸ਼ਾ ਦੇ ਸੰਦਰਭ ਵਿਚ ਭਵਿੱਖ ਲਈ ਸਾਰਥਕ ਦਿਸ਼ਾ ਨਿਰਧਾਰਿਤ ਕਰਨਾ ਹੈ।ਪ੍ਰੋ. (ਡਾ.) ਹਰਜੀਤ ਸਿੰਘ ਗਿੱਲ, ਪ੍ਰੋਫ਼ੈਸਰ ਐਮਰੀਟਸ, ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਨੇ ਕਿਹਾ ਕਿ ਅੰਮ੍ਰਿਤਸਰ ਦੀ ਸਾਹਿਤਕ ਵਿਰਾਸਤ ਵਿਚ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਅਹਿਮ ਭੂਮਿਕਾ ਨਿਭਾਉਂਦੀ ਹੈ।ਪ੍ਰੋ. (ਡਾ.) ਗੁਰਪਾਲ ਸਿੰਘ ਸੰਧੂ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਨੇ ਕਿਹਾ ਕਿ ਸ਼ਹਿਰ ਵਸਾਉਣ ਦੀ ਪ੍ਰਕ੍ਰਿਆ ਆਪਣੀ ਪ੍ਰਕਿਰਤੀ ਵਿਚ ਬਸਤੀਵਾਦੀ ਹੁੰਦੀ ਹੈ। ਪ੍ਰੋ. (ਡਾ.) ਰਵੇਲ ਸਿੰਘ, ਕਨਵੀਨਰ, ਪੰਜਾਬੀ ਸਲਾਹਕਾਰ ਬੋਰਡ, ਸਾਹਿਤ ਅਕਾਦਮੀ, ਦਿੱਲੀ ਨੇ ਕਿਹਾ ਕਿ ਸ਼ਹਿਰ ਦੀ ਅਸਲੀਅਤ ਉਸਦੀ ਲੋਕਧਾਰਾ ਤੋਂ ਜਾਣੀ ਜਾ ਸਕਦੀ ਹੈ।ਪ੍ਰੋ. (ਡਾ.) ਧਰਮ ਸਿੰਘ, ਸਾਬਕਾ ਮੁਖੀ, ਪੰਜਾਬੀ ਅਧਿਐਨ ਸਕੂਲ, ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਦੀ ਵਿਲੱਖਣਤਾ ਇਸਦੇ ਵਿਭਿੰਨ ਖੇਤਰਾਂ ਦੇ ਵਿਸ਼ੇਸ਼ੀਕ੍ਰਿਤ ਗਿਆਨ ਵਿਚ ਨਿਹਿਤ ਹੈ। ਸੁਰਿੰਦਰ ਸਿੰਘ ਸੁੰਨੜ, ਨਾਮਵਰ ਪਰਵਾਸੀ ਪੰਜਾਬੀ ਲੇਖਕ ਨੇ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਦੀ ਪਿਠਭੂਮੀ ਵਿਚ ਸਹਿਹੋਂਦ ਅਤੇ ਮਿਲਵਰਤਨ ਦੀ ਵਿਚਾਰਧਾਰਾ ਕਾਰਜਸ਼ੀਲ ਹੈ।ਡਾ. ਹਰਵਿੰਦਰ ਸਿੰਘ ਸੈਣੀ, ਡੀਨ ਅਕਾਦਮਿਕ ਮਾਮਲੇ, ਨੇ ਆਏ ਹੋਏ ਮਹਿਮਾਨਾਂ ਦਾ ਸਨਮਾਨ ਕੀਤਾ।ਸਮਾਗਮ ਦੇ ਅੰਤ ਵਿਚ ਡਾ. ਬਲਜੀਤ ਕੌਰ ਰਿਆੜ ਨੇ ਸਮੂਹ ਹਾਜ਼ਰੀਨ ਦਾ ਧੰਨਵਾਦ ਕੀਤਾ।ਇਸ ਮੌਕੇ ਡਾ. ਮੇਘਾ ਸਲਵਾਨ, ਡਾ. ਹਰਿੰਦਰ ਕੌਰ ਸੋਹਲ, ਡਾ. ਰਾਜਵਿੰਦਰ ਕੌਰ, ਡਾ. ਸਿਮਰਨਜੀਤ ਸਿੰਘ, ਡਾ. ਰਾਮ ਮੂਰਤੀ, ਪ੍ਰਵੀਨ ਪੁਰੀ, ਡਾ. ਕੰਵਲਜੀਤ ਕੌਰ, ਡਾ. ਹਰਿੰਦਰ ਸਿੰਘ ਤੁੜ, ਡਾ. ਕੰਵਲਦੀਪ ਕੌਰ, ਡਾ. ਚੰਦਨਪ੍ਰੀਤ ਸਿੰਘ, ਡਾ. ਅੰਜੂ ਬਾਲਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਪਾਰੀਆਂ ਨੇ ਆਪਣੀਆਂ ਮੁਸ਼ਕਿਲਾਂ ਦੇ ਹੱਲ ਲਈ ਚੋਣ ਮੈਦਾਨ ’ਚ ਉੱਤਰਨ ਲਈ ਕੀਤੇ ਕਮਰਕੱਸੇ ਅਗਲੀ ਖ਼ਬਰ ਜਥੇਦਾਰ 96 ਕਰੋੜੀ ਨੇ ਹਿਮਾਚਲ- ਪ੍ਰਦੇਸ਼ ’ਚ ਅੰਮ੍ਰਿਤਧਾਰੀ ਵਿਦਿਆਰਥੀ ਨੂੰ ਪ੍ਰੀਖਿਆ ’ਚ ਜਾਣ ਤੋਂ ਰੋਕਣ ’ਤੇ ਜਤਾਇਆ ਇਤਰਾ...
Ad Position 24