ਜ਼ਿਲ੍ਹਾ ਬਾਰ ਐਸੋਸੀਏਸ਼ਨ ਬਠਿੰਡਾ ਦੀਆਂ ਚੋਣਾਂ 11 ਸਤੰਬਰ ਨੂੰ-ਚੋਣ ਅਧਿਕਾਰੀ ਨਿਯੁਕਤ
ਬਠਿੰਡਾ, 14 ਅਗਸਤ (ਸੱਤਪਾਲ ਸਿੰਘ ਸਿਵੀਆਂ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਬਠਿੰਡਾ ਦੀਆਂ ਆਉਣ ਵਾਲੀਆਂ ਚੋਣਾਂ ਨੂੰ ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਸੁਚੱਜੇ ਢੰਗ ਨਾਲ ਕਰਵਾਉਣ ਲਈ ਚੋਣ ਅਧਿਕਾਰੀਆਂ ਦੀ ਨਿਯੁੱਕਤੀ ਕੀਤੀ ਗਈ ਹੈ, ਜਿਸ ਸਬੰਧੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਗੁਰਵਿੰਦਰ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਜਨਰਲ ਹਾਊਸ ਮੀਟਿੰਗ ’ਚ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਹੈ। ਪ੍ਰਧਾਨ ਗੁਰਵਿੰਦਰ ਸਿੰਘ ਮਾਨ ਨੇ ਦੱਸਿਆ ਕਿ ਜ਼ਿਲ੍ਹਾ ਬਾਰ ਐਸੋਸੀਏਸ਼ਨ ਬਠਿੰਡਾ ਦੀਆਂ 11 ਸਤੰਬਰ 2026 ਨੂੰ ਚੋਣਾਂ ਹੋਣ ਜਾ ਰਹੀਆਂ ਹਨ, ਜਿੰਨ੍ਹਾਂ ਸਬੰਧੀ ਐਡਵੋਕੇਟ ਕੰਵਲਜੀਤ ਸਿੰਘ ਸਿੱਧੂ ਨੂੰ ਚੋਣ ਅਧਿਕਾਰੀ (ਆਰ.
ਜ਼
ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਸਬੰਧੀ ਨਿਯੁੱਕਤ ਕੀਤੇ ਚੋਣ ਅਧਿਕਾਰੀ, ਬਾਰ ਪ੍ਰਧਾਨ ਨਾਲ। ਤਸਵੀਰ : ਲਵਲੀ
15-08-2026
ਬਠਿੰਡਾ, 14 ਅਗਸਤ (ਸੱਤਪਾਲ ਸਿੰਘ ਸਿਵੀਆਂ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਬਠਿੰਡਾ ਦੀਆਂ ਆਉਣ ਵਾਲੀਆਂ ਚੋਣਾਂ ਨੂੰ ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਸੁਚੱਜੇ ਢੰਗ ਨਾਲ ਕਰਵਾਉਣ ਲਈ ਚੋਣ ਅਧਿਕਾਰੀਆਂ ਦੀ ਨਿਯੁੱਕਤੀ ਕੀਤੀ ਗਈ ਹੈ, ਜਿਸ ਸਬੰਧੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਗੁਰਵਿੰਦਰ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਜਨਰਲ ਹਾਊਸ ਮੀਟਿੰਗ ’ਚ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਹੈ। ਪ੍ਰਧਾਨ ਗੁਰਵਿੰਦਰ ਸਿੰਘ ਮਾਨ ਨੇ ਦੱਸਿਆ ਕਿ ਜ਼ਿਲ੍ਹਾ ਬਾਰ ਐਸੋਸੀਏਸ਼ਨ ਬਠਿੰਡਾ ਦੀਆਂ 11 ਸਤੰਬਰ 2026 ਨੂੰ ਚੋਣਾਂ ਹੋਣ ਜਾ ਰਹੀਆਂ ਹਨ, ਜਿੰਨ੍ਹਾਂ ਸਬੰਧੀ ਐਡਵੋਕੇਟ ਕੰਵਲਜੀਤ ਸਿੰਘ ਸਿੱਧੂ ਨੂੰ ਚੋਣ ਅਧਿਕਾਰੀ (ਆਰ.ਓ ) ਨਿਯੱੁਕਤ ਕੀਤਾ ਗਿਆ ਹੈ, ਜਦਕਿ ਐਡਵੋਕੇਟ ਵਰਿੰਦਰ ਸ਼ਰਮਾ ਅਤੇ ਐਡਵੋਕੇਟ ਗੁਰਚਰਨਜੀਤ ਸਿੰਘ ਸਿੱਧੂ ਨੂੰ ਸਹਾਇਕ ਚੋਣ ਅਧਿਕਾਰੀ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਹ ਚੋਣ ਅਧਿਕਾਰੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਦੀ ਸਮੁੱਚੀ ਪ੍ਰਕਿਰਿਆ ਨੂੰ ਲਾਗੂ ਨਿਯਮਾਂ, ਨਿਯਮਾਂਵਲੀ ਅਤੇ ਜਨਰਲ ਹਾਊਸ ਵਲੋਂ ਲਏ ਗਏ ਫ਼ੈਸਲਿਆਂ ਅਨੁਸਾਰ ਕਰਵਾਉਣ ਅਤੇ ਇਸ ਦੀ ਨਿਗਰਾਨੀ ਕਰਨਗੇ। ਚੋਣ ਅਧਿਕਾਰੀਆਂ ਨੇ ਬਾਰ ਐਸੋਸੀਏਸ਼ਨ ਨੂੰ ਵਿਸ਼ਵਾਸ਼ ਦਿਵਾਇਆ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ ਤੇ ਆਜ਼ਾਦ, ਨਿਰਪੱਖ, ਪਾਰਦਰਸ਼ੀ ਤੇ ਸੁਚੱਜੇ ਢੰਗ ਨਾਲ ਚੋਣਾਂ ਦੀ ਪ੍ਰਕਿਰਿਆ ਨੂੰ ਸਿਰੇ ਚੜਾਉਣ ਲਈ ਵਚਨਬੱਧ ਹੋਣਗੇ।