ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਸਿਕੰਦਰ ਸਿੰਘ ਬੇਗਾ ਰਾਜਸੀ ਮਾਮਲਿਆਂ ਬਾਰੇ ਕਮੇਟੀ ਦੇ (ਪੀ.ਏ.ਸੀ) ਮੈਂਬਰ ਨਿਯੁਕਤ
ਲਹਿਰਾ ਮੁਹੱਬਤ, 14 ਅਗਸਤ (ਸੁਖਪਾਲ ਸਿੰਘ ਸੁੱਖੀ)- ਅੱਜ ਜ਼ਿਲ੍ਹਾ ਬਠਿੰਡਾ ਦੇ ਵਿਧਾਨ ਸਭਾ ਹਲਕਾ ਭੁੱਚੋ ਤੋਂ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਬੇਗਾ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਰਾਜਸੀ ਮਾਮਲਿਆਂ ਬਾਰੇ ਕਮੇਟੀ (ਪੀ. ਏ.
ਲਹਿਰਾ ਮੁਹੱਬਤ, 14 ਅਗਸਤ (ਸੁਖਪਾਲ ਸਿੰਘ ਸੁੱਖੀ)- ਅੱਜ ਜ਼ਿਲ੍ਹਾ ਬਠਿੰਡਾ ਦੇ ਵਿਧਾਨ ਸਭਾ ਹਲਕਾ ਭੁੱਚੋ ਤੋਂ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਬੇਗਾ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਰਾਜਸੀ ਮਾਮਲਿਆਂ ਬਾਰੇ ਕਮੇਟੀ (ਪੀ.ਏ.ਸੀ) ਮੈਂਬਰ ਨਿਯੁਕਤ ਕਰਨ ਦਾ ਐਲਾਨ ਕੀਤਾ ਹੈ। ਇਸ ਦੌਰਾਨ ਟਕਸਾਲੀ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਬੇਗਾ ਨਵ ਨਿਯੁਕਤ ਪੀ.ਏ.ਸੀ ਮੈਂਬਰ ਨੇ ਪਾਰਟੀ ਹਾਈਕਮਾਂਡ ਸਮੇਤ ਬੀਬਾ ਹਰਸਿਮਰਤ ਕੌਰ ਬਾਦਲ ਸਾਬਕਾ ਕੇਂਦਰੀ ਮੰਤਰੀ ਤੇ ਲੋਕ ਸਭਾ ਮੈਂਬਰ ਬਠਿੰਡਾ ਤੇ ਜਗਸੀਰ ਸਿੰਘ ਜੱਗਾ ਕਲਿਆਣ ਜ਼ਿਲ੍ਹਾ ਪ੍ਰਧਾਨ ਦਿਹਾਤੀ ਅਕਾਲੀ ਦਲ ਤੇ ਡਾ. ਦਲਜੀਤ ਸਿੰਘ ਗੁਰੂ ਹਲਕਾ ਸੇਵਾਦਾਰ ਭੁੱਚੋ ਦਾ ਧੰਨਵਾਦ ਕਰਦਿਆਂ ਪਾਰਟੀ ਵਲੋਂ ਲਾਈਆਂ ਸੇਵਾਵਾਂ ਨੂੰ ਤਨਦੇਹੀ ਨਾਲ ਨਿਭਾਉਣ ਦਾ ਵਿਸ਼ਵਾਸ ਦਿਵਾਇਆ। ਇਸ ਨਿਯੁਕਤੀ ਲਈ ਹਲਕੇ ਦੇ ਸਮੂਹ ਅਕਾਲੀ ਆਗੂਆਂ ਤੇ ਵਰਕਰਾਂ ਨੇ ਭਰਵਾਂ ਸਵਾਗਤ ਕਰਦਿਆਂ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ।