ਮਹਿੰਦਰਾ ਐਂਡ ਮਹਿੰਦਰਾ ਵਲੋਂ ਕਿਸਾਨ ਮੇਲੇ ਦੌਰਾਨ ਰਾਇਲ ਐਗਰੋ ਟਰੈਕਟਰ ਏਜੰਸੀ ਅੰਮ੍ਰਿਤਸਰ ਦੇ ਪ੍ਰਬੰਧਕਾਂ ਦਾ ਵਿਸ਼ੇਸ਼ ਸਨਮਾਨ
ਅਜਨਾਲਾ, 29 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਮਹਿੰਦਰਾ ਐਂਡ ਮਹਿੰਦਰਾ ਕੰਪਨੀ ਵਲੋਂ ਲੁਧਿਆਣਾ ਵਿਖੇ ਕਰਵਾਏ ਗਏ ਕਿਸਾਨ ਮੇਲੇ ਦੌਰਾਨ ਰਾਇਲ ਐਗਰੋ ਟਰੈਕਟਰ ਏਜੰਸੀ ਅੰਮ੍ਰਿਤਸਰ ਦੇ ਪ੍ਰਬੰਧਕਾਂ ਐਡਵੋਕੇਟ ਅੰਮ੍ਰਿਤਪਾਲ ਸਿੰਘ ਮੁਹਾਰ, ਹਰਪ੍ਰੀਤ ਸਿੰਘ ਪਵਾਰ ਗੁਜਰਪੁਰਾ ਅਤੇ ਜੇ. ਪੀ.
ਅਜਨਾਲਾ, 29 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਮਹਿੰਦਰਾ ਐਂਡ ਮਹਿੰਦਰਾ ਕੰਪਨੀ ਵਲੋਂ ਲੁਧਿਆਣਾ ਵਿਖੇ ਕਰਵਾਏ ਗਏ ਕਿਸਾਨ ਮੇਲੇ ਦੌਰਾਨ ਰਾਇਲ ਐਗਰੋ ਟਰੈਕਟਰ ਏਜੰਸੀ ਅੰਮ੍ਰਿਤਸਰ ਦੇ ਪ੍ਰਬੰਧਕਾਂ ਐਡਵੋਕੇਟ ਅੰਮ੍ਰਿਤਪਾਲ ਸਿੰਘ ਮੁਹਾਰ, ਹਰਪ੍ਰੀਤ ਸਿੰਘ ਪਵਾਰ ਗੁਜਰਪੁਰਾ ਅਤੇ ਜੇ.ਪੀ. ਕੋਟ ਰਜ਼ਾਦਾ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕੰਪਨੀ ਦੇ ਨੁਮਾਇੰਦਿਆਂ ਜ਼ੋਨਲ ਹੈੱਡ ਲਲਿਤ ਜੈਨ, ਸਟੇਟ ਹੈੱਡ ਪ੍ਰਸੂਨ ਧਵਨ, ਜੈ ਪ੍ਰਕਾਸ਼ ਸਿੰਘ ਸਿੰਘ ਏਰੀਆ ਮੈਨੇਜਰ ਅਤੇ ਖੇਤਰੀ ਮੈਨੇਜਰ ਅਲੀਸ਼ਾ ਆਦਿ ਵਲੋਂ ਉਨ੍ਹਾਂ ਨੂੰ ਸਨਮਾਨ ਭੇਟ ਕਰਕੇ ਉਨ੍ਹਾਂ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਐਡਵੋਕੇਟ ਅੰਮ੍ਰਿਤਪਾਲ ਸਿੰਘ ਮੁਹਾਰ, ਹਰਪ੍ਰੀਤ ਸਿੰਘ ਪਵਾਰ ਗੁਜਰਪੁਰਾ ਅਤੇ ਜੇ. ਪੀ. ਕੋਟ ਰਜ਼ਾਦਾ ਨੇ ਕਿਹਾ ਕਿ ਮਹਿੰਦਰਾ ਐਂਡ ਮਹਿੰਦਰਾ ਵਲੋਂ ਦਿੱਤਾ ਗਿਆ ਇਹ ਸਨਮਾਨ ਉਨ੍ਹਾਂ ਲਈ ਬੇਹੱਦ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਰਾਇਲ ਐਗਰੋ ਅੰਮ੍ਰਿਤਸਰ ਵਲੋਂ ਹਮੇਸ਼ਾਂ ਕਿਸਾਨਾਂ ਨੂੰ ਵਧੀਆ ਸੇਵਾਵਾਂ ਦੇਣ, ਉਨ੍ਹਾਂ ਦੀਆਂ ਲੋੜਾਂ ਅਨੁਸਾਰ ਖੇਤੀ ਮਸ਼ੀਨਰੀ ਮੁਹੱਈਆ ਕਰਵਾਉਣ ਅਤੇ ਖੇਤੀਬਾੜੀ ਖੇਤਰ ਵਿਚ ਨਵੀਆਂ ਤਕਨੀਕਾਂ ਬਾਰੇ ਜਾਗਰੂਕ ਕਰਨ ਲਈ ਯਤਨ ਕੀਤੇ ਜਾਂਦੇ ਹਨ। ਇਸ ਮੌਕੇ ਪ੍ਰਧਾਨ ਹਰਮਨ ਢਿੱਲੋਂ ਫੂਲੇਚੱਕ ਸੈਕਟਰੀ ਜਗਬੀਰ ਸਿੰਘ, ਮਲਕੀਤ ਸਿੰਘ ਭੁੱਲਰ, ਸ਼ਰਨਜੀਤ ਸਿੰਘ ਮਾਨ, ਗੁਰਜੰਟ ਸਿੰਘ ਜਸਰਾਊਰ, ਭੁਪਿੰਦਰ ਸਿੰਘ ਫ਼ੌਜੀ, ਮਲਕੀਤ ਸਿੰਘ ਭੁੱਲਰ, ਸ਼ਰਨਜੀਤ ਸਿੰਘ ਮਾਨ, ਭੁਪਿੰਦਰ ਸਿੰਘ, ਹਰਜੀਤ ਸਿੰਘ, ਹਰਪ੍ਰੀਤ ਸਿੰਘ, ਅੰਕੁਸ਼ ਅਤੇ ਸਾਹਿਬ ਸਿੰਘ ਆਦਿ ਹਾਜ਼ਰ ਸਨ। ਇਸ ਦੌਰਾਨ ਕੰਪਨੀ ਪ੍ਰਬੰਧਕਾਂ ਵਲੋਂ ਰਾਇਲ ਐਗਰੋ ਟਰੈਕਟਰ ਏਜੰਸੀ ਨਾਲ ਜੁੜੇ ਕਿਸਾਨ ਭਰਾਵਾਂ ਨੂੰ ਵੀ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।