15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਜ਼ਿਲ੍ਹਾ ਸਕੂਲ ਖੇਡਾਂ : ਫੁੱਟਬਾਲ ਦੇ ਅੰਡਰ-19 ਵਰਗ ਵਿਚ ਤਲਵੰਡੀ ਸਾਬੋ ਨੇ ਮਾਰੀ ਬਾਜ਼ੀ

ਬਠਿੰਡਾ, 14 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਜ਼ਿਲ੍ਹਾ ਸਕੂਲ ਖੇਡਾਂ ਦੇ ਦੂਜੇ ਪੜਾਅ ਦੇ ਆਖ਼ਰੀ ਦਿਨ ਸ਼ਹੀਦ ਭਗਤ ਸਿੰਘ ਸਟੇਡੀਅਮ ਬਠਿੰਡਾ ਵਿਖੇ ਲੜਕਿਆਂ ਦੇ ਫੁੱਟਬਾਲ ਮੁਕਾਬਲਿਆਂ ਦੇ ਅੰਡਰ-19 ਵਰਗ ਵਿਚ ਤਲਵੰਡੀ ਸਾਬੋ ਜ਼ੋਨ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ। ਮੰਡੀ ਕਲਾਂ ਜ਼ੋਨ ਦੀ ਟੀਮ ਦੂਜੇ ਅਤੇ ਮੌੜ ਮੰਡੀ ਜ਼ੋਨ ਦੀ ਟੀਮ ਤੀਜੇ ਸਥਾਨ ’ਤੇ ਰਹੀ।

Ad Position 21
No active advertisement
ਫੁੱਟਬਾਲ ਖਿਡਾਰੀਆਂ ਨੂੰ ਅਸ਼ੀਰਵਾਦ ਦਿੰਦੇ ਹੋਏ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ। ਅਜੀਤ ਤਸਵੀਰ 15-08-2026
ਬਠਿੰਡਾ, 14 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਜ਼ਿਲ੍ਹਾ ਸਕੂਲ ਖੇਡਾਂ ਦੇ ਦੂਜੇ ਪੜਾਅ ਦੇ ਆਖ਼ਰੀ ਦਿਨ ਸ਼ਹੀਦ ਭਗਤ ਸਿੰਘ ਸਟੇਡੀਅਮ ਬਠਿੰਡਾ ਵਿਖੇ ਲੜਕਿਆਂ ਦੇ ਫੁੱਟਬਾਲ ਮੁਕਾਬਲਿਆਂ ਦੇ ਅੰਡਰ-19 ਵਰਗ ਵਿਚ ਤਲਵੰਡੀ ਸਾਬੋ ਜ਼ੋਨ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ। ਮੰਡੀ ਕਲਾਂ ਜ਼ੋਨ ਦੀ ਟੀਮ ਦੂਜੇ ਅਤੇ ਮੌੜ ਮੰਡੀ ਜ਼ੋਨ ਦੀ ਟੀਮ ਤੀਜੇ ਸਥਾਨ ’ਤੇ ਰਹੀ। ਅੰਡਰ-14 ਲੜਕਿਆਂ ਦੇ ਮੁਕਾਬਲਿਆਂ ਵਿਚ ਬਠਿੰਡਾ-2 ਜ਼ੋਨ ਨੇ ਪਹਿਲਾ, ਮੰਡੀ ਫੂਲ ਨੇ ਦੂਜਾ ਅਤੇ ਮੰਡੀ ਕਲਾਂ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਅੰਡਰ-17 ਵਰਗ ਵਿਚ ਭੁੱਚੋ ਮੰਡੀ ਪਹਿਲੇ, ਤਲਵੰਡੀ ਸਾਬੋ ਦੂਜੇ ਅਤੇ ਮੰਡੀ ਕਲਾਂ ਜ਼ੋਨ ਤੀਜੇ ਸਥਾਨ ’ਤੇ ਰਹੇ। ਇਸ ਮੌਕੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਖਿਡਾਰੀਆਂ ਦੀ ਹੌਂਸਲਾ ਅਫ਼ਜ਼ਾਈ ਕੀਤੀ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਮਿਹਨਤ, ਟੀਮ ਭਾਵਨਾ ਅਤੇ ਆਤਮ-ਵਿਸ਼ਵਾਸ ਪੈਦਾ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਖਿਡਾਰੀਆਂ ਨੂੰ ਖੇਡਾਂ ਨਾਲ ਜੁੜੇ ਰਹਿਣ, ਨਸ਼ਿਆਂ ਤੋਂ ਦੂਰ ਰਹਿਣ ਅਤੇ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਆਖ਼ਰ ਵਿਚ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਨੇ ਜੇਤੂ ਖਿਡਾਰੀਆਂ ਨੂੰ ਮੈਡਲ ਪਾ ਕੇ ਸਨਮਾਨਿਤ ਕੀਤਾ ਅਤੇ ਭਵਿੱਖ ਵਿਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।ਇਸ ਮੌਕੇ ਕਨਵੀਨਰ ਹਰਜਿੰਦਰ ਸਿੰਘ ਲੈਕਚਰਾਰ ਫਿਜ਼ੀਕਲ, ਕੋ-ਕਨਵੀਨਰ ਨਿਰਮਲ ਸਿੰਘ ਡੀ.ਪੀ.ਈ., ਸਰਬਜੀਤ ਕੌਰ ਡੀ.ਪੀ.ਈ. ਬੁਰਜ ਮਹਿਮਾ, ਸਰੀਰਕ ਸਿੱਖਿਆ ਅਧਿਆਪਕ, ਕੋਚ ਅਤੇ ਵੱਖ-ਵੱਖ ਸਕੂਲਾਂ ਦੇ ਖਿਡਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਾਉਣੀ ਦੀਆਂ ਫ਼ਸਲਾਂ ਸਘਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਜੀਤਸਰ ਵਿਖੇ ਤੀਆਂ ਦਾ ਤਿਉਹਾਰ ਮਨਾਇਆ
Ad Position 24