‘ ਆਪ’ ਉਮੀਦਵਾਰ ਸੋਨੀਆ ਮਾਨ ਵਲੋਂ ਪਿੰਡ ਤੱਲਾਂ ਵਿਖੇ ਲੋਕ ਮਿਲਣੀ
ਓਠੀਆਂ, 29 ਨਵੰਬਰ (ਗੁਰਵਿੰਦਰ ਸਿੰਘ ਛੀਨਾ)-ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਜਿਉਂ ਜਿਉਂ ਨੇੜੇ ਆ ਰਹੀਆਂ ਤਿਉਂ ਤਿਉਂ ਸਿਆਸੀ ਪਾਰਟੀਆਂ ਵਲੋਂ ਕਮਰਕੱਸੇ ਕੱਸੇ ਜਾ ਰਹੇ ਹਨ, ਜਿਸ ਦੇ ਤਹਿਤ ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੋਨੀਆ ਮਾਨ ਵਲੋਂ ਹਲਕਾ ਦੇ ਅਧੀਨ ਆਉਂਦੇ ਪਿੰਡ ਤੱਲਾ ਵਿਖੇ ਸਰਪੰਚ ਜਗਬੀਰ ਸਿੰਘ ਦੇ ਗ੍ਰਹਿ ਵਿਖੇ ਪਹੁੰਚ ਕੇ ਆਪ ਦੇ ਵਰਕਰਾਂ ਨਾਲ ਲੋਕ ਮਿਲਣੀ ਕੀਤੀ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਅਤੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦਾ ਜੋ ਕੰਮ ਕੀਤਾ ਹੈ ਉਸ ਬਾਰੇ ਉਨ੍ਹਾਂ ਨੂੰ ਜਾਣੂੰ ਕਰਵਾਇਆ। ਉਨ੍ਹਾਂ ਨੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੁਬਾਰਾ ਮੁੱਖ ਮੰਤਰੀ ਬਣਾਉਣਗੇ ।
ਅਜੀਤ ਡੈਸਕ
30-11-2026