ਆਪ ਦੇ ਉਮੀਦਵਾਰ ਸੋਨੀਆ ਮਾਨ ਵਲੋਂ ਉਮਰਪੁਰਾ ਵਿਖੇ ਮੀਟਿੰਗ
ਓਠੀਆ, 28 ਨਵੰਬਰ (ਗੁਰਵਿੰਦਰ ਸਿੰਘ ਛੀਨਾ)-ਪੰਜਾਬ ਵਿੱਚ ਹੋ ਰਹੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਵਲੋਂ ਵੋਟਰਾਂ ਨੂੰ ਆਪਣੇ ਹੱਕ ਵਿੱਚ ਕਰਨ ਲਈ ਪਿੰਡਾਂ ਵਿਚ ਮੀਟਿੰਗਾਂ ਕੀਤੀਆਂ ਜਾ ਰਹੀਆਂ। ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਅਧੀਨ ਆਉਂਦੇ ਪਿੰਡ ਉਮਰਪੁਰਾ ਵਿਖੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੈਡਮ ਸੋਨੀਆ ਮਾਨ ਵਲੋਂ ਸਰਪੰਚ ਜਗੀਰ ਸਿੰਘ ਦੇ ਗ੍ਰਹਿ ਵਿਖੇ ਮੀਟਿੰਗ ਦੌਰਾਨ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦਾ ਜੋ ਵਾਅਦਾ ਕੀਤਾ ਉਸ ਨੂੰ ਪੂਰਾ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਉਨ੍ਹਾਂ ਨੂੰ ਭਾਰੀ ਬਹੁਮਤ ਜਿਤਾ ਕੇ ਦੁਬਾਰਾ ਪੰਜਾਬ ਦੇ ਮੁੱਖ ਮੰਤਰੀ ਬਣਾਉਣਗੇ ।
ਹਲਕਾ ਇੰਚਾਰਜ ਸੋਨੀਆ ਮਾਨ ਪਿੰਡ ਉਮਰਪਰਾ ਵਿਖੇ ਸੰਬੋਧਨ ਕਰਦੇ ਹੋਏ।
29-11-2026