ਖੇਡ ਪ੍ਰੋਮੋਟਰ ਲਾਲੀ ਔਲਖ ਲਾਈਫ ਟਾਈਮ ਅਚੀਵਮੈਂਟ ਐਵਾਰਡ-2026 ਨਾਲ ਸਨਮਾਨਿਤ
ਰਾਮ ਤੀਰਥ, 29 ਨਵੰਬਰ (ਧਰਵਿੰਦਰ ਸਿੰਘ ਔਲਖ)-ਜ਼ਿਲ੍ਹੇ ਦੀ ਨਾਮਵਰ ਖੇਡ ਸੰਸਥਾ ਸਰਹੱਦ-ਏ-ਪੰਜਾਬ ਸਪੋਰਟਸ ਕਲੱਬ ਅੰਮ੍ਰਿਤਸਰ ਵਲੋਂ ਕਰਵਾਏ ਗਏ ਇਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਰੋਹ ਦੌਰਾਨ ਮਾਸਟਰਜ਼ ਐਥਲੈਟਿਕਸ ਐਸੋਸੀਏਸ਼ਨ ਪੰਜਾਬ ਦੇ ਜਨਰਲ ਸਕੱਤਰ ਅਤੇ ਇੰਡੀਆ ਦੇ ਵਾਈਸ ਪ੍ਰਧਾਨ ਤੇ ਪ੍ਰਸਿੱਧ ਖੇਡ ਪ੍ਰੋਮੋਟਰ ਕਾਬਲ ਸਿੰਘ ਲਾਲੀ ਔਲਖ ਨੂੰ ਖੇਡਾਂ ਦੇ ਖੇਤਰ ਵਿਚ ਪਾਏ ਵਡਮੁੱਲੇ ਯੋਗਦਾਨ ਅਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਨਿਭਾਈਆਂ ਜਾ ਰਹੀਆਂ ਬੇਮਿਸਾਲ ਸੇਵਾਵਾਂ ਬਦਲੇ ਲਾਈਫ ਟਾਈਮ ਅਚੀਵਮੈਂਟ ਐਵਾਰਡ-2026 ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਕਲੱਬ ਦੇ ਪ੍ਰਧਾਨ ਅਤੇ ਇੰਡੀਆ ਬੁੱਕ ਆਫ਼ ਰਿਕਾਰਡਜ਼ ਹੋਲਡਰ ਗੁਰਿੰਦਰ ਸਿੰਘ ਮੱਟੂ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਸਾਬਕਾ ਖੇਡ ਮੁਖੀ ਡਾ.
ਮ
ਮਾਸਟਰਜ਼ ਅਥਲੈਟਿਕਸ ਐਸੋਸੀਏਸ਼ਨ ਪੰਜਾਬ ਦੇ ਜਨਰਲ ਸਕੱਤਰ ਕਾਬਲ ਸਿੰਘ ਲਾਲੀ ਔਲਖ ਨੂੰ ਲਾਈਫ ਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ ਕਰਦੇ ਹੋਏ ਪ੍ਰਧਾਨ ਗੁਰਿੰਦਰ ਸਿੰਘ ਮੱਟੂ ਅਤੇ ਡਾ. ਸੁਖਦੇਵ ਸਿੰਘ। ਤਸਵੀਰ ਰਾਹੀਂ : ਧਰਵਿੰਦਰ ਸਿੰਘ ਔਲਖ
30-11-2026
ਰਾਮ ਤੀਰਥ, 29 ਨਵੰਬਰ (ਧਰਵਿੰਦਰ ਸਿੰਘ ਔਲਖ)-ਜ਼ਿਲ੍ਹੇ ਦੀ ਨਾਮਵਰ ਖੇਡ ਸੰਸਥਾ ਸਰਹੱਦ-ਏ-ਪੰਜਾਬ ਸਪੋਰਟਸ ਕਲੱਬ ਅੰਮ੍ਰਿਤਸਰ ਵਲੋਂ ਕਰਵਾਏ ਗਏ ਇਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਰੋਹ ਦੌਰਾਨ ਮਾਸਟਰਜ਼ ਐਥਲੈਟਿਕਸ ਐਸੋਸੀਏਸ਼ਨ ਪੰਜਾਬ ਦੇ ਜਨਰਲ ਸਕੱਤਰ ਅਤੇ ਇੰਡੀਆ ਦੇ ਵਾਈਸ ਪ੍ਰਧਾਨ ਤੇ ਪ੍ਰਸਿੱਧ ਖੇਡ ਪ੍ਰੋਮੋਟਰ ਕਾਬਲ ਸਿੰਘ ਲਾਲੀ ਔਲਖ ਨੂੰ ਖੇਡਾਂ ਦੇ ਖੇਤਰ ਵਿਚ ਪਾਏ ਵਡਮੁੱਲੇ ਯੋਗਦਾਨ ਅਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਨਿਭਾਈਆਂ ਜਾ ਰਹੀਆਂ ਬੇਮਿਸਾਲ ਸੇਵਾਵਾਂ ਬਦਲੇ ਲਾਈਫ ਟਾਈਮ ਅਚੀਵਮੈਂਟ ਐਵਾਰਡ-2026 ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਕਲੱਬ ਦੇ ਪ੍ਰਧਾਨ ਅਤੇ ਇੰਡੀਆ ਬੁੱਕ ਆਫ਼ ਰਿਕਾਰਡਜ਼ ਹੋਲਡਰ ਗੁਰਿੰਦਰ ਸਿੰਘ ਮੱਟੂ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਸਾਬਕਾ ਖੇਡ ਮੁਖੀ ਡਾ. ਸੁਖਦੇਵ ਸਿੰਘ ਵਲੋਂ ਸਾਂਝੇ ਤੌਰ ’ਤੇ ਭੇਟ ਕੀਤਾ ਗਿਆ। ਇਸ ਪ੍ਰਾਪਤੀ ਲਈ ਲਾਲੀ ਔਲਖ ਨੂੰ ਵਧਾਈ ਦੇਣ ਵਾਲਿਆਂ ਵਿਚ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ, ਪੀ.ਸੀ.ਐੱਸ. ਰਾਜੇਸ਼ ਸ਼ਰਮਾ, ਹਰਦੇਸ਼ ਸ਼ਰਮਾ, ਮਖਤੂਲ ਸਿੰਘ ਔਲਖ, ਗੁਰਵਿੰਦਰ ਸਿੰਘ ਢਿੱਲੋਂ ਯੂ.ਕੇ., ਨਿਰਵੈਰ ਸਿੰਘ ਸਰਕਾਰੀਆ, ਅਜੈ ਕੁਮਾਰ ਵਰਮਾਨੀ, ਵਰਿੰਦਰ ਚਾਵਲਾ, ਰਾਜੇਸ਼ ਪ੍ਰਭਾਕਰ ਅਤੇ ਡਾ. ਮੰਗਲ ਸਿੰਘ ਕਿਸ਼ਨਪੁਰੀ ਤੋਂ ਇਲਾਵਾ ਹਾਕੀ ਓਲੰਪੀਅਨ ਬਲਵਿੰਦਰ ਸਿੰਘ ਸ਼ੰਮੀ, ਸੁਖਜੀਤ ਸ਼ੰਮੀ, ਸੁਰਜੀਤ ਸਿੰਘ ਰੇਲਵੇ, ਜਸਪਿੰਦਰ ਸਿੰਘ ਬਾਜਵਾ ਪੰਜਾਬ ਪੁਲਿਸ, ਡੀ.ਆਈ.ਜੀ. ਦਲਜੀਤ ਸਿੰਘ ਰਾਣਾ, ਡੀ.ਐੱਸ.ਪੀ. ਗਮਦੂਰ ਸਿੰਘ ਚਾਹਲ, ਡੀ.ਐੱਸ.ਪੀ. ਜੈਸਮੀਨ ਕੌਰ, ਦਵਿੰਦਰਜੀਤ ਸਿੰਘ ਡੀ.ਜੇ. ਅਤੇ ਗੁਰਜੀਤ ਸਿੰਘ ਗਰਚਾ ਸਮੇਤ ਹੋਰ ਸ਼ਖ਼ਸੀਅਤਾਂ ਦੇ ਨਾਮ ਸ਼ਾਮਿਲ ਹਨ।