ਡਾ. ਹਰਪ੍ਰੀਤ ਸਿੰਘ ਭੁੱਲਰ ਜ਼ਿਲ੍ਹਾ ਕਾਂਗਰਸ (ਦਿਹਾਤੀ) ਐੱਸ.ਸੀ. ਵਿੰਗ ਦੇ ਵਾਈਸ ਚੇਅਰਮੈਨ ਨਿਯੁਕਤ
ਜੰਡਿਆਲਾ ਗੁਰੂ, 29 ਨਵੰਬਰ (ਅੰਮ੍ਰਿਤ ਪਾਲ ਸਿੰਘ)-ਕਾਂਗਰਸ ਪਾਰਟੀ ਵਲੋਂ ਜੰਡਿਆਲਾ ਗੁਰੂ ਦੇ ਸਰਗਰਮ ਯੂਥ ਆਗੂ ਡਾ. ਹਰਪ੍ਰੀਤ ਸਿੰਘ ਭੁੱਲਰ ਨੂੰ ਪਾਰਟੀ ਪ੍ਰਤੀ ਉਨ੍ਹਾਂ ਦੀਆਂ ਸੇਵਾਵਾਂ ਨੂੰ ਦੇਖਦਿਆਂ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਜੰਡਿਆਲਾ ਗੁਰੂ, 29 ਨਵੰਬਰ (ਅੰਮ੍ਰਿਤ ਪਾਲ ਸਿੰਘ)-ਕਾਂਗਰਸ ਪਾਰਟੀ ਵਲੋਂ ਜੰਡਿਆਲਾ ਗੁਰੂ ਦੇ ਸਰਗਰਮ ਯੂਥ ਆਗੂ ਡਾ. ਹਰਪ੍ਰੀਤ ਸਿੰਘ ਭੁੱਲਰ ਨੂੰ ਪਾਰਟੀ ਪ੍ਰਤੀ ਉਨ੍ਹਾਂ ਦੀਆਂ ਸੇਵਾਵਾਂ ਨੂੰ ਦੇਖਦਿਆਂ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ।ਪਾਰਟੀ ਹਾਈਕਮਾਨ ਵਲੋਂ ਉਨ੍ਹਾਂ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਅੰਮ੍ਰਿਤਸਰ ਦਿਹਾਤੀ ਦੇ ਐੱਸ.ਸੀ. ਵਿੰਗ ਦਾ ਵਾਈਸ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਇਲਾਕੇ ਦੇ ਕਾਂਗਰਸੀ ਵਰਕਰਾਂ ਵਿਚ ਭਾਰੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਆਪਣੀ ਇਸ ਨਿਯੁਕਤੀ ’ਤੇ ਡਾ. ਭੁੱਲਰ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਅਤੇ ਸਮੁੱਚੀ ਹਾਈਕਮਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਹੜਾ ਭਰੋਸਾ ਉਨ੍ਹਾਂ ’ਤੇ ਜਤਾਇਆ ਗਿਆ ਹੈ, ਉਹ ਉਸ ’ਤੇ ਪੂਰੀ ਤਰ੍ਹਾਂ ਖਰਾ ਉਤਰਨਗੇ। ਇਸ ਮੌਕੇ ਹਾਜ਼ਰ ਯੂਥ ਕਾਂਗਰਸੀ ਆਗੂ ਨਿਰਮਲ ਸਿੰਘ ਨਿੰਮਾ, ਰਣਜੀਤ ਸਿੰਘ ਰਾਣਾ ਜੰਡ ਅਤੇ ਮਲਕੀਤ ਸਿੰਘ ਸਰਜਾ ਸਰਪੰਚ ਸਮੇਤ ਹੋਰਨਾਂ ਆਗੂਆਂ ਨੇ ਕਿਹਾ ਕਿ ਡਾ. ਭੁੱਲਰ ਵਰਗੇ ਮਿਹਨਤੀ ਤੇ ਜ਼ਮੀਨ ਨਾਲ ਜੁੜੇ ਆਗੂ ਦੀ ਨਿਯੁਕਤੀ ਨਾਲ ਹਲਕੇ ਵਿਚ ਪਾਰਟੀ ਨੂੰ ਹੋਰ ਬਲ ਮਿਲੇਗਾ। ਆਗੂਆਂ ਨੇ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪੂਰੀ ਤਰ੍ਹਾਂ ਤਿਆਰ ਹੈ ਤੇ ਜਿੱਤ ਦਰਜ ਕਰੇਗੀ ।