29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਸੁਖਬੀਰ ਸਿੰਘ ਨੇ ਨਵੇਂ ਡੀ.ਐੱਸ.ਪੀ. ਜੰਡਿਆਲਾ ਗੁਰੂ ਵਜੋਂ ਸੰਭਾਲਿਆ ਅਹੁਦਾ

ਜੰਡਿਆਲਾ ਗੁਰੂ, 29 ਨਵੰਬਰ (ਅੰਮ੍ਰਿਤ ਪਾਲ ਸਿੰਘ)-ਸਬ-ਡਵੀਜ਼ਨ ਜੰਡਿਆਲਾ ਗੁਰੂ ਦੇ ਨਵ-ਨਿਯੁਕਤ ਡੀ. ਐੱਸ.

Ad Position 21
No active advertisement
ਡੀ.ਐਸ.ਪੀ. ਸੁਖਬੀਰ ਸਿੰਘ 30-11-2026
ਜੰਡਿਆਲਾ ਗੁਰੂ, 29 ਨਵੰਬਰ (ਅੰਮ੍ਰਿਤ ਪਾਲ ਸਿੰਘ)-ਸਬ-ਡਵੀਜ਼ਨ ਜੰਡਿਆਲਾ ਗੁਰੂ ਦੇ ਨਵ-ਨਿਯੁਕਤ ਡੀ.ਐੱਸ.ਪੀ. ਸੁਖਬੀਰ ਸਿੰਘ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਸਪੱਸ਼ਟ ਕੀਤਾ ਕਿ ਇਲਾਕੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹਰ ਹਾਲਤ ਵਿਚ ਬਰਕਰਾਰ ਰੱਖਿਆ ਜਾਵੇਗਾ ਅਤੇ ਇਸ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ। ਡੀ.ਐੱਸ.ਪੀ. ਸੁਖਬੀਰ ਸਿੰਘ ਨੇ ਇਲਾਕੇ ਵਿਚ ਸਰਗਰਮ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਨੂੰ ਸਿੱਧੀ ਅਤੇ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਜਾਂ ਤਾਂ ਆਪਣੇ ਗੈਰ-ਕਾਨੂੰਨੀ ਕੰਮ ਛੱਡ ਦੇਣ ਜਾਂ ਫਿਰ ਇਲਾਕਾ ਛੱਡ ਕੇ ਚਲੇ ਜਾਣ, ਨਹੀਂ ਤਾਂ ਉਨ੍ਹਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਅੰਤ ਵਿਚ ਡੀ.ਐੱਸ.ਪੀ. ਸੁਖਬੀਰ ਸਿੰਘ ਨੇ ਕਿਹਾ ਕਿ ਇਲਾਕਾ ਨਿਵਾਸੀ ਕਿਸੇ ਵੀ ਮੁਸ਼ਕਿਲ ਦੀ ਘੜੀ ਵਿਚ ਉਨ੍ਹਾਂ ਨਾਲ ਸਿੱਧਾ ਸੰਪਰਕ ਕਰ ਸਕਦੇ ਹਨ ਅਤੇ ਉਹ ਜਨਤਾ ਦੀ ਸੇਵਾ ਤੇ ਸੁਰੱਖਿਆ ਲਈ ਹਮੇਸ਼ਾ ਤਤਪਰ ਹਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਮੱਲੀਆਂ ਨੇ ਦੋ ਦਿਨਾ ਅਥਲੈਟਿਕਸ ਮੀਟ ਕਰਵਾਈ ਅਗਲੀ ਖ਼ਬਰ ਪਿੰਡ ਚੱਕ ਕਮਾਲ ਖਾਂ ਵਿਖੇ ਨਗਰ ਕੀਰਤਨ ਸਜਾਇਆ
Ad Position 24