15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਪੀ.ਏ.ਸੀ. ਵਿਚ ਸੁਖਰਾਜ ਸਿੰਘ ਰਾਜ਼ੀ ਮਹਿਮਾ ਸਰਕਾਰੀ ਦੀ ਸ਼ਮੂਲੀਅਤ ਨਾਲ ਹਲਕਾ ਭੁੱਚੋ ਦੇ ਅਕਾਲੀ ਵਰਕਰਾਂ ਵਿਚ ਖ਼ੁਸ਼ੀ

ਮਹਿਮਾ ਸਰਜਾ, 14 ਅਗਸਤ (ਬਲਦੇਵ ਸੰਧੂ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ (ਪੀ. ਏ.

Ad Position 21
No active advertisement
ਅਜੀਤ ਡੈਸਕ 15-08-2026
ਮਹਿਮਾ ਸਰਜਾ, 14 ਅਗਸਤ (ਬਲਦੇਵ ਸੰਧੂ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ (ਪੀ.ਏ.ਸੀ.) ਦਾ ਐਲਾਨ ਕਰ ਦਿੱਤਾ ਗਿਆ ਹੈ। ਕਮੇਟੀ ਵਿਚ ਪਾਰਟੀ ਦੇ ਸੀਨੀਅਰ, ਤਜਰਬੇਕਾਰ ਅਤੇ ਜ਼ਮੀਨੀ ਪੱਧਰ ‘ਤੇ ਪਾਰਟੀ ਨੂੰ ਮਜ਼ਬੂਤ ਕਰਨ ਵਾਲੇ ਆਗੂਆਂ ਨੂੰ ਸ਼ਾਮਿਲ ਕੀਤਾ ਗਿਆ ਹੈ। ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਣਕਾਰੀ ਦਿੰਦਿਆਂ ਸੀਨੀਅਰ ਮੀਤ ਪ੍ਰਧਾਨ ਅਤੇ ਸਕੱਤਰ ਡਾ.ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਦੇ ਮਿਹਨਤੀ ਅਤੇ ਤਜਰਬੇਕਾਰ ਆਗੂਆਂ ਨੂੰ ਪੀ.ਏ.ਸੀ. ਵਿਚ ਜ਼ਿੰਮੇਵਾਰੀ ਦਿੱਤੀ ਗਈ ਹੈ। ਇਸ ਕਮੇਟੀ ਵਿਚ ਹਲਕਾ ਭੁੱਚੋ ਨਾਲ ਸਬੰਧਿਤ ਸੁਖਰਾਜ ਸਿੰਘ ਰਾਜ਼ੀ ਮਹਿਮਾ ਸਰਕਾਰੀ ਨੂੰ ਸ਼ਾਮਿਲ ਕੀਤੇ ਜਾਣ ਨਾਲ ਹਲਕੇ ਦੇ ਅਕਾਲੀ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਸੁਖਰਾਜ ਸਿੰਘ ਰਾਜ਼ੀ ਮਹਿਮਾ ਸਰਕਾਰੀ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ, ਡਾ. ਦਲਜੀਤ ਸਿੰਘ ਚੀਮਾ ਅਤੇ ਸੂਬਾ ਮੀਤ ਪ੍ਰਧਾਨ ਬਲਕਾਰ ਸਿੰਘ ਬਰਾੜ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਭਰੋਸਾ ਦਿਵਾਇਆ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਦਿਨ-ਰਾਤ ਮਿਹਨਤ ਕੀਤੀ ਜਾਵੇਗੀ ਅਤੇ ਪਾਰਟੀ ਦੀਆਂ ਨੀਤੀਆਂ ਤੇ ਲੋਕ-ਭਲਾਈ ਸਕੀਮਾਂ ਨੂੰ ਹਰ ਘਰ ਤੱਕ ਪਹੁੰਚਾਇਆ ਜਾਵੇਗਾ। ਇਸ ਮੌਕੇ ਸੁਖਰਾਜ ਸਿੰਘ ਰਾਜ਼ੀ ਦੇ ਘਰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਸੀ।
Ad Position 22
No active advertisement
ਪਿਛਲੀ ਖ਼ਬਰ ਖ਼ੁਫ਼ੀਆ ਵਿੰਗ ਸਬ-ਯੂਨਿਟ ਸੰਗਤ ਦੇ ਇੰਚਾਰਜ ਇੰਸਪੈਕਟਰ ਗੁਰਮੀਤ ਸਿੰਘ ਹੋਣਗੇ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਅਗਲੀ ਖ਼ਬਰ ਸਾਉਣੀ ਦੀਆਂ ਫ਼ਸਲਾਂ ਸਘਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ
Ad Position 24