ਨਗਰ ਕੀਰਤਨ ਓਠੀਆਂ ਪੁੱਜਣ ’ਤੇ ਦੁਕਾਨਦਾਰ ਵਲੋਂ ਭਰਵਾਂ ਸਵਾਗਤ
ਓਠੀਆਂ, 29 ਨਵੰਬਰ (ਗੁਰਵਿੰਦਰ ਸਿੰਘ ਛੀਨਾ)-ਰੰਗਰੇਟੇ ਗੁਰੂ ਕੇ ਬੇਟੇ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਸਮੂਹ ਸਿੱਖ ਸੰਗਤਾਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ’ਤੇ ਕਸਬਾ ਚੋਗਾਵਾਂ ਤੋਂ ਨਗਰ ਕੀਰਤਨ ਸਜਾਇਆ ਗਿਆ ਜੋ ਕਿ ਵੱਖ-ਵੱਖ ਪਿੰਡਾਂ ਤੋਂ ਹੁੰਦਾ ਹੋਇਆ ਬਾਬਾ ਜੀਵਨ ਸਿੰਘ ਜੀ ਦੇ ਗੁਰਦੁਆਰਾ ਗੱਗੋਮਾਹਲ ਸਾਹਿਬ ਵਿਖੇ ਸਮਾਪਤ ਹੋਇਆ।
ਓਠੀਆਂ, 29 ਨਵੰਬਰ (ਗੁਰਵਿੰਦਰ ਸਿੰਘ ਛੀਨਾ)-ਰੰਗਰੇਟੇ ਗੁਰੂ ਕੇ ਬੇਟੇ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਸਮੂਹ ਸਿੱਖ ਸੰਗਤਾਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ’ਤੇ ਕਸਬਾ ਚੋਗਾਵਾਂ ਤੋਂ ਨਗਰ ਕੀਰਤਨ ਸਜਾਇਆ ਗਿਆ ਜੋ ਕਿ ਵੱਖ-ਵੱਖ ਪਿੰਡਾਂ ਤੋਂ ਹੁੰਦਾ ਹੋਇਆ ਬਾਬਾ ਜੀਵਨ ਸਿੰਘ ਜੀ ਦੇ ਗੁਰਦੁਆਰਾ ਗੱਗੋਮਾਹਲ ਸਾਹਿਬ ਵਿਖੇ ਸਮਾਪਤ ਹੋਇਆ। ਕਸਬਾ ਓਠੀਆਂ ਵਿਖੇ ਨਗਰ ਕੀਰਤਨ ਪਹੁੰਚਣ ’ਤੇ ਸਮੂਹ ਦੁਕਾਨਦਾਰਾਂ ਵਲੋਂ ਭਰਵਾ ਸਵਾਗਤ ਕੀਤਾ ਗਿਆ। ਪੰਜ ਪਿਆਰਿਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਅਤੇ ਸੰਗਤਾਂ ਲਈ ਕੇਲਿਆਂ ਦੇ ਲੰਗਰ ਲਗਾਏ ਗਏ। ਇਸ ਮੌਕੇ ਸਰਬਜੀਤ ਸਿੰਘ ਬਿੱਟੂ ਚੋਗਾਵਾਂ, ਰਾਜੂ ਸਵੀਟ ਸ਼ਾਪ ਵਾਲੇ, ਪਿਆਰਾ ਸਿੰਘ ਚੋਗਾਵਾਂ, ਰਾਜਬੀਰ ਸਿੰਘ ਭੁੱਲਰ, ਕਰਨਦੀਪ ਸਿੰਘ ਭੁੱਲਰ ਆਦਿ ਹਾਜ਼ਰ ਸਨ।