ਸਰਕਾਰੀ ਪ੍ਰਾਇਮਰੀ ਸਕੂਲ ਜੀਤਸਰ ਵਿਖੇ ਤੀਆਂ ਦਾ ਤਿਉਹਾਰ ਮਨਾਇਆ
ਬੁਢਲਾਡਾ, 14 ਅਗਸਤ (ਸਵਰਨ ਸਿੰਘ ਰਾਹੀ)- ਸਰਕਾਰੀ ਪ੍ਰਾਇਮਰੀ ਸਕੂਲ ਜੀਤਸਰ (ਬੱਛੋਆਣਾ) ਦੇ ਵਿਦਿਆਰਥੀਆਂ ਤੇ ਸਟਾਫ਼ ਨੇ ਤੀਆਂ ਦਾ ਤਿਉਹਾਰ ਮਨਾਇਆ। ਪੰਜਾਬੀ ਪਹਿਰਾਵੇ ਵਿਚ ਸਜੇ ਬੱਚਿਆਂ ਨੇ ਗਿੱਧਾ, ਲੋਕ ਗੀਤਾਂ ਤੇ ਵੱਖ-ਵੱਖ ਸਭਿਆਚਾਰਕ ਪੇਸ਼ਗੀਆਂ ਰਾਹੀਂ ਪੰਜਾਬ ਦੇ ਅਮੀਰ ਵਿਰਾਸਤ ਨੂੰ ਜੀਵੰਤ ਕੀਤਾ।
ਸ
ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਜੀਤਸਰ (ਬੱਛੋਆਣਾ) ਵਿਖੇ ਧੀਆਂ ਦੇ ਤਿਉਹਾਰ ਮੌਕੇ ਗਿੱਧਾ ਪਾਉਂਦੀਆਂ ਛੋਟੀਆਂ ਬੱਚੀਆਂ। ਤਸਵੀਰ : ਟੋਨੀ ਬੁਢਲਾਡਾ
15-08-2026
ਬੁਢਲਾਡਾ, 14 ਅਗਸਤ (ਸਵਰਨ ਸਿੰਘ ਰਾਹੀ)- ਸਰਕਾਰੀ ਪ੍ਰਾਇਮਰੀ ਸਕੂਲ ਜੀਤਸਰ (ਬੱਛੋਆਣਾ) ਦੇ ਵਿਦਿਆਰਥੀਆਂ ਤੇ ਸਟਾਫ਼ ਨੇ ਤੀਆਂ ਦਾ ਤਿਉਹਾਰ ਮਨਾਇਆ। ਪੰਜਾਬੀ ਪਹਿਰਾਵੇ ਵਿਚ ਸਜੇ ਬੱਚਿਆਂ ਨੇ ਗਿੱਧਾ, ਲੋਕ ਗੀਤਾਂ ਤੇ ਵੱਖ-ਵੱਖ ਸਭਿਆਚਾਰਕ ਪੇਸ਼ਗੀਆਂ ਰਾਹੀਂ ਪੰਜਾਬ ਦੇ ਅਮੀਰ ਵਿਰਾਸਤ ਨੂੰ ਜੀਵੰਤ ਕੀਤਾ। ਸਕੂਲ ਮੁਖੀ ਸਤਪਾਲ ਸਿੰਘ ਵਲੋਂ ਵਿਦਿਆਰਥੀਆਂ ਤੇ ਸਮੂਹ ਸਟਾਫ਼ ਨੂੰ ਜਿੱਥੇ ਵਧਾਈ ਦਿੱਤੀ ਉੱਥੇ ਕੁੱਕ ਵਰਕਰਾਂ ਵਲੋਂ ਬਣਾਏ ਮਾਲ ਪੂੜੇ ਤੇ ਖੀਰ ਦੇ ਪਕਵਾਨਾਂ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਬੱਚਿਆਂ ਨੂੰ ਆਪਣੇ ਅਮੀਰ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨਾਲ ਜੋੜਨ ਦਾ ਛੋਟਾ ਜਿਹਾ ਉਪਰਾਲਾ ਹੈ। ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਗੁਰਪਿਆਰ ਸਿੰਘ ਅਤੇ ਕਮੇਟੀ ਮੈਂਬਰਾਂ ਵਲੋਂ ਸਕੂਲ ਸਟਾਫ਼ ਦੇ ਹਰ ਸਾਲ ਕੀਤੇ ਉਪਰਾਲੇ ਦੀ ਪ੍ਰਸੰਸਾ ਕੀਤੀ ਗਈ। ਅਧਿਆਪਕਾ ਮਨਦੀਪ ਕੌਰ ਤੇ ਲਵਦੀਪ ਕੌਰ ਵਲੋਂ ਬੱਚਿਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ ਅਤੇ ਚੰਗੀਆਂ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ।