15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਦੀ ਮਸ਼ਾਲ ਦਾ ਮਾਨਸਾ ਪਹੁੰਚਣ ’ਤੇ ਭਰਵਾਂ ਸਵਾਗਤ

ਮਾਨਸਾ, 14 ਅਗਸਤ (ਰਾਵਿੰਦਰ ਸਿੰਘ ਰਵੀ)- ਸੂਬੇ ’ਚ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੀਜ਼ਨ-4 ਦੀ ਮਸ਼ਾਲ ਦਾ ਇੱਥੇ ਪਹੁੰਚਣ ’ਤੇ ਭਰਵਾਂ ਸਵਾਗਤ ਕੀਤਾ ਗਿਆ। ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਨੇ ਕਿਹਾ ਕਿ ਇਹ ਖੇਡਾਂ ਪਿੰਡਾਂ ਅਤੇ ਸ਼ਹਿਰਾਂ ’ਚ ਛੁਪੀ ਹੋਈ ਖੇਡ ਪ੍ਰਤਿਭਾ ਨੂੰ ਬਾਹਰ ਲਿਆਉਣ ਦਾ ਵੱਡਾ ਮੰਚ ਹਨ।

Ad Position 21
No active advertisement
‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੀਜ਼ਨ-4 ਦੀ ਮਸ਼ਾਲ ਦਾ ਮਾਨਸਾ ਪਹੁੰਚਣ ’ਤੇ ਭਰਵਾਂ ਸਵਾਗਤ ਕਰਦੇ ਹੋਏ ਡੀ.ਸੀ., ਐਸ.ਐਸ.ਪੀ., ਆਪ ਆਗੂ ਤੇ ਹੋਰ। ਤਸਵੀਰ : ਸੇਮੀ ਮਾਨਸਾ 15-08-2026
ਮਾਨਸਾ, 14 ਅਗਸਤ (ਰਾਵਿੰਦਰ ਸਿੰਘ ਰਵੀ)- ਸੂਬੇ ’ਚ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੀਜ਼ਨ-4 ਦੀ ਮਸ਼ਾਲ ਦਾ ਇੱਥੇ ਪਹੁੰਚਣ ’ਤੇ ਭਰਵਾਂ ਸਵਾਗਤ ਕੀਤਾ ਗਿਆ। ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਨੇ ਕਿਹਾ ਕਿ ਇਹ ਖੇਡਾਂ ਪਿੰਡਾਂ ਅਤੇ ਸ਼ਹਿਰਾਂ ’ਚ ਛੁਪੀ ਹੋਈ ਖੇਡ ਪ੍ਰਤਿਭਾ ਨੂੰ ਬਾਹਰ ਲਿਆਉਣ ਦਾ ਵੱਡਾ ਮੰਚ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਟੀਚਾ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਵੱਲ ਮੋੜ ਕੇ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਖ਼ਤਮ ਕਰਨਾ ਅਤੇ ਨਰੋਏ ਤੇ ਸਿਹਤਮੰਦ ਸਮਾਜ ਦਾ ਨਿਰਮਾਣ ਕਰਨਾ ਹੈ। ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਚੁਸ਼ਪਿੰਦਰਬੀਰ ਸਿੰਘ ਚਹਿਲ ਨੇ ਕਿਹਾ ਕਿ ਇਹ ਖਿਡਾਰੀਆਂ ਲਈ ਸੁਨਹਿਰੀ ਮੌਕਾ ਹੈ, ਜਿੱਥੇ ਉਹ ਆਪਣੇ ਖੇਡ ਹੁਨਰ ਦਾ ਸ਼ਾਨਦਾਰ ਪ੍ਰਗਟਾਵਾ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ‘ਖੇਡਾਂ ਵਤਨ ਪੰਜਾਬ ਦੀਆਂ’ ਦੌਰਾਨ ਮਾਨਸਾ ਜ਼ਿਲ੍ਹੇ ਦੇ ਖਿਡਾਰੀਆਂ ਨੇ ਜੋਸ਼ੋ-ਖਰੋਸ਼ ਨਾਲ ਭਾਗ ਲੈ ਕੇ ਮੱਲ੍ਹਾਂ ਮਾਰੀਆਂ ਸਨ। ਇਸ ਮੌਕੇ ਐੱਸ.ਐੱਸ.ਪੀ. ਭਾਗੀਰਥ ਸਿੰਘ ਮੀਨਾ, ਓਲੰਪੀਅਨ ਸਵਰਨ ਸਿੰਘ ਵਿਰਕ, ਹਰਜਿੰਦਰ ਸਿੰਘ ਗਿੱਲ ਡੀ.ਐੱਸ.ਪੀ. ਸਬ ਡਵੀਜ਼ਨ ਮਾਨਸਾ, ਜ਼ਿਲ੍ਹਾ ਖੇਡ ਅਫ਼ਸਰ ਪਰਮਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ’ਚ ਕੋਚ ਤੇ ਖਿਡਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਜੀਤਸਰ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਪਿੰਡ ਧਿੰਗੜ ਵਿਖੇ ਦੇਸ਼ਵਾਸੀ ਵਿਦਿਆਰਥੀ ਲੋਕ ਭਲਾਈ ਸੰਗਠਨ ਵਲੋਂ ਮੀਟਿੰਗ
Ad Position 24