ਪਿੰਡ ਅਚਾਨਕ ਦੇ 25 ਪਰਿਵਾਰ ਆਮ ਆਦਮੀ ਪਾਰਟੀ ’ਚ ਸ਼ਾਮਿਲ
ਲੋਕ ਮੋਰਚਾ ਪੰਜਾਬ ਵਲੋਂ ਭਾਰਤ ਅਮਰੀਕਾ ਵਪਾਰ ਵਾਰਤਾ ਵਿਰੁੱਧ ਪਿੰਡਾਂ ਅੰਦਰ ਮੀਟਿੰਗਾਂ
ਸੰਗਤ ਮੰਡੀ, 14 ਅਗਸਤ (ਸੁਖਤੇਜ ਧਾਲੀਵਾਲ)- ਭਾਰਤ ਅਮਰੀਕਾ ਵਪਾਰ ਵਾਰਤਾ ਨੂੰ ਸਿਰੇ ਚੜ੍ਹਾਉਣ ਲਈ ਮੋਦੀ ਹਕੂਮਤ ਵਲੋਂ ਕੀਤੀਆਂ ਜਾ ਰਹੀਆਂ ਪੇਸ਼ਬੰਦੀਆਂ ਖ਼ਿਲਾਫ਼ ਮੁਹਿੰਮ ਤਹਿਤ ਅੱਜ ਲੋਕ ਮੋਰਚਾ ਪੰਜਾਬ ਵੱਲੋਂ ਸੰਗਤ ਬਲਾਕ ਦੇ ਵੱਖ-ਵੱਖ ਪਿੰਡਾਂ ਅੰਦਰ ਕੋਟਗੁਰੂ, ਸੇਖੂ ਅਤੇ ਚੱਕ ਅੱਤਰ ਸਿੰਘ ਵਾਲਾ ਵਿਖੇ ਮੀਟਿੰਗਾਂ ਕੀਤੀਆਂ ਗਈਆ ਇਨ੍ਹਾਂ ਮੀਟਿੰਗਾਂ ਦੌਰਾਨ ਵੱਡੀ ਗਿਣਤੀ ਕਿਸਾਨਾਂ, ਮਜ਼ਦੂਰਾਂ ਅਤੇ ਔਰਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਹੋਏ ਇਕੱਠ ਨੂੰ ਸੰਬੋਧਨ ਕਰਦਿਆਂ ਲੋਕ ਮੋਰਚਾ ਪੰਜਾਬ ਦੇ ਸੂਬਾ ਕਮੇਟੀ ਮੈਂਬਰ ਸੁਖਵਿੰਦਰ ਸਿੰਘ, ਜ਼ਿਲ੍ਹਾ ਕਮੇਟੀ ਮੈਂਬਰ ਪਰਮਜੀਤ ਕੌਰ ਕਿਸਾਨ ਆਗੂ ਰਾਮ ਸਿੰਘ ਅਤੇ ਜਸਕਰਨ ਸਿੰਘ ਗੋਰਾ ਨੇ ਕਿਹਾ ਕਿ ਭਾਰਤ ਅਮਰੀਕਾ ਵਪਾਰ ਵਾਰਤਾ ਦੇ ਸਿਰੇ ਚੜ੍ਹਨ ਨਾਲ ਭਾਰਤ ਦੀ ਖੇਤੀ ਮੰਡੀ ਵਿਦੇਸ਼ੀ ਵਸਤਾਂ ਲਈ ਖੁੱਲ੍ਹ ਜਾਣੀ ਹੈ ਅਤੇ ਇਸ ਦੇ ਕਿਸਾਨਾਂ ਉੱਤੇ ਬਹੁਤ ਮਾਰੂ ਅਸਰ ਪੈਣੇ ਹਨ।
ਪ
ਪਿੰਡ ਅਚਾਨਕ ਵਿਖੇ ‘ਆਪ’ ’ਚ ਸ਼ਾਮਿਲ ਹੋਏ ਲੋਕ ਵਿਧਾਇਕ ਬੁੱਧ ਰਾਮ ਨਾਲ। ਅਜੀਤ ਤਸਵੀਰ
15-08-2026
ਸੰਗਤ ਮੰਡੀ, 14 ਅਗਸਤ (ਸੁਖਤੇਜ ਧਾਲੀਵਾਲ)- ਭਾਰਤ ਅਮਰੀਕਾ ਵਪਾਰ ਵਾਰਤਾ ਨੂੰ ਸਿਰੇ ਚੜ੍ਹਾਉਣ ਲਈ ਮੋਦੀ ਹਕੂਮਤ ਵਲੋਂ ਕੀਤੀਆਂ ਜਾ ਰਹੀਆਂ ਪੇਸ਼ਬੰਦੀਆਂ ਖ਼ਿਲਾਫ਼ ਮੁਹਿੰਮ ਤਹਿਤ ਅੱਜ ਲੋਕ ਮੋਰਚਾ ਪੰਜਾਬ ਵੱਲੋਂ ਸੰਗਤ ਬਲਾਕ ਦੇ ਵੱਖ-ਵੱਖ ਪਿੰਡਾਂ ਅੰਦਰ ਕੋਟਗੁਰੂ, ਸੇਖੂ ਅਤੇ ਚੱਕ ਅੱਤਰ ਸਿੰਘ ਵਾਲਾ ਵਿਖੇ ਮੀਟਿੰਗਾਂ ਕੀਤੀਆਂ ਗਈਆ ਇਨ੍ਹਾਂ ਮੀਟਿੰਗਾਂ ਦੌਰਾਨ ਵੱਡੀ ਗਿਣਤੀ ਕਿਸਾਨਾਂ, ਮਜ਼ਦੂਰਾਂ ਅਤੇ ਔਰਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਹੋਏ ਇਕੱਠ ਨੂੰ ਸੰਬੋਧਨ ਕਰਦਿਆਂ ਲੋਕ ਮੋਰਚਾ ਪੰਜਾਬ ਦੇ ਸੂਬਾ ਕਮੇਟੀ ਮੈਂਬਰ ਸੁਖਵਿੰਦਰ ਸਿੰਘ, ਜ਼ਿਲ੍ਹਾ ਕਮੇਟੀ ਮੈਂਬਰ ਪਰਮਜੀਤ ਕੌਰ ਕਿਸਾਨ ਆਗੂ ਰਾਮ ਸਿੰਘ ਅਤੇ ਜਸਕਰਨ ਸਿੰਘ ਗੋਰਾ ਨੇ ਕਿਹਾ ਕਿ ਭਾਰਤ ਅਮਰੀਕਾ ਵਪਾਰ ਵਾਰਤਾ ਦੇ ਸਿਰੇ ਚੜ੍ਹਨ ਨਾਲ ਭਾਰਤ ਦੀ ਖੇਤੀ ਮੰਡੀ ਵਿਦੇਸ਼ੀ ਵਸਤਾਂ ਲਈ ਖੁੱਲ੍ਹ ਜਾਣੀ ਹੈ ਅਤੇ ਇਸ ਦੇ ਕਿਸਾਨਾਂ ਉੱਤੇ ਬਹੁਤ ਮਾਰੂ ਅਸਰ ਪੈਣੇ ਹਨ। ਇਸ ਨੇ ਨਾਂ ਸਿਰਫ਼ ਭਾਰਤੀ ਉਤਪਾਦਕਾਂ ਉੱਤੇ ਸਗੋਂ ਖਪਤਕਾਰਾਂ ਉੱਤੇ ਵੀ ਵਿਦੇਸ਼ੀ ਵਸਤਾਂ ਦੀ ਦਰਾਮਦ ਨੇ ਵੱਡੇ ਅਸਰ ਪਾਉਣੇ ਹਨ। ਇਸ ਲਈ ਲੋਕਾਂ ਨੂੰ ਇਸ ਹੋਣ ਜਾ ਰਹੀ ਸੰਧੀ ਖ਼ਿਲਾਫ਼ ਵੱਡੀ ਲਾਮਬੰਦੀ ਕਰਨ ਅਤੇ ਇਸ ਨੂੰ ਠੱਲ੍ਹਣ ਲਈ ਮੈਦਾਨ ਵਿਚ ਨਿੱਤਰਨਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਭਾਰਤ ਅਮਰੀਕਾ ਵਪਾਰ ਵਾਰਤਾ ਰੱਦ ਕੀਤੀ ਜਾਵੇ, ਸਾਮਰਾਜੀਆਂ ਨਾਲ ਹੋਈਆਂ ਪਹਿਲੀਆਂ ਸਾਰੀਆਂ ਅਣਸਾਂਵੀਆਂ ਸੰਧੀਆਂ ਅਤੇ ਸਮਝੌਤੇ ਰੱਦ ਕੀਤੇ ਜਾਣ ਅਤੇ ਭਾਰਤੀ ਹਾਕਮਾਂ ਵਲੋਂ ਸਾਮਰਾਜੀ ਦਬਾਅ ਅੱਗੇ ਲਿਫਣਾ ਬੰਦ ਕੀਤਾ ਜਾਵੇ। ਆਗੂਆਂ ਨੇ ਸਮੂਹ ਲੋਕਾਂ ਨੂੰ ਇਸ ਮੁਹਿੰਮ ਦਾ ਹਿੱਸਾ ਬਣਨ ਅਤੇ 18 ਅਗਸਤ ਨੂੰ ਬਰਨਾਲਾ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਕਨਵੈੱਨਸ਼ਨ ‘ਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਹੈ।